10 ਜੂਨ ਤੋਂ ਕਰਵਾਇਆ ਜਾਵੇਗਾ ਚਾਰ ਹਫ਼ਤਿਆਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ

0
13

ਮਾਨਸਾ, 29 ਮਈ (ਸਾਰਾ ਯਹਾ,(ਬਲਜੀਤ ਸ਼ਰਮਾ): ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ਼੍ਰੀ ਇੰਦਰਜੀਤ ਸਿੰਘ ਸਰਾਂ ਦੀਆਂ ਹਦਾਇਤਾਂ ਅਨੁਸਾਰ 10 ਜੂਨ 2019 ਤੋਂ ਚਲਾਏ ਜਾਣ ਵਾਲੇ ਚਾਰ ਹਫ਼ਤਿਆਂ ਦੇ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਚੋਣ ਲਈ ਕਾਊਂਸਲਿੰਗ 3 ਜੂਨ 2019 ਨੂੰ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ ਗਿੱਲ (ਮੋਗਾ) ਅਤੇ ਆਈ.ਐਫ.ਟੀ.ਸੀ. ਅਬੁੱਲ ਖੁਰਾਣਾ (ਸ਼੍ਰੀ ਮੁਕਤਸਰ ਸਾਹਿਬ) ਵਿਖੇ ਰੱਖੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਮਾਨਸਾ ਸ਼੍ਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਵਿੱਚ ਜ਼ਿਲ੍ਹਾ ਮਾਨਸਾ, ਬਠਿੰਡਾ, ਸੰਗਰੂਰ ਅਤੇ ਬਰਨਾਲਾ ਆਦਿ ਤੋਂ ਇਲਾਵਾ ਹਰਿਆਣਾ ਰਾਜ ਦੇ ਨੌਜਵਾਨ ਵੀ ਹਿੱਸਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿੱਖਿਆਰਥੀ ਦਸਵੀਂ ਪਾਸ, ਜਿਨ੍ਹਾਂ ਦੀ ਉਮਰ 18 ਤੋਂ 45 ਸਾਲ ਹੈ, 3 ਜੂਨ ਨੂੰ ਸਵੇਰੇ 10 ਵਜੇ ਆਪਣੇ ਅਸਲ ਸਰਟੀਫਿਕੇਟ, ਪਾਸਪੋਰਟ ਸਾਈਜ਼ ਫੋਟੋ, ਪ੍ਰਾਸਪੈਕਟ ਵਿੱਚ ਨੱਥੀ ਪ੍ਰੋਫਾਰਮਾ ਆਪਣੇ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਜਾਂ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ ਸਰਦੂਲਗੜ੍ਹ (ਮਾਨਸਾ) ਤੋਂ ਪ੍ਰਾਪਤ ਕਰਕੇ ਮੁਕੰਮਲ ਪ੍ਰੋਫਾਰਮਾ ਭਰ ਕੇ ਡੇਅਰੀ ਵਿਕਾਸ ਵਿਭਾਗ ਦੇ ਜ਼ਿਲ੍ਹਾ ਅਧਿਕਾਰੀ ਤੋਂ ਤਸਦੀਕ ਕਰਵਾਕੇ ਕਾਊਂਸਲਿੰਗ ਵਿੱਚ ਭਾਗ ਲੈਣ ਲਈ ਸਮੇਂ ਸਿਰ ਪਹੁੰਚਣਾ ਯਕੀਨੀ ਬਣਾਉਣ।

LEAVE A REPLY

Please enter your comment!
Please enter your name here