ਕੈਪਟਨ ਅਮਰਿੰਦਰ ਸਿੰਘ ਵੱਲੋਂ ਦਰਿਆਈ ਪਾਣੀਆਂ ‘ਤੇ ਨਵਾਂ ਟ੍ਰਿਬਿਊਨਲ ਕਾਇਮ ਕਰਨ ਦੀ ਮੰਗ

0
11

ਚੰਡੀਗੜ•/ਨਵੀਂ ਦਿੱਲੀ,(ਸਾਰਾ ਯਹਾ,(ਬਲਜੀਤ ਸ਼ਰਮਾ) 15 ਜੂਨ : ਉੱਤਰੀ ਭਾਰਤ ਵਿੱਚ ਪਾਣੀ ਦੇ ਸੰਕਟ ‘ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿੱਚ ਪਾਣੀ ਦੀ ਵੰਡ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰਰੇਡ ਕਰਨ ਲਈ ਪ੍ਰਧਾਨ ਮੰਤਰੀ ਦੇ ਸਹਿਯੋਗ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪਾਣੀ ਦੀ ਘਟ ਰਹੀ ਮੌਜੂਦਗੀ ਦੇ ਮੱਦੇਨਜ਼ਰ ਗੁਆਂਢੀ ਸੂਬਿਆਂ ਨਾਲ ਵਿਵਾਦ ਦਾ ਹੱਲ ਕੱਢਣ ਲਈ ਦਰਿਆਈ ਪਾਣੀਆਂ ‘ਤੇ ਨਵਾਂ ਟ੍ਰਿਬਿਊਨਲ ਕਾਇਮ ਕਰਨ ਦਾ ਸੱਦਾ ਦਿੱਤਾ।
Îਮੁੱਖ ਮੰਤਰੀ ਜੋ ਸਿਹਤ ਨਾਸਾਜ਼ ਹੋਣ ਕਾਰਨ ਮੀਟਿੰਗ ਵਿੱਚ ਸ਼ਾਮਲ ਨਾ ਹੋ ਸਕੇ, ਦਾ ਭਾਸ਼ਣ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਵਿੱਚ ਵੰਡਿਆ ਗਿਆ। ਆਪਣੇ ਭਾਸ਼ਣ ਵਿੱਚ ਮੁੱਖ ਮੰਤਰੀ ਨੇ ਗੁਆਂਢੀ ਸੂਬਿਆਂ ਦਰਮਿਆਨ ਪਾਣੀ ਨਾਲ ਸਬੰਧਤ ਵਿਵਾਦ ਖਤਮ ਕਰਨ ਲਈ ਦਰਿਆਈ ਪਾਣੀਆਂ ‘ਤੇ ਨਵਾਂ ਟ੍ਰਿਬਿਊਨਲ ਕਾਇਮ ਕਰਨ ਦਾ ਸੁਝਾਅ ਦਿੱਤਾ।
ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਸਰਕਾਰ ਨੂੰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ ਸਾਲਾਨਾ ਸਹਾਇਤਾ ਰਾਸ਼ੀ 6000 ਰੁਪਏ ਤੋਂ ਵਧਾ ਕੇ 12000 ਰੁਪਏ ਪ੍ਰਤੀ ਕਿਸਾਨ ਕਰਨ ਅਤੇ ਖੇਤੀ ਕਾਮਿਆਂ ਨੂੰ ਵੀ ਇਸ ਨਾਲ ਜੋੜਨ ਦੀ ਅਪੀਲ ਕੀਤੀ। ਉਨ•ਾਂ ਨੇ ਸੂਬੇ ਦੇ ‘ਪਾਣੀ ਬਚਾਓ, ਪੈਸਾ ਕਮਾਓ’ ਦੇ ਉਪਰਾਲੇ ਨੂੰ ਵਡਿਆਉਣ ਲਈ ਨੀਤੀ ਆਯੋਗ ਦਾ ਧੰਨਵਾਦ ਕੀਤਾ।
Îਮੁੱਖ ਮੰਤਰੀ ਨੇ ਪੰਜਾਬ ਦੇ ਸਰਹੱਦੀ ਖੇਤਰਾਂ ਦੇ ਢੁਕਵੇਂ ਵਿਕਾਸ ਲਈ ਸਹਾਇਤਾ ਦੇਣ ਦਾ ਇਕ ਹੋਰ ਅਹਿਮ ਮੁੱਦਾ ਉਠਾਉਂਦਿਆਂ ਕਿਹਾ ਕਿ ਇਹ ਇਕ ਕੌਮੀ ਜ਼ਿੰਮੇਵਾਰੀ ਬਣਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਪਿਛਲੀਆਂ ਦੋ ਮੀਟਿੰਗਾਂ ਵਿੱਚ ਵੀ ਸੂਬੇ ਨੇ ਅਜਿਹੀ ਮੰਗ ਉਠਾਉਂਦਿਆਂ ਸਰਹੱਦੀ ਇਲਾਕਿਆਂ ਨੂੰ ਵਿਸ਼ੇਸ਼ ਪੈਕੇਜ ਦੇਣ ਦਾ ਮਾਮਲਾ ਉਠਾਇਆ ਸੀ ਪਰ ਦੁੱਖ ਦੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਇਸ ਪਾਸੇ ਵੱਲ ਕੋਈ ਹੁੰਗਾਰਾ ਨਹੀਂ ਭਰਿਆ। ਉਨ•ਾਂ ਨੇ ਸਰਹੱਦ ਪਾਰ ਅਪਰਾਧ ਨਾਲ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਹੋਰ ਵਧੇਰੇ ਅੰਤਰ-ਰਾਜੀ ਸਹਿਯੋਗ ਦਾ ਸੱਦਾ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਨਾਲ ਲਗਦੀ ਕੌਮਾਂਤਰੀ ਸਰਹੱਦ ‘ਤੇ ਨੀਮ ਫੌਜੀ ਬਲਾਂ ਦੀ ਤਾਇਨਾਤੀ ਵਧਾਉਣ ਦੇ ਨਾਲ-ਨਾਲ ਸਰਹੱਦੀ ਖੇਤਰਾਂ ਵਿੱਚ ਪੁਲੀਸ ਦੇ ਆਧੁਨਿਕੀਕਰਨ ਲਈ ਵਿਸ਼ੇਸ਼ ਵਿੱਤੀ ਸਹਾਇਤਾ ਦੀ ਮੰਗ ਕੀਤੀ ਜਿੱਥੇ ਇਸ ਨੂੰ ਰੱਖਿਆ ਦੀ ਦੂਜੀ ਕਤਾਰ ਵਜੋਂ ਸਥਾਪਤ ਕੀਤਾ ਜਾਵੇ।
 ਇਸੇ ਦੌਰਾਨ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਲਿਖੇ ਇਕ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਸੂਬਾ ਖਾਸ ਤੌਰ ‘ਤੇ ਜ਼ਮੀਨ ਹੇਠਲੇ ਪਾਣੀ ਦੇ ਚਿੰਤਾਜਨਕ ਪੱਧਰ ਤੱਕ ਥੱਲੇ ਜਾਣ ਦੀ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੈ ਜਿਸ ਦੀ ਮੁੱਖ ਵਜ••ਾ ਭਾਰਤ ਨੂੰ ਖਾਦ ਪਦਾਰਥਾਂ ਦੇ ਭੰਡਾਰ ਪੱਖੋਂ ਸੁਰੱਖਿਅਤ ਕਰਨ ਲਈ ਝੋਨੇ ਦੀ ਬਿਜਾਈ ਕਾਰਨ ਪਾਣੀ ਦੀ ਵੱਧ ਖਪਤ ਹੋਣਾ ਹੈ। 
ਕੈਪਟਨ ਅਮਰਿੰਦਰ ਸਿੰਘ ਨੇ ਜ਼ਮੀਨ ਹੇਠਲੇ ਪਾਣੀ ਸਬੰਧੀ ਕੇਂਦਰੀ ਬੋਰਡ ਦੇ ਅਨੁਮਾਨਾਂ ਵੱਲ ਇਸ਼ਾਰਾ ਕੀਤਾ ਕਿ ਪੰਜਾਬ ਅੰਦਰ ਧਰਤੀ ਹੇਠਲੇ ਪਾਣੀ ਦੀ ਵਰਤੋਂ ਚਿੰਤਾਜਨਕ ਸਥਿਤੀ ਤੱਕ ਪੁੱਜ ਚੁੱਕੀ ਹੈ ਜੋ ਕਿ ਜ਼ਮੀਨ ਹੇਠਲੇ ਰੀਚਾਰਜ ਪਾਣੀ ਦਾ 168 ਫੀਸਦ ਬਣਦੀ ਹੈ। ਇਸ ਤੋਂ ਵੀ ਵਧ ਕੇ ਪੰਜਾਬ ਦੀ ਨਹਿਰੀ ਸਿੰਚਾਈ ਵਿਵਸਥਾ ਜੋ ਕਿ ਸੂਬੇ ਦੇ ਖੇਤੀਬਾੜ•ੀ ਸਿੰਚਾਈ ਖੇਤਰ ਦਾ ਮੁੱਖ ਸਰੋਤ ਹੈ, ਵੀ ਪਾਣੀ ਦੇ ਵਹਾਅ ਦੀ ਘੱਟ ਸਮਰੱਥਾ ਅਤੇ ਰੱਖ-ਰਖਾਅ ਦੇ ਲੰਮੇ ਸਮੇਂ ਕਾਰਨ ਅਸਮਰੱਥਾ ਦੇ ਸੰਕੇਤ ਦੇ ਰਿਹਾ ਹੈ। 
ਪਾਣੀ ਦੇ ਇਸ ਸੰਕਟ ਦੀ ਤੀਬਰਤਾ ਨੂੰ ਘਟਾਉਣ ਅਤੇ ਇਸ ਨਾਲ ਤੁਰੰਤ ਨਿਪਟਣ ਲਈ ਸੂਬਾ ਸਰਕਾਰ ਵੱਖ-ਵੱਖ ਲੋੜੀਂਦੇ ਕਦਮ ਉਠਾ ਰਹੀ ਹੈ ਜਿਨ••ਾਂ ਵਿੱਚ ਪਾਣੀ ਦੇ ਸਰੋਤਾਂ ਦੀ ਸੰਭਾਲ, ਪਾਣੀ ਦੀ ਵਰਤੋਂ ਨੂੰ ਘਟਾਉਣ ਦੀਆਂ ਤਕਨੀਕਾਂ ਨੂੰ ਅਪਨਾਉਣ ਤੇ ਇਸ ਆਸ਼ੇ ਲਈ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਸ਼ਾਮਲ ਹਨ। ਉਨ•ਾਂ ਦੱਸਿਆ ਕਿ ਇਸ ਸਬੰਧੀ ਸੂਬਾ ਸਰਕਾਰ ਵੱਲੋਂ  ਕੇਂਦਰ ਸਰਕਾਰ ਪਾਸੋਂ ਸਹਾਇਤਾ ਲਈ ਇਸ ਦੀਆਂ ਵੱਖ-ਵੱਖ ਯੋਜਨਾਂਵਾਂ ਤਹਿਤ 20,758 ਕਰੋੜ ਰੁਪਏ ਦੀ ਲਾਗਤ ਵਾਲੀਆਂ ਸਕੀਮਾਂ ਬਣਾ ਕੇ ਕੇਂਦਰ ਸਰਕਾਰ ਨੂੰ ਪੇਸ਼ ਕੀਤੀਆਂ ਜਾ ਚੁੱਕੀਆਂ ਹਨ। 
ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਨੂੰ ਚਾਲੂ ਵਿੱਤੀ ਸਾਲ 2019-20 ਦੌਰਾਨ ਹੀ ਇਨ••ਾਂ ਤਮਾਮ ਵਿਸਥਾਰਤ ਪ੍ਰਾਜੈਕਟਾਂ ਲਈ ਵੱਧ ਤੋਂ ਵੱਧ ਸੰਭਵ ਫੰਡ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਹੈ। ਮੁੱਖ ਮੰਤਰੀ ਨੇ ਉਮੀਦ ਜਤਾਈ ਹੈ ਕਿ ਭਾਰਤ ਸਰਕਾਰ ਜੁਲਾਈ, 2019 ਵਿੱਚ ਪੇਸ਼ ਹੋਣ ਵਾਲੇ ਕੇਂਦਰੀ ਬਜਟ ਵਿੱਚ ਇਸ ਸਬੰਧੀ ਢੁਕਵੇਂ ਬੰਦੋਬਸਤ ਕਰੇਗੀ।

LEAVE A REPLY

Please enter your comment!
Please enter your name here