ਚਾਈਲਡ ਲਾਈਨ ਮਾਨਸਾ ਦੁਆਰਾ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

0
19

ਮਾਨਸਾ, 27 ਜੂਨ(ਸਾਰਾ ਯਹਾ,(ਹੀਰਾ ਮਿੱਤਲ): ਚਾਈਲਡ ਲਾਈਨ ਮਾਨਸਾ (1098) ਦੁਆਰਾ ਨਸ਼ਾ ਵਿਰੋਧੀ ਦਿਵਸ ਤੇ ਸੀ-ਪਾਈਟ ਅਤੇ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਬੋੜਾਵਾਲ, ਤਹਿਸੀਲ ਬੁਢਲਾਡਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਲੋਕਾਂ ਨੂੰ ਨਸ਼ਿਆਂ ਨਾਲ ਹੋਣ ਵਾਲੇ ਸਰੀਰਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਨੋਜਵਾਨਾਂ ਨੂੰ ਨਸ਼ਿਆਂ ਦੇ ਵਿਰੋਧ ਵਿੱਚ ਅੱਗੇ ਆਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਜੇਕਰ ਉਹਨਾਂ ਦੇ ਪਿੰਡ ਵਿੱਚ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਹ ਸਮਾਜ ਪ੍ਰਤੀ ਆਪਣੀ ਜਿੰਮੇਵਾਰੀ ਸਮਝਦੇ ਹੋਏ ਇਸ ਦੀ ਇਤਲਾਹ ਪੁਲਿਸ ਨੂੰ ਦੇਣ ਲਈ ਕਿਹਾ ਗਿਆ।
ਚਾਈਲਡ ਲਾਈਨ ਦੇ ਟੀਮ ਮੈਂਬਰ ਸ੍ਰੀ ਕੁਲਵਿੰਦਰ ਸਿੰਘ ਅਤੇ ਸ੍ਰੀ ਬਖਸ਼ਿੰਦਰ ਸਿੰਘ ਨੇ ਚਾਈਲਡ ਲਾਈਨ ਬਾਰੇ ਦੱਸਦਿਆਂ ਕਿਹਾ ਕਿ ਜੇਕਰ ਤੁਹਾਨੂੰ ਕੋਈ ਬੱਚਾ ਮੁਸੀਬਤ (ਸਰੀਰਕ ਸ਼ੋਸਣ, ਬਾਲ ਵਿਆਹ, ਬਾਲ ਮਜਦੂਰੀ, ਲਾਪਤਾ ਆਦਿ) ਵਿੱਚ ਦਿਖਾਈ ਦਿੰਦਾ ਹੈ ਤਾਂ ਤੁਰੰਤ ਚਾਈਲਡ ਲਾਈਨ ਨੰਬਰ 1098 ਤੇ ਇਸ ਦੀ ਜਾਣਕਾਰੀ ਦੇਣੀ ਚਾਹੀਦੀ ਹੈ ਤਾਂ ਜੋ ਬੱਚੇ ਦੀ ਸੁਰੱਖਿਆ ਨੂੰ ਅਹਿਮ ਰੱਖਦੇ ਹੋਏ ਉਸ ਦੀ ਮਦਦ ਕੀਤੀ ਜਾ ਸਕੇ ਅਤੇ ਉਸਨੂੰ ਉਸਦੇ ਬਣਦੇ ਹੱਕ ਦਿਵਾਏ ਜਾ ਸਕਣ। ਉਨ੍ਹਾ ਦੱਸਿਆ ਕਿ ਚਾਈਲਡ ਲਾਈਨ ਨੰਬਰ 1098 ਤੇ ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ।   

LEAVE A REPLY

Please enter your comment!
Please enter your name here