ਹੁਣ ‘ਸੈਲਫ਼ੀ ਪੁਆਇੰਟ’ ਦੇਵੇਗਾ ਵੋਟ ਦੇ ਅਧਿਕਾਰ ਦੀ ਵਰਤੋ ਕਰਨ ਦਾ ਹੋਕਾ

0
18

ਮਾਨਸਾ, 08 ਮਈ ((ਸਾਰਾ ਯਹਾ,(ਬਲਜੀਤ ਸ਼ਰਮਾ): ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਚਲਾਈ ਗਈ ਸਵੀਪ ਮੁਹਿੰਮ ਤਹਿਤ ਸ਼ਹਿਰ ਅਤੇ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਕੋਈ ਵੀ ਵੋਟਰ ਵੋਟ ਪਾਉਣ ਤੋਂ ਵਾਂਝਾ ਨਾ ਰਹੇ ਇਸ ਗੱਲ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜਿੱਥੇ ਪਿੰਡ ਪਿੰਡ ਸਵੀਪ ਵੈਨ ਚਲਾਈ ਗਈ ਹੈ ਉੱਥੇ ਹੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਇਕ ਸੈਲਫੀ ਪੁਆਇੰਟ ਬਣਾਇਆ ਗਿਆ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਅੱਜ ਇਸ ਸੈਲਫੀ ਪੁਆਇੰਟ ਤੇ ਪਹੁੰਚ ਕੇ ਲੋਕਾਂ ਨੂੰ ਲਾਜ਼ਮੀ ਆਪਣੀ ਵੋਟ ਦੇ ਅਧਿਕਾਰ ਦੀ ਵਰਤੋ ਕਰਨ ਦਾ ਹੋਕਾ ਦਿੱਤਾ।


    ਡਿਪਟੀ ਕਮਿਸ਼ਨਰ ਨੇ ਕਿਹਾ ਭਾਰਤ ਇਕ ਲੋਕਤੰਤਰ ਦੇਸ਼ ਹੈ ਅਤੇ ਇੱਥੇ ਹਰ ਨਾਗਰਿਕ ਨੂੰ ਵੋਟ ਪਾਉਣ ਦਾ ਅਧਿਕਾਰ ਹੈ। ਵੋਟ ਪਾਉਣਾ ਕਿੰਨਾ ਅਹਿਮ ਹੈ ਇਸ ਗੱਲ ਤੋਂ ਹਰ ਵੋਟਰ ਨੂੰ ਜਾਣੂ ਕਰਵਾਉਣਾ ਸਾਡਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਜੋ ਲੋਕ ਆਪਣੀ ਵੋਟ ਦੀ ਵਰਤੋ ਨਹੀਂ ਕਰਦੇ ਉਨ੍ਹਾਂ ਨੂੰ ਪ੍ਰੇਰਨਾ ਅਤਿ ਜਰੂਰੀ ਹੈ ਤਾਂ ਜੋ ਜ਼ਿਲ੍ਹੇ ਵਿਚੋਂ ਵੱਧ ਤੋਂ ਵੱਧ ਵੋਟਿੰਗ ਕਰਵਾ ਕੇ ਲੋਕਤੰਤਰ ਨੂੰ ਜਿਊਂਦਾ ਰੱਖਿਆ ਜਾ ਸਕੇ। 
    ਸੈਲਫੀ ਪੁਆਇੰਟ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਸ ਸੈਲਫ਼ੀ ਪੁਆਇੰਟ ਤੇ ਆ ਕੇ ਆਪਣੀ ਫੋਟੋ ਖਿਚਵਾ ਕੇ ਹੋਰਾਂ ਨੂੰ ਇਸ ਪ੍ਰਤੀ ਜਾਣੂ ਕਰਵਾਉਣ ਲਈ ਕਿਹਾ ਗਿਆ ਹੈ ਤਾਂ ਜੋ ਲੋਕ ਸਭਾ ਚੋਣਾਂ ਅਤੇ ਵੋਟ ਪਾਉਣ ਦਾ ਸੰਦੇਸ਼ ਹਰ ਨਾਗਰਿਕ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ 19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਵਿਚ ਵੱਧ ਤੋਂ ਵੱਧ ਸ਼ਮੂਹਲੀਅਤ ਕਰਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋ ਕਰੋ ਅਤੇ ਇਹ ਵੀ ਯਕੀਨੀ ਬਣਾਉ ਕਿ ਤੁਹਾਡੇ ਆਸ ਪਾਸ ਦਾ ਕੋਈ ਵੀ ਵੋਟਰ ਵੋਟ ਪਾਉਣ ਤੋਂ ਵਾਂਝਾ ਨਾ ਰਹੇ।

LEAVE A REPLY

Please enter your comment!
Please enter your name here