ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਚਲਾਉਣ ‘ਤੇ ਪਾਬੰਦੀ

0
15

ਮਾਨਸਾ, 29 ਮਈ(ਸਾਰਾ ਯਹਾ,(ਬਲਜੀਤ ਸ਼ਰਮਾ) : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਜ਼ਿਲ੍ਹਾ ਮਾਨਸਾ ਵਿੱਚ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 9.00 ਵਜੇ ਤੱਕ ਕੰਬਾਈਨਾਂ ਚਲਾਉਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਹੈ।ਇਸ ਤੋਂ ਇਲਾਵਾ ਕੋਈ ਵੀ ਕੰਬਾਇਨ Combine Harvestor Super SMS (ਕੰਬਾਈਨ ਹਾਰਵੈਸਟਰ ਸੁਪਰ ਐਸ ਐਮ ਐਸ )ਲਗਾਏ ਬਗੈਰ ਨਹੀਂ ਚਲਾਈ ਜਾਵੇਗੀ।ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਰੱਬੀ ਦਾ ਸੀਜ਼ਨ 2019 ਕਣਕ ਦੀ ਫਸਲ ਦੀ ਕਟਾਈ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਕਣਕ ਦੀ ਫਸਲ ਦੀ ਕਟਾਈ ਆਮ ਤੌਰ ‘ਤੇ ਕਿਸਾਨਾਂ ਵੱਲੋਂ ਕੰਬਾਈਨਾਂ ਨਾਲ ਕਰਵਾਈ ਜਾਂਦੀ ਹੈ।ਉਨ੍ਹਾਂ ਕਿਹਾ ਕਿ ਕਣਕ ਦੀ ਕਟਾਈ ਲਈ ਇਹ ਕੰਬਾਈਨਾਂ ਦਿਨ-ਰਾਤ ਚਲਾਈਆਂ ਜਾਂਦੀਆਂ ਹਨ ਅਤੇ ਇਹ ਕੰਬਾਈਨਾਂ ਰਾਤ ਵੇਲੇ ਹਰੀ ਕਣਕ, ਜੋ ਕਿ ਚੰਗੀ ਤਰ੍ਹਾਂ ਸੁੱਕੀ ਨਹੀਂ ਹੁੰਦੀ, ਵੀ ਕੱਟ ਦਿੰਦਿਆਂ ਹਨ, ਜਿਸ ਨਾਲ ਕਿਸਾਨਾਂ ਨੂੰ ਸਿੱਧਾਂ ਨੁਕਸਾਨ ਪਹੁੰਚਦਾ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਇਸ ਤੋਂ ਇਲਾਵਾ ਕਈ ਵਾਰ ਰਾਤ ਦਾ ਹਨੇਰਾ ਹੋਣ ਕਾਰਨ ਕੰਬਾਈਨਾਂ ਅਚਾਨਕ ਬਿਜਲੀ ਦੀਆਂ ਤਰ੍ਹਾਂ ਨਾਲ ਟਕਰਾ ਜਾਂਦੀਆਂ ਹਨ ਤੇ ਸ਼ਾਰਟ ਸਰਕਟ ਹੋਣ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਇਸ ਲਈ ਆਮ ਪਬਲਿਕ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰਾਤ ਸਮੇਂ ਕੰਬਾਈਨਾਂ ਚਲਾਉਣ ‘ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ 1 ਜੂਨ ਤੋਂ 15 ਜੂਨ 2019 ਤੱਕ ਲਾਗੂ ਰਹੇਗਾ। 

LEAVE A REPLY

Please enter your comment!
Please enter your name here