ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

0
76

ਚੰਡੀਗੜ੍ਹ,(ਸਾਰਾ ਯਹਾ,(ਬਲਜੀਤ ਸ਼ਰਮਾ) 11 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸ਼ਹਿਰੀ ਥਾਣਾ, ਫਿਰੋਜਪੁਰ ਵਿਖੇ ਤਾਇਨਾਤ ਏ.ਐਸ.ਆਈ. ਮੇਜਰ ਸਿੰਘ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਨਸੀਬ ਸਿੰਘ ਵਾਸੀ ਪਿੰਡ ਸੱਦੂ ਸ਼ਾਹ ਵਾਲਾ, ਜਿਲਾ ਫਿਰੋਜਪੁਰ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਪੁਲਿਸ ਕੇਸ ਵਿਚ ਸ਼ਾਮਲ ਵਿਰੋਧੀ ਧਿਰ ਦੇ ਦਰਸ਼ਨ ਸਿੰਘ ਅਤੇ ਅਮਰੀਕ ਸਿੰਘ ਖਿਲਾਫ਼ ਅਦਾਲਤ ਵਿਚ ਚਲਾਨ ਪੇਸ਼ ਕਰਨ ਅਤੇ ਇਸ ਕੇਸ ਵਿਚ ਉਸ ਦੀ ਮਦਦ ਕਰਨ ਬਦਲੇ ਏ.ਐਸ.ਆਈ ਵਲੋਂ 10,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 8,000 ਰੁਪਏ ਵਿਚ ਤੈਅ ਹੋਇਆ ਹੈ।

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

LEAVE A REPLY

Please enter your comment!
Please enter your name here