ਤੰਬਾਕੂ ਕੈਂਸਰ ਵਰਗੀਆਂ ਬਿਮਾਰੀਆਂ ਦਾ ਕਾਰਨ ਬਣਦਾ ਹੈ : ਸਹਾਇਕ ਕਮਿਸ਼ਨਰ

0
12

ਮਾਨਸਾ, 31 ਮਈ (ਸਾਰਾ ਯਹਾ ,(ਬਲਜੀਤ ਸ਼ਰਮਾ) : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬੱਚਤ ਭਵਨ ਵਿਖੇ ‘ਵਰਲਡ ਨੋ ਤੰਬਾਕੂ ਡੇਅ’ ਮਨਾਇਆ ਗਿਆ, ਜਿਸ ਵਿੱਚ ਸਹਾਇਕ ਕਮਿਸ਼ਨਰ (ਜ) ਸ਼੍ਰੀ ਨਵਦੀਪ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਰਮਚਾਰੀਆਂ ਨੂੰ ਸਾਰੀ ਜਿੰਦਗੀ ਤੰਬਾਕੂ ਦਾ ਸੇਵਨ ਨਾ ਕਰਨ ਅਤੇ ਜੋ ਵਿਅਕਤੀ ਤੰਬਾਕੂ ਦਾ ਸੇਵਨ ਕਰਦੇ ਹਨ, ਉਨ੍ਹਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾ ਕੇ ਉਨ੍ਹਾਂ ਦੀ ਇਸ ਆਦਤ ਨੂੰ ਛੁੱਡਵਾਉਣ ਵਿੱਚ ਮਦਦ ਕਰਨ ਦਾ ਪ੍ਰਣ ਕਰਵਾਇਆ।

ਇਸ ਮੌਕੇ ਸਹਾਇਕ ਕਮਿਸ਼ਨਰ ਸ਼੍ਰੀ ਨਵਦੀਪ ਕੁਮਾਰ ਨੇ ਕਿਹਾ ਕਿ ਤੁੰਬਾਕੂ ਦਾ ਸੇਵਨ ਕਰਨਾ ਬਿਮਾਰੀਆਂ ਨੂੰ ਸੱਦਾ ਦੇਣਾ ਹੈ ਅਤੇ ਇਸ ਦਾ ਸੇਵਨ ਕਰਨ ਵਾਲਾ ਵਿਅਕਤੀ ਕੈਂਸਰ ਵਰਗੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦਾ ਹੈ ਅਤੇ ਇਸ ਤੋਂ ਇਲਾਵਾ ਨਸ਼ੇ ਦੇ ਆਦੀ ਵਿਅਕਤੀ ਨੂੰ ਸਮਾਜ ਵੀ ਸਨਮਾਨ ਦੀ ਦ੍ਰਿਸ਼ਟੀ ਨਾਲ ਨਹੀਂ ਦੇਖਦਾ। ਉਨ੍ਹਾਂ ਕਿਹਾ ਕਿ ਇਸ ਦਾ ਸੇਵਨ ਕਰਨ ਨਾਲ ਇਹ ਸਿਗਰਨਨੋਸ਼ੀ ਕਰਨ ਵਾਲੇ ਵਿਅਕਤੀ ਨੂੰ ਤਾਂ ਬਿਮਾਰ ਕਰਦਾ ਹੀ ਹੈ ਪਰ ਇਸ ਨਾਲ ਉਹ ਬੰਦੇ ਵੀ ਪ੍ਰਭਾਵਿਤ ਹੁੰਦੇ ਹਨ, ਜਿਨ੍ਹਾਂ ਤੱਕ ਇਸ ਦਾ ਧੂੰਆਂ ਪਹੁੰਚਦਾ ਹੈ।

ਅੱਜ ਦੇ ਸਮਾਗਮ ਤਹਿਤ ਮੌਜੂਦਾ ਵੱਲੋਂ ਪ੍ਰਣ ਕੀਤਾ ਗਿਆ ਕਿ ਅਸੀ ਤੰਬਾਕੂ ਦਾ ਜਿੰਦਗੀ ਭਰ ਇਸਤਮਾਲ ਨਹੀਂ ਕਰਾਂਗੇ ਅਤੇ ਜੇਕਰ ਸਾਡੇ ਪਰਿਵਾਰ ਦਾ ਕੋਈ ਵੀ ਮੈਂਬਰ ਜਾਂ ਰਿਸ਼ਤੇਦਾਰ ਅਤੇ ਮਿੱਤਰ ਕਿਸੇ ਵੀ ਰੂਪ ਵਿੱਚ ਤੰਬਾਕੂ ਦੀ ਵਰਤੋਂ ਕਰਦਾ ਹੈ, ਤਾਂ ਉਸ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਵਾਕੇ ਉਸ ਦੀ ਆਦਤ ਛੁੱਡਵਾਉਣ ਵਿੱਚ ਮਦਦ ਕਰਾਂਗੇ।

ਇਸ ਸੰਹੁ ਚੁੱਕ ਸਮਾਗਮ ਦੌਰਾਨ ਸੁਪਰਡੈਂਟ ਸ਼੍ਰੀ ਰਮੇਸ਼ ਬੱਸੀ ਤੋਂ ਇਲਾਵਾ ਡਿਪਟੀ ਕਮਿਸ਼ਨਰ ਦਫ਼ਤਰ ਦੇ ਹੋਰ ਕਰਮਚਾਰੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here