ਮਿਊਂਸੀਪਲ ਵਰਕਰ ਯੂਨੀਅਨ ਦੇ ਅਹੁਦੇਦਾਰਾਂ ਦੀ ਹੋਈ ਚੋਣ

0
33

ਸਰਦੂਲਗੜ੍ਹ:(ਸਾਰਾ ਯਹਾ,(BPS) – 11 ਜੂਨ (ਬਪਸ) ਸਥਾਨਕ ਨਗਰ ਪੰਚਾਇਤ ਵਿਖੇ ਪੰਜਾਬ ਮਿਊਂਸੀਪਲ ਵਰਕਰ ਯੂਨੀਅਨ ਬਰਾਂਚ ਸਰਦੂਲਗੜ੍ਹ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਭੰਗੂ ਦੀ ਅਗਵਾਈ ਹੇਠ ਕੀਤੀ ਗਈ। ਮੀਟਿੰਗ ਦੌਰਾਨ ਜਨਰਲ ਬਾਡੀ ਨੂੰ ਭੰਗ ਕਰਕੇ ਨਵੇਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਜਿਸ ‘ਚ ਭੋਜ ਕੁਮਾਰ ਗਰਗ ਨੂੰ ਪ੍ਰਧਾਨ, ਮੋਹਿਤ ਕੁਮਾਰ ਅਤੇ ਸੁਖਪਾਲ ਸਿੰਘ ਨੂੰ ਮੀਤ ਪ੍ਰਧਾਨ, ਬੋਹੜ ਸਿੰਘ ਨੂੰ ਜਨਰਲ ਸਕੱਤਰ, ਬਲੌਰ ਸਿੰਘ ਨੂੰ ਸਹਾਇਕ ਸਕੱਤਰ, ਕੁਲਵਿੰਦਰ ਸਿੰਘ ਨੂੰ ਕੈਸ਼ੀਅਰ, ਤਰਨ ਸਿੰਘ ਨੂੰ ਸਲਾਹਕਾਰ ਅਤੇ ਰਣਜੀਤ ਸਿੰਘ ਨੂੰ ਪ੍ਰੈੱਸ ਸਕੱਤਰ ਚੁਣਿਆ ਗਿਆ। ਯੂਨੀਅਨ ਦੇ ਸੂਬਾ ਪ੍ਰਧਾਨ ਜਨਕ ਰਾਜ ਵੱਲੋਂ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਸੰਦੇਸ਼ ਦਿੱਤਾ ਗਿਆ। ਨਵੇਂ ਚੁਣੇ ਗਏ ਪ੍ਰਧਾਨ ਭੋਜ ਕੁਮਾਰ ਨੇ ਵਿਸ਼ਵਾਸ਼ ਦਵਾਉਂਦੇ ਹੋਏ ਕਿਹਾ ਕਿ ਉਹ ਸੰਗਠਨ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰਨਗੇ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਵੈਟ ਦੀ ਰਾਸ਼ੀ 10 ਪ੍ਰਤੀਸ਼ਤ ਤੋਂ ਵਧਾ ਕੇ 20 ਪ੍ਰਤੀਸ਼ਤ ਕੀਤੀ ਜਾਵੇ ਅਤੇ ਸਰਦੂਲਗੜ੍ਹ ਨਗਰ ਪੰਚਾਇਤ ਦੇ ਕਰਮਚਾਰੀਆਂ ਦੀ ਤਿੰਨ ਮਹੀਨਿਆਂ ਦੀ ਬਕਾਇਆ ਰਹਿੰਦੀ ਤਨਖਾਹ ਦਿੱਤੀ ਜਾਵੇ। ਇਸ ਮੌਕੇ ਦੀਪਕ ਜੈਨ, ਅਨਿਲ ਕੁਮਾਰ, ਪ੍ਰਦੀਪ ਕੁਮਾਰ, ਬਲਵੀਰ ਸਿੰਘ, ਜਸਵੀਰ ਕੌਰ, ਨਵਦੀਪ ਸਿੰਘ, ਰਮਨ ਕੁਮਾਰ, ਭਿੰਦਰ ਸਿੰਘ ਅਤੇ ਫਾਇਰ ਸਟਾਫ਼ ਹਾਜ਼ਰ ਸਨ।

LEAVE A REPLY

Please enter your comment!
Please enter your name here