ਡੀ.ਜੀ.ਪੀ. ਦਿਨਕਰ ਗੁਪਤਾ ਨੇ ਪੁਲਿਸ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਚੁੱਕਾਈ ਸਹੁੰ

0
23

ਚੰਡੀਗੜ•,(ਸਾਰਾ ਯਹਾ,(ਬਲਜੀਤ ਸ਼ਰਮਾ) 21 ਮਈ: ਸੂਬੇ ਦੇ ਲੋਕਾਂ ਨੂੰ ਅੱਤਵਾਦ ਅਤੇ ਹਿੰਸਾ ਸਬੰਧੀ ਜਾਗਰੂਕ ਕਰਨ ਦੇ ਉਪਰਾਲੇ ਤਹਿਤ ਅੱਜ ਰਾਸਟਰੀ ‘ਅੱਤਵਾਦ ਵਿਰੋਧੀ ਦਿਵਸ’ ਮੌਕੇ ਪੰਜਾਬ ਦੇ ਡਾਇਰੈਕਟਰ ਜਨਰਲ ਪੁਲਿਸ ਸ੍ਰੀ ਦਿਨਕਰ ਗੁਪਤਾ ਨੇ ਪੰਜਾਬ ਪੁਲਿਸ ਦੇ ਹੈਡਕੁਆਰਟਰ ਵਿਖੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸਹੁੰ ਚੁਕਾਈ ਗਈ।
ਸਾਰੇ ਪੁਲਿਸ ਅਧਿਕਾਰੀਆਂ ਤੇ ਕਰਮੀਆਂ ਨੇ ਦੇਸ਼ ਵਿੱਚੋਂ ਹਰ ਕਿਸਮ ਦੇ ਅੱਤਵਾਦ ਅਤੇ ਹਿੰਸਕ ਗਤੀਵਿਧੀਆਂ ਨੂੰ ਠੱਲ• ਪਾਉਣ ਹਿੱਤ ਆਪਣਾ ਸੁਹਿਰਦ ਯੋਗਦਾਨ ਦੇਣ ਸਬੰਧੀ ਸਹੁੰ ਚੁੱਕੀ ਅਤੇ ਮਨੁੱਖੀ ਕਦਰਾਂ-ਕੀਮਤਾਂ ਤੇ ਜ਼ਿੰਦਗੀਆਂ ਨੂੰ ਢਾਹ ਲਾਉਣ ਵਾਲਿਆਂ ਨੂੰ ਕਰੜੇ ਹੱਥੀਂ ਲੈਣ ਦਾ ਅਹਿਦ ਲਿਆ।  
ਇਸ ਮੌਕੇ ਬੋਲਦਿਆਂ ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ 21 ਮਈ ਨੂੰ ਦੇਸ਼ ਭਰ ਵਿੱਚ ਅੱਤਵਾਦ ਵਿਰੋਧੀ ਦਿਵਸ ਵਜੋਂ ਮਨਾਇਆ ਜਾਂਦਾ ਹੈ ਅਤੇ ਇਹ ਦਿਹਾੜਾ ਸਾਨੂੰ ਸਮਾਜਿਕ ਏਕਤਾ, ਅਖੰਡਤਾ ਅਤੇ ਸ਼ਾਂਤੀ ਨੂੰ ਪ੍ਰਫੁੱਲਤ ਕਰਨ ਦਾ ਸੁਨੇਹਾ ਦਿੰਦਾ ਹੈ। 

LEAVE A REPLY

Please enter your comment!
Please enter your name here