

ਸਰਦੂਲਗੜ੍ਹ 5 ਜੂਨ (ਸਾਰਾ ਯਹਾ,(BPS): ਸੁਤੰਤਰਤਾ ਸੰਗਰਾਮੀ ਜੀਤ ਸਿੰਘ ਯੁਵਕ ਭਲਾਈ ਕਲੱਬ ਰਾਮਾਨੰਦੀ ਵੱਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ । ਟੂਰਨਾਮੈਂਟ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੁਖਵਿੰਦਰ ਸਿੰਘ ਭੋਲਾ ਮਾਨ ਨੇ ਕੀਤਾ ਉਨ੍ਹਾਂ ਇਸ ਮੌਕੇ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਇੱਕ ਜ਼ਰੂਰੀ ਅੰਗ ਹਨ ਖੇਡਾਂ ਸਾਡੇ ਸਰੀਰ ਨੂੰ ਤੰਦਰੁਸਤ ਰੱਖਣ ਦੇ ਨਾਲ ਨਾਲ ਸਾਨੂੰ ਸਮਾਜਿਕ ਬੁਰਾਈਆਂ ਤੋਂ ਵੀ ਦੂਰ ਕਰਦੀਆਂ ਹਨ।ਉਨ੍ਹਾਂ ਕਲੱਬ ਨੌਜਵਾਨਾਂ ਅਤੇ ਖਿਡਾਰੀਆਂ ਦੇ ਇਸ ਉਦਮ ਦੀ ਸ਼ਲਾਘਾ ਕੀਤੀ ਇਸ ਮੌਕੇ ਹਰਦੇਵ ਸਿੰਘ ਉਲਕ, ਕਲੱਬ ਪ੍ਰਧਾਨ ਰਾਮ ਸਿੰਘ, ਗੁਰਦੀਪ ਸਿੰਘ, ਇਕਬਾਲ ਸਿੰਘ ਬਰਾੜ, ਬੱਬੂ ਸਿੰਘ, ਹਰਦੀਪ ਸਿੰਘ, ਭੁਪਿੰਦਰ ਸਿੰਘ, ਮਨਜੀਤ ਸਿੰਘ ਖ਼ਾਲਸਾ, ਨਿਰਪਾਲ ਸਿੰਘ, ਸਤਬੀਰ ਸਿੰਘ, ਅਮਰਜੀਤ ਸਿੰਘ, ਹਰਮੇਲ ਸਿੰਘ, ਰਾਮ ਸਿੰਘ ਪੰਚ ਅਤੇ ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।























