

ਚੰਡੀਗੜ,(ਸਾਰਾ ਯਹਾ,(ਬਲਜੀਤ ਸ਼ਰਮਾ) 15 ਮਈ: ਲੋਕ ਸਭਾ ਚੋਣ ਦੇ ਵੋਟਰ ਸਮੇਂ ਵੋਟਰ ਸਹੀ ਪਛਾਣ ਕਰਨ ਦੇ ਮੱਦੇਨਜ਼ਰ ਚੋਣ ਕਮਿਸ਼ਨ ਭਾਰਤ ਵਲੋਂ ਵੋਟਰ ਫੋਟੋ ਪਹਿਚਾਣ ਪੱਤਰ (ਐਪਿਕ ਵੋਟਰ ਆਈ.ਡੀ. ਕਾਰਡ) ਤੋਂ ਇਲਾਵਾ ਵੋਟਰ ਪਹਿਚਾਣ ਦੇ ਸਬੂਤ ਵੱਜੋਂ 11 ਹੋਰ ਦਸਤਾਵੇਜਾਂ ਨੂੰ ਵਰਤਣ ਦੀ ਪ੍ਰਵਾਨਗੀ ਦਿੱਤੀ ਹੈ।
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਜਿਨ•ਾਂ ਵੋਟਰਾਂ ਕੋਲ ਫੋਟੋ ਪਹਿਚਾਣ ਪੱਤਰ ਨਹੀ’ ਹਨ, ਉਹ ਪਾਸਪੋਰਟ, ਡਰਾਈਵਿੰਗ ਲਾਇਸੰਸ, ਆਧਾਰ ਕਾਰਡ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਪੈਨ ਕਾਰਡ, ਮਨਰੇਗਾ ਜੌਬ ਕਾਰਡ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਸਮਾਰਟ ਕਾਰਡ, ਸਿਹਤ ਬੀਮਾ ਕਾਰਡ, ਫੋਟੋ ਸਹਿਤ ਪੈਨਸਨ ਦਸਤਾਵੇਜ ਅਤੇ ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।
—————
ਦਫਤਰ ਮੁੱਖ ਚੋਣ ਅਫਸਰ ਪੰਜਾਬ
ਅਪਰਾਧਕ ਪਿਛੋਕੜ ਵਾਲੇ ਉਮੀਦਵਾਰ 17 ਮਈ ਤੱਕ ਤਿੰਨ ਵਾਰ ਅਪਰਾਧਕ ਪਿਛੋਕੜ ਸਬੰਧੀ ਇਸ਼ਤਿਹਾਰ ਜਰੂਰ ਦੇਣ: ਸੀ.ਈ.ਉ ਪੰਜਾਬ
ਚੰਡੀਗੜ•, 15 ਮਈ: ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਅੱਜ ਅਪਰਾਧਕ ਪਿਛੋਕੜ ਵਾਲੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ 17 ਮਈ ਤੱਕ ਤਿੰਨ ਵਾਰ ਅਪਰਾਧਕ ਪਿਛੋਕੜ ਸਬੰਧੀ ਅਖਬਾਰਾਂ ਅਤੇ ਟੈਲੀਵੀਜਨ ‘ਤੇ ਇਸ਼ਤਿਹਾਰ ਜਰੂਰ ਦੇਣ।
ਡਾ. ਐਸ. ਕਰੁਣਾ ਰਾਜੂ ਨੇ ਕਿਹਾ ਕਿ ਭਾਰਤੀ ਚੋਣ ਕਮਿਸਨ ਵੱਲੋਂ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਨਾਮਜਦਗੀ ਪੱਤਰ ਦੇ ਹਿੱਸੇ ਫਾਰਮ ਨੰਬਰ 26 ਵਿੱਚ ਸੋਧ ਕੀਤੀ ਗਈ ਹੈ ਅਤੇ ਇਸ ਅਧੀਨ ਚੋਣ ਲੜ ਰਹੇ ਅਤੇ ਰਾਜਨੀਤਕ ਪਾਰਟੀਆਂ ਜਿਨ•ਾਂ ਦੇ ਉਮੀਦਵਾਰਾਂ ਦਾ ਅਪਰਾਧਕ ਪਿਛੋਕੜ ਹੈ, ਬਾਰੇ ਅਖਬਾਰ ਅਤੇ ਟੈਲੀਵਿਜਨ ‘ਤੇ ਇਸ਼ਤਿਹਾਰ ਦੇਣ ਸਬੰਧੀ ਪਹਿਲਾਂ ਹੀ ਹਿਦਾਇਤਾਂ ਜਾਰੀ ਕੀਤੀਆਂ ਜਾ ਚੁਕਿਆਂ ਹਨ।























