ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੀਤੇ ਜਾਣ ਚਲਾਨ : ਡਿਪਟੀ ਕਮਿਸ਼ਨਰ

0
5

ਮਾਨਸਾ, 24 ਮਈ (ਹੀਰਾ ਸਿੰਘ ਮਿੱਤਲ ) : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਬਲਵਿੰਦਰ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਅੱਜ ਬੱਚਤ ਭਵਨ ਵਿਖੇ ਸੜਕ ਸੁਰੱਖਿਆ ਸਬੰਧੀ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ, ਨੁਮਾਇੰਦਿਆਂ ਅਤੇ ਸਮਾਜ ਸੇਵੀ ਲੋਕਾਂ ਨੇ ਭਾਗ ਲਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਟਰੈਫਿਕ ਦੇ ਨਿਯਮਾਂ ਸਬੰਧੀ ਜਾਗਰੂਕ ਕਰਵਾਇਆ ਜਾਵੇ ਅਤੇ ਸੜਕਾਂ ਉਪਰ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਕੱਟਣੇ ਯਕੀਨੀ ਬਣਾਏ ਜਾਣ। ਉਨ੍ਹਾਂ ਹਦਾਇਤ ਕੀਤੀ ਕਿ ਜੋ ਸਕੂਲ ਵਾਹਨ ਪੁਰਾਣੀ ਹਾਲਤ ਵਿੱਚ ਹਨ ਜਾਂ ਸੇਫ ਸਕੂਨ ਵਾਹਨ ਪਾਲਿਸੀ ਦੀਆਂ ਸ਼ਰਤਾਂ ਨੂੰ ਪੂਰਾ ਨਹੀਂ ਕਰਦੇ, ਉਨ੍ਹਾਂ ਉਪਰ ਵੀ ਬਣਦੀ ਕਾਰਵਾਈ ਕੀਤੀ ਜਾਵੇ।
ਡੀ.ਐਸ.ਪੀ. ਟਰੈਫਿਕ ਸ਼੍ਰੀ ਬਹਾਦਰ ਸਿੰਘ ਰਾਓ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਿਛਲੇ ਦਿਨੀਂ ਸਕੂਲਾਂ ਦੇ ਡਰਾਇਵਰਾਂ ਅਤੇ ਕੰਡਕਟਰਾਂ ਨਾਲ ਮੀਟਿੰਗ ਕੀਤੀ ਜਾ ਚੁੱਕੀ ਹੈ, ਜਿਸ ਵਿੱਚ ਉਨ੍ਹਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਤੇ ਨਿਯਮਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਸਕੂਲ ਨਿਯਮਾਂ ਦੀ ਉਲੰਘਣਾਂ ਕਰਦਾ ਹੈ, ਤਾਂ ਉਸਦਾ ਚਲਾਨ ਕੱਟਿਆ ਜਾਵੇਗਾ।
ਮੀਟਿੰਗ ਦੌਰਾਨ ਪਹੁੰਚੇ ਵਿਅਕਤੀਆਂ ਤੋਂ ਵੀ ਸੜਕ ਸੁਰੱਖਿਆ ਸਬੰਧੀ ਸੁਝਾਅ ਮੰਗੇ ਗਏ, ਜਿਸ ‘ਤੇ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਸਰਦੂਲਗੜ੍ਹ-ਬਰਨਾਲਾ ਰੋਡ ‘ਤੇ ਦਰਖੱਤਾਂ ਦੀਆਂ ਝਾੜਾਂ ਸੜਕ ਵੱਲ ਝੁੱਕੀਆਂ ਹੋਈਆਂ ਹਨ, ਜਿਸ ਕਾਰਨ ਦੋ ਪਹੀਆ ਵਾਹਨਾਂ ਨੂੰ ਦਿਕੱਤ ਪੇਸ਼ ਆਉਂਦੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗ ਨੂੰ ਹਦਾਇਤ ਕੀਤੀ ਕਿ ਤੁਰੰਤ ਇਨ੍ਹਾਂ ਝਾੜਾਂ ਦੀ ਕਟਾਈ ਕਰਵਾਈ ਜਾਵੇ। ਇਸ ਤੋਂ ਇਲਾਵਾ ਹੋਰ ਵੀ ਕਈ ਪਤਵੰਤਿਆਂ ਨੇ ਸੜਕ ਸੁਰੱਖਿਆ ਸਬੰਧੀ ਆਪਣੇ-ਆਪਣੇ ਸੁਝਾਅ ਦਿੱਤੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿੱਧੂ, ਐਸ.ਡੀ.ਐਮ. ਮਾਨਸਾ ਸ਼੍ਰੀ ਅਭੀਜੀਤ ਕਪਲਿਸ਼, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਲਤੀਫ਼ ਅਹਿਮਦ, ਐਸ.ਡੀ.ਐਮ. ਬੁਢਲਾਡਾ ਸ਼੍ਰੀ ਗੁਰਸਿਮਰਨ ਸਿੰਘ, ਸਹਾਇਕ ਕਮਿਸ਼ਨਰ (ਜ) ਸ਼੍ਰੀ ਓਮ ਪ੍ਰਕਾਸ਼ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਨੁਮਾਇੰਦੇ ਤੇ ਸਮਾਜ ਸੇਵੀ ਮੌਜੂਦ ਸਨ।


EDITED BY : SARA YAHA | | Last Updated : 24 May 2018

LEAVE A REPLY

Please enter your comment!
Please enter your name here