ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਸ਼ਹਾਦਤ ਸਭਨਾਂ ਲਈ ਪ੍ਰੇਰਨਾ ਦਾ ਸ੍ਰੋਤ: ਸੁਖਜਿੰਦਰ ਸਿੰਘ ਰੰਧਾਵਾ

0
6

ਚੰਡੀਗੜ•,(ਸਾਰਾ ਯਹਾ,(ਬਲਜੀਤ ਸ਼ਰਮਾ) 4 ਜੂਨ : ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਮਾਰਕਫੈਡ ਵੱਲੋਂ ਅੱਜ ਸੈਕਟਰ 35 ਸਥਿਤ ਆਪਣੇ ਮੁੱਖ ਦਫਤਰ ਵਿਖੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਅਤੇ ਛੋਲਿਆਂ ਤੇ ਕੜਾਹ ਪ੍ਰਸ਼ਾਦ ਦਾ ਲੰਗਰ ਵਰਤਾਇਆ ਗਿਆ। ਮਾਰਕਫੈਡ ਦਫਤਰ ਵਿਖੇ ਹਰ ਸਾਲ ਲਗਾਈ ਜਾਂਦੀ ਇਸ ਛਬੀਲ ਦਾ ਉਦਘਾਟਨ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੀਤਾ ਗਿਆ।
ਮਾਰਕਫੈਡ ਦੇ ਹਫਤਾਵਾਰੀ ਚੱਲ ਰਹੇ ਟੀ.ਵੀ. ਅਤੇ ਰੇਡੀਓ ਸੋਅ ‘ਸੋਹਣਾ ਪੰਜਾਬ’ ਦੇ ਚੌਥੇ ਵਰ•ੇ ਦੀ ਪਹਿਲੀ ਕਿਸ਼ਤ ਵਿੱਚ 8 ਜੂਨ ਨੂੰ ਡੀ.ਡੀ.ਪੰਜਾਬੀ ਉਤੇ ਪ੍ਰਸਾਰਿਤ ਹੋਣ ਵਾਲੇ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਸਹਿਕਾਰਤਾ ਮੰਤਰੀ ਸ. ਰੰਧਾਵਾ ਨੇ ਮਾਰਕਫੈਡ ਦੇ ਕਰਮਚਾਰੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ•ਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਦੀ ਅਦੁੱਤੀ ਸ਼ਹਾਦਤ ਸਾਡੇ ਸਭਨਾਂ ਲਈ ਪ੍ਰੇਰਨਾ ਦਾ ਸ੍ਰੋਤ ਹੈ। ਉਨ•ਾਂ ਕਿਹਾ ਕਿ ਗੁਰੂ ਸਾਹਿਬ ਨੇ ਆਪਣਾ ਜੀਵਨ ਮਨੁੱਖਤਾ ਤੇ ਧਰਮ ਦੀ ਰਾਖੀ ਲਈ ਕੁਰਬਾਨ ਕੀਤਾ। ਉਨ•ਾਂ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਸਾਨੂੰ ਗੁਰੂ ਸਾਹਿਬ ਵੱਲੋਂ ਦਿੱਤੀਆਂ ਸਿੱਖਿਆਵਾਂ ਤੇ ਸਿਧਾਂਤਾਂ ਉਤੇ ਚੱਲਣਾ ਚਾਹੀਦਾ ਹੈ।
ਇਸ ਮੌਕੇ ਕੀਤੀ ਅਰਦਾਸ ਵਿੱਚ ਸਹਿਕਾਰਤਾ ਮੰਤਰੀ ਤੋਂ ਇਲਾਵਾ ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਵਿਕਾਸ ਗਰਗ, ਮਾਰਕਫੈਡ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਵਰੁਣ ਰੂਜ਼ਮ, ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਚਰਨਦੇਵ ਸਿੰਘ ਮਾਨ, ਪੰਜਾਬ ਰਾਜ ਸਹਿਕਾਰੀ ਬੈਂਕ ਦੇ ਪ੍ਰਬੰਧਕੀ ਨਿਰਦੇਸ਼ਕ ਡਾ.ਐਸ.ਕੇ.ਬਾਤਿਸ਼, ਮਾਰਕਫੈਡ ਦੇ ਵਧੀਕ ਪ੍ਰਬੰਧਕੀ ਨਿਰਦੇਸ਼ਕ (ਜਨਰਲ) ਸ੍ਰੀ ਰਾਹੁਲ ਗੁਪਤਾ, ਵਧੀਕ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਬਾਲ ਮੁਕੰਦ ਸ਼ਰਮਾ ਤੇ ਚੀਫ ਮੈਨੇਜਰ (ਪ੍ਰਸੋਨਲ) ਸ੍ਰੀ ਪਰਮਜੀਤ ਸਿੰਘ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here