ਪੰਜਾਬ ਸਰਕਾਰ 1 ਜੁਲਾਈ ਤੋਂ ਸਰਬੱਤ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਲਈ ਪੂਰੀ ਤਰ•ਾਂ ਤਿਆਰ: ਬਲਬੀਰ ਸਿੰਘ ਸਿੱਧੂ

0
24

ਚੰਡੀਗੜ•,(ਸਾਰਾ ਯਹਾ,(ਬਲਜੀਤ ਸ਼ਰਮਾ) 13 ਜੂਨ: ਪੰਜਾਬ ਸਰਕਾਰ 1 ਜੁਲਾਈ, 2019 ਤੋਂ ‘ਸਰਬੱਤ ਸਿਹਤ ਬੀਮਾ ਯੋਜਨਾ’ ਦੀ ਸ਼ੁਰੂਆਤ ਲਈ ਪੂਰੀ ਤਰ•ਾਂ ਤਿਆਰ ਹੈ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਅਧੀਨ ਬਣਾਈ ਗਈ ਇਹ ਆਪਣੀ ਕਿਸਮ ਦੀ ਪਹਿਲੀ ਸਿਹਤ ਸਕੀਮ ਹੈ ਜੋ ਸੂਬੇ ਦੇ ਲੋਕਾਂ ਲਈ ਮੀਲ ਪੱਥਰ ਸਾਬਿਤ ਹੋਵੇਗੀ। ਜਿਸ ਤਹਿਤ ਪੰਜਾਬ ਦੇ 43.18 ਲੱਖ ਪਰਿਵਾਰਾਂ ਨੂੰ 5 ਲੱਖ ਰੁਪਏ ਪ੍ਰਤੀ ਪਰਿਵਾਰ ਦੇ ਹਿਸਾਬ ਨਾਲ ਸਲਾਨਾ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਯੋਜਨਾ ਲਈ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਲਾਭਪਾਤਰੀਆਂ ਨੂੰ ਦੂਜੇ ਅਤੇ ਸਰਜਰੀ ਤੇ ਵੱਡੇ ਉਪਰੇਸ਼ਨ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕਮਿਊਨਟੀ ਸਿਹਤ ਕੇਂਦਰ ਪੱਧਰ ਤੋਂ ਉੱਪਰ ਦੇ ਸਾਰੇ ਸਰਕਾਰੀ ਹਸਪਤਾਲ ਸੂਚੀਬੱਧ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸਿਹਤ ਬੀਮਾ ਯੋਜਨਾ ਲਈ ਮੁੱਖ ਮੰਤਰੀ ਪੰਜਾਬ ਵਲੋਂ ਗਠਿਤ ਕੀਤੇ ਗਏ ਸਲਾਹਕਾਰ ਗਰੁੱਪਾਂ ਨਾਲ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਦੌਰਾਨ ਦਿੱਤੀ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕੁੱਲ 43.18 ਲੱਖ ਪਰਿਵਾਰਾਂ ਨੂੰ 5 ਲੱਖ ਰੁਪਏ ਪ੍ਰਤੀ ਪਰਿਵਾਰ ਦੇ ਹਿਸਾਬ ਨਾਲ ਸਲਾਨਾ ਸਿਹਤ ਕਵਰ ਮੁਹੱਈਆ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਇਹਨਾਂ ਪਰਿਵਾਰਾਂ ਵਿਚੋਂ 14.86 ਲੱਖ ਪਰਿਵਾਰ ਪ੍ਰਧਾਨ ਮੰਤਰੀ ਜਨ ਅਰੋਗਯਾ ਯੋਜਨਾ, ਨੀਲੇ ਕਾਰਡ ਧਾਰਕ 20.48 ਲੱਖ ਗਰੀਬ ਪਰਿਵਾਰ ਅਤੇ 7.84 ਲੱਖ ਪਰਿਵਾਰ ਹੋਰ ਵਿਭਾਗਾਂ ਨਾਲ ਸਬੰਧਤ ਹਨ ਜਿਹਨਾਂ ਵਿਚੋਂ 5 ਲੱਖ ਕਿਸਾਨ ਪੰਜਾਬ ਮੰਡੀ ਬੋਰਡ, 0.46 ਲੱਖ ਪਰਿਵਾਰ ਆਬਕਾਰੀ ਅਤੇ ਕਰ ਵਿਭਾਗ ਅਤੇ 2.38 ਲੱਖ ਉਸਾਰੀ ਕਿਰਤੀ ਕੰਸਟਰੱਕਸ਼ਨ ਵਰਕਰਸ ਵੈੱਲਫੇਅਰ ਬੋਰਡ ਨਾਲ ਰਜਿਸਟਰਡ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 43.18 ਲੱਖ ਪਰਿਵਾਰਾਂ ਲਈ ਪਹਿਲਾਂ ਹੀ ਅੰਕੜੇ ਤਿਆਰ ਕਰ ਲਏ ਹਨ। ਜਿਹਨਾਂ ਦੀ ਸੂਚੀ ਜਲਦ ਹੀ ਆਨਲਾਈਨ ਕਰ ਦਿੱਤੀ ਜਾਵੇਗੀ।

ਉਹਨਾਂ ਅੱਗੇ ਕਿਹਾ ਕਿ ਪੰਜਾਬ ਦੇ ਲਗਭਗ 400 ਨਿਜੀ ਹਸਪਤਾਲਾਂ ਨੇ ਸੂਚੀਬੱਧ ਹੋਣ ਲਈ ਅਪਲਾਈ ਕੀਤਾ ਸੀ ਜੋ ਕਿ ਪ੍ਰਕਿਰਿਆ ਅਧੀਨ ਹੈ। ਇਸ ਸਕੀਮ ਲਈ ਸੂਬੇ ਵਿਚ ਵੱਡੀ ਗਿਣਤੀ ਵਿਚ ਨਿਜੀ ਹਸਪਤਾਲਾਂ ਵਲੋਂ ਦਿਲਚਸਪੀ ਦਿਖਾਈ ਜਾ ਰਹੀ ਹੈ।

ਸ. ਸਿੱਧੂ ਨੇ ਕਿਹਾ ਕਿ ਐਸ.ਈ.ਸੀ.ਸੀ. ਦੇ ਅੰਕੜਿਆਂ ਅਨੁਸਾਰ ਪ੍ਰਧਾਨ ਮੰਤਰੀ ਜਨ ਅਰੋਗਯਾ ਯੋਜਨਾ ਅਧੀਨ 14.86 ਲੱਖ ਪਰਿਵਾਰਾਂ ਦਾ ਖਰਚਾ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਵਲੋਂ 60:40 ਦੇ ਅਨੁਪਾਤ ਨਾਲ ਕੀਤਾ ਜਾਵੇਗਾ ਜਦੋਂ ਕਿ ਬਾਕੀ ਲਾਭਪਾਤਰੀਆਂ ਦਾ ਮੁਕੰਮਲ ਖਰਚਾ ਸੂਬਾ  ਸਰਕਾਰ ਵਲੋਂ ਕੀਤਾ ਜਾਵੇਗਾ। ਇਸ ਸਕੀਮ ਦੀਆਂ ਵਿਸ਼ੇਸ਼ਤਾਵਾਂ ਬਾਰੇ ਦੱਸਦਿਆਂ ਸ. ਸਿੱਧੂ ਨੇ ਕਿਹਾ ਕਿ ਹਰੇਕ ਪਰਿਵਾਰ ਨੂੰ ਸਲਾਨਾ 5 ਲੱਖ ਰੁਪਏ ਕੈਸ਼ਲੈੱਸ ਸਿਹਤ ਬੀਮਾ ਕਵਰ ਮੁਹੱਈਆ ਕਰਵਾਇਆ ਜਾਵੇਗਾ। ਲਾਭਪਾਤਰੀਆਂ ਦੂਜੇ ਤੇ ਤੀਜੇ ਦਰਜੇ ਦੀਆਂ ਕੈਸ਼ਲੈੱਸ ਸਿਹਤ ਸੇਵਾਵਾਂ ਪੰਜਾਬ ਅਤੇ ਚੰਡੀਗੜ• ਦੇ ਸੂਚੀਬੱਧ ਨਿੱਜੀ ਅਤੇ ਸਰਕਾਰੀ ਹਸਪਤਾਲਾ ਤੋਂ ਪ੍ਰਾਪਤ ਕਰ ਸਕਦੇ ਹਨ।

ਸ੍ਰੀ ਸਤੀਸ਼ ਚੰਦਰਾ, ਵਧੀਕ ਮੁੱਖ ਸਕੱਤਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਮੀਟਿੰਗ ਵਿਚ ਮੌਜੂਦ ਮੈਂਬਰਾਂ ਨੂੰ ਜਾਣੂ ਕਰਵਾਇਆ ਕਿ ਇਸ ਸਕੀਮ ਤਹਿਤ ਲਾਭਪਾਤਰੀਆਂ ਨੂੰ ਲਾਭ ਦੇਣ ਲਈ ਪੰਜਾਬ ਦੇ ਨਿੱਜੀ ਹਸਪਤਾਲਾਂ ਵਿਚ 194 ਆਯੂਸ਼ਮਾਨ ਕੇਂਦਰ ਸਥਾਪਿਤ ਕੀਤੇ ਗਏ ਹਨ ਜਦਕਿ ਡਿਪਟੀ ਮੈਡੀਕਲ ਕਮਿਸ਼ਨਰਸ ਨੂੰ ਜ਼ਿਲ•ਾ ਨੋਡਲ ਅਫਸਰ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਸੇ ਤਰ•ਾਂ ਬੀਮਾ ਏਜੰਸੀ ਨੇ ਲਾਭਪਾਤਰੀਆਂ ਨੂੰ ਬੀਮਾ ਕਵਰ ਦੀ ਸਹੂਲਤ ਦੇਣ ਲਈ ਸੂਬਾ ਅਤੇ ਜ਼ਿਲ•ਾ ਪੱਧਰ ‘ਤੇ ਪ੍ਰੋਜੈਕਟ ਦਫਤਰ ਸਥਾਪਿਤ ਕੀਤੇ ਹਨ।

ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸ੍ਰੀ ਰਾਜ ਕੁਮਾਰ ਛੱਬੇਵਾਲ, ਸ੍ਰੀ ਨਿਰਮਲ ਸਿੰਘ ਸ਼ੁਤਰਾਨਾ, ਸ੍ਰੀ ਧਰਮਵੀਰ ਅਗਨੀਹੋਤਰੀ, ਸ੍ਰੀ ਸੁਸ਼ੀਲ ਕੁਮਾਰ ਰਿੰਕੂ, ਸ੍ਰੀ ਲਖਬੀਰ ਸਿੰਘ ਲੱਖਾ, ਸ੍ਰੀ ਦਲਵੀਰ ਸਿੰਘ ਗੋਲਡੀ, ਸ੍ਰੀ ਅਵਤਾਰ ਸਿੰਘ (ਸਾਰੇ ਵਿਧਾਇਕ), ਸ੍ਰੀਮਤੀ ਰਾਜੀ ਪੀ. ਸ਼੍ਰੀਵਾਸਤਵ, ਮੁੱਖ ਸਕੱਤਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਅਤੇ ਸ੍ਰੀ ਅਮਿਤ ਕੁਮਾਰ, ਐਮ.ਡੀ.,  ਐਨ.ਐਚ.ਐਮ. ਸ਼ਾਮਿਲ ਸਨ।    

LEAVE A REPLY

Please enter your comment!
Please enter your name here