ਫਰੈਂਡਲੀ ਮੈਚ ਵਿਵਾਦ: ਸੁਖਬੀਰ ਨੇ ਕੀਤਾ ਸਿੱਧੂ ਦਾ ਧੰਨਵਾਦ ਕਿਹਾ ਠੋਕੋ ਤਾਲੀ !

0
98

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਬਠਿੰਡਾ ਦੀ ਰੈਲੀ ਵਿੱਚ ਦਿੱਤੇ ਗਏ ਫਰੈਂਡਲੀ ਮੈਚ ਸਬੰਧੀ ਬਿਆਨ ਤੋਂ ਪੰਜਾਬ ਦਾ ਸਿਆਸੀ ਪਾਰਾ ਚੜ੍ਹ ਗਿਆ ਹੈ। ਜਿੱਥੇ ਆਮ ਆਦਮੀ ਪਾਰਟੀ ਨੇ ਸਿੱਧੂ ਦੇ ਇਸ ਬਿਆਨ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫ਼ਾ ਮੰਗਿਆ ਹੈ, ਉੱਥੇ ਹੀ ਅਕਾਲੀ ਦਲ ਨਵਜੋਤ ਸਿੱਧੂ ਦਾ ਧੰਨਵਾਦ ਕਰ ਰਿਹਾ ਹੈ।

Sukhbir Singh Badal@officeofssbadal

The blame game in Cong over imminent defeat has begun.Sensing Warring ‘s certain defeat,@sherryontopp has started talking about a “friendly match” between his own men & us. Imminent defeat has started this civil war in Cong even before results. Thoko taali.Thank you Navjot Sidhu!1614:23 PM – May 17, 2019Twitter Ads info and privacy105 people are talking about this

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਰਾਹੀਂ ਕਾਂਗਰਸ ਦੀ ਅੰਦਰੂਨੀ ਖਾਨਾਜੰਗੀ ‘ਤੇ ਤਨਜ਼ ਕੱਸਿਆ ਹੈ। ਸੁਖਬੀਰ ਨੇ ਕਿਹਾ ਕਿ ਕਾਂਗਰਸ ਨੂੰ ਆਪਣੀ ਹਾਰ ਦਾ ਅਹਿਸਾਸ ਹੋ ਗਿਆ ਹੈ, ਇਸ ਲਈ ਇੱਕ-ਦੂਜੇ ਨੂੰ ਭੰਡਣ ਦਾ ਕੰਮ ਵੀ ਸ਼ੁਰੂ ਹੋ ਚੁੱਕਿਆ ਹੈ। ਉਨ੍ਹਾਂ ਲਿਖਿਆ ਕਿ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਦੀ ਹਾਰ ਨੂੰ ਭਾਂਪਦਿਆਂ ਨਵਜੋਤ ਸਿੱਧੂ ਨੇ ਆਪਣੇ ਬੰਦਿਆਂ ਤੇ ਸਾਡੇ ਦਰਮਿਆਨ ਫਰੈਂਡਲੀ ਮੈਚ ਦਾ ਰਾਗ ਅਲਾਪਣਾ ਸ਼ੁਰੂ ਕਰ ਦਿੱਤਾ ਹੈ। ਬਾਦਲ ਨੇ ਕਿਹਾ,”ਹਾਰ ਨੂੰ ਦੇਖਦਿਆਂ ਕਾਂਗਰਸ ‘ਚ ਸਿਵਲ ਵਾਰ ਸ਼ੁਰੂ ਹੋ ਗਈ ਹੈ, ਠੋਕੋ ਤਾਲੀ, ਧੰਨਵਾਦ ਨਵਜੋਤ ਸਿੱਧੂ।”

LEAVE A REPLY

Please enter your comment!
Please enter your name here