ਪ੍ਰੋ. ਬਲਜਿੰਦਰ ਕੌਰ ਨੇ ਵੋਟਰਾਂ ਤੇ ਸਪੋਟਰਾਂ ਦਾ ਕੀਤਾ ਧੰਨਵਾਦ

0
19

ਸਰਦੂਲਗੜ੍ਹ 31 ਮਈ (ਬਪਸ):ਆਮ ਆਦਮੀ ਪਾਰਟੀ ਦੇ ਬਠਿੰਡਾ ਹਲਕੇ ਤੋਂ ਲੋਕ ਸਭਾ ਦੀ ਚੋਣ ਲੜ ਚੁੱਕੇ ਉਮੀਦਵਾਰ ਪ੍ਰੋਫੈਸਰ ਬਲਜਿੰਦਰ ਕੌਰ ਨੇ ਹਲਕਾ ਸਰਦੂਲਗੜ੍ਹ ਦੇ ਵੱਖ ਵੱਖ ਪਿੰਡਾਂ ਵਿੱਚ ਵੋਟਰਾਂ ਦਾ ਧੰਨਵਾਦ ਕੀਤਾ। ਪਾਰਟੀ ਦੇ ਸੀਨੀਅਰ ਆਗੂ ਹਲਕਾ ਸਰਦੂਲਗੜ੍ਹ ਦੇ ਇੰਚਾਰਜ ਸੁਖਵਿੰਦਰ ਸਿੰਘ ਭੋਲਾ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਆਦਮੀ ਦੇ ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਲੜਨ ਵਾਲੇ ਉਮੀਦਵਾਰ ਬਲਜਿੰਦਰ ਕੌਰ ਨੇ ਹਲਕਾ ਸਰਦੂਲਗੜ੍ਹ ਦੇ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਵੋਟਰਾਂ ਤੇ ਸਪੋਰਟਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਵੋਟ ਪਾ ਕੇ ਆਪਣਾ ਫਰਜ਼ ਨਿਭਾਇਆ ਹੈ । ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਅਤੇ ਆਗੂਆਂ ਵੱਲੋਂ ਜੋ ਉਸ ਦਾ ਸਾਥ ਦਿੱਤਾ ਗਿਆ ਉਸ ਦਾ ਉਹ ਅਤਿ-ਸ਼ੁਕਰਗੁਜ਼ਾਰ ਹਨ ਤੇ ਉਨ੍ਹਾਂ ਦਾ ਧੰਨਵਾਦ ਕਰਨ ਲਈ ਹਲਕੇ ਦੇ ਵੱਖ ਵੱਖ ਵੱਖ ਪਿੰਡਾਂ ਵਿੱਚ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਉਨ੍ਹਾਂ ਨਾਲ ਹਰਦੇਵ ਸਿੰਘ ਉੱਲਕ, ਗੁਰੀ ਕੋਟੜਾ’ ਰਾਕੇਸ਼ ਫੱਤਾ, ਹਰਜਿੰਦਰ ਦੂਲੋਵਾਲ, ਕੁਲਵੀਰ  ਉੱਲਕ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here