ਦਸਵੀਂ ਕਲਾਸ ਦੇ ਨਤੀਜਿਆਂ ਵਿਚ ਜ਼ਿਲ੍ਹਾ ਮਾਨਸਾ ਪੂਰੇ ਪੰਜਾਬ ਵਿਚੋਂ ਦੂਜੇ ਸਥਾਨ ਤੇ

0
54

ਮਾਨਸਾ, 08 ਮਈ (ਸਾਰਾ ਯਹਾ,(ਬਲਜੀਤ ਸ਼ਰਮਾ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜਿਆਂ ਵਿਚ ਮਾਨਸਾ ਜ਼ਿਲ੍ਹਾ ਨੇ ਪੂਰੇ ਪੰਜਾਬ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ।    ਦਸਵੀਂ ਦੀ ਪ੍ਰੀਖਿਆ ਵਿਚ ਜ਼ਿਲ੍ਹੇ ਦੇ 8935 ਵਿਦਿਆਰਥੀਆਂ ਹਾਜ਼ਰ ਹੋਏ ਜਿੰਨ੍ਹਾਂ ਵਿਚੋਂ 8146 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਹੈ।
    ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਮਾਨਸਾ ਦੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਚਾਹੇ ਸਾਹਿਤ ਦਾ ਖੇਤਰ ਹੋਵੇ, ਚਾਹੇ ਪੜ੍ਹਾਈ ਦਾ, ਭਾਵੇਂ ਖੇਡ ਦਾ ਮੈਦਾਨ ਹੋਵੇ, ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਹਮੇਸ਼ਾ ਹੀ ਹਰ ਖੇਤਰ ਵਿਚ ਮੱਲਾਂ ਮਾਰੀਆਂ ਹਨ। ਉਨ੍ਹਾਂ ਦੱਸਿਆ ਕਿ ਜਿੱਥੇ ਜ਼ਿਲ੍ਹਾ ਪਠਾਨਕੋਟ ਪੰਜਾਬ ਭਰ ਵਿਚੋਂ 91.20 ਫ਼ੀਸਦੀ ਨਤੀਜਾ ਦਰ ਨਾਲ ਪਹਿਲੇ ਨੰਬਰ ਤੇ ਰਿਹਾ ਉੱਥੇ ਹੀ ਜ਼ਿਲ੍ਹਾ ਮਾਨਸਾ ਨੇ 91.17 ਫ਼ੀਸਦੀ ਨਤੀਜਾ ਦਰ ਨਾਲ ਦੂਜੇ ਸਥਾਨ ਹਾਸਲ ਕੀਤਾ ਹੈ। 
    ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਦੀ ਜ਼ਿਲ੍ਹੇ ਲਈ ਹਾਸਲ ਕੀਤੀ ਇਸ ਉਪਲਬਧੀ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ, ਸਮੂਹ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਮਹੱਤਪੂਰਣ ਨਤੀਜਿਆਂ ਪਿੱਛੇ ਉਨ੍ਹਾਂ ਦੀ ਸਖ਼ਤ ਮਿਹਨਤ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

LEAVE A REPLY

Please enter your comment!
Please enter your name here