

ਸਰਦੂਲਗੜ੍ਹ 10 ਮਈ (ਬਪਸ):ਕਾਂਗਰਸੀਆਂ ਅਤੇ ਅਕਾਲੀਆਂ ਨੂੰ ਸੂਬੇ ਨੂੰ ਦਿਲ ਭਰ ਕੇ ਲੁੱਟਿਆ ਹੈ। ਪਿਛਲੇ 70 ਸਾਲਾਂ ਤੋਂ ਸੂਬੇ ਤੇ ਰਾਜ ਕਰ ਰਹੀਆਂ ਇਨ੍ਹਾਂ ਪਾਰਟੀਆਂ ਨੇ ਆਮ ਲੋਕਾਂ ਦੀਆਂ ਸਮੱਸਿਆਵਾਂ ਭੁੱਲਾਕੇ, ਸੂਬੇ ਦੇ ਵਿਕਾਸ ਦੀ ਥਾਂ ਸਿਰਫ ਆਪਣਾ ਹੀ ਵਿਕਾਸ ਕੀਤਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਪ੍ਰੋਫੈਸਰ ਬਲਜਿੰਦਰ ਕੌਰ ਨੇ ਸਰਦੂਲਗੜ੍ਹ ਹਲਕੇ ਦੇ ਪਿੰਡਾਂ ਵਿੱਚ ਚੋਣ ਪ੍ਰਚਾਰ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਦੀ ਸਰਕਾਰ ਦੌਰਾਨ ਸਿੱਖਿਆ, ਸਿਹਤ, ਪੀਣ ਵਾਲੇ ਪਾਣੀ ਅਤੇ ਲੋਕ ਭਲਾਈ ਦੇ ਜੋ ਕੰਮ ਹੋਏ ਹਨ ਉਹ ਪੂਰੇ ਦੇਸ਼ ਵਿੱਚ ਕਿਤੇ ਵੀ ਨਹੀਂ ਹੋਏ। ਦਿੱਲੀ ਦੀ ਜਨਤਾ ਅੱਜ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਆਦਮੀ ਪਾਰਟੀ ਨੂੰ ਵੋਟ ਪਾ ਕੇ ਕਾਮਯਾਬ ਕਰੋਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਤੁਸੀਂ ਝਾੜੂ ਦੇ ਬਟਨ ਦਬਾ ਕੇ ਆਮ ਆਦਮੀ ਪਾਰਟੀ ਨੂੰ ਕਾਮਯਾਬ ਕਰੋ। ਇਸ ਮੌਕੇ ਹਲਕਾ ਇੰਚਾਰਜ ਸੁਖਵਿੰਦਰ ਸਿੰਘ ਭੋਲਾ ਮਾਨ ਨੇ ਵੀ ਸਬੋਧਨ ਕੀਤਾ।























