

ਮਾਨਸਾ, 01 ਜੁਲਾਈ(ਸਾਰਾ ਯਹਾ,(ਹੀਰਾ ਮਿੱਤਲ) : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਨੂੰ ਪਲਾਸਟਿਕ ਦੇ ਲਿਫਾਫਿਆਂ ਤੋਂ ਮੁਕਤ ਕਰਨ ਦੇ ਮੰਤਵ ਨਾਲ ਕਾਰਜ ਸਾਧਕ ਅਫ਼ਸਰ ਸਰਦੂਲਗੜ੍ਹ ਸ਼੍ਰੀ ਵਿਸ਼ਾਲਦੀਪ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਗਰ ਪੰਚਾਇਤ ਸਰਦੂਲਗੜ੍ਹ ਦੀ ਟੀਮ ਵੱਲੋਂ ਪਲਾਸਟਿਕ ਦੇ ਲਿਫਾਫਿਆਂ ਦਾ ਥੋਕ ਦਾ ਕੰਮ ਕਰਨ ਵਾਲੀਆਂ ਦੁਕਾਨਾਂ ‘ਤੇ ਛਾਪੇਮਾਰੀ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜ ਸਾਧਕ ਅਫ਼ਸਰ ਸਰਦੂਲਗੜ੍ਹ ਸ਼ੀ੍ਰ ਵਿਸ਼ਾਲਦੀਪ ਬਾਂਸਲ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ ਤਕਰੀਬਨ 20 ਕਿਲੋ ਲਿਫਾਫ਼ੇ ਜਬਤ ਕੀਤੇ ਗਏ ਅਤੇ ਦੁਕਾਨਦਾਰਾਂ ਨੂੰ ਪ੍ਰਤੀ ਦੁਕਾਨ 2000/- ਰੁਪਏ ਦਾ ਜ਼ੁਰਮਾਨਾ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਦੁਕਾਨਦਾਰਾਂ ਨੂੰ ਇਨ੍ਹਾਂ ਲਿਫ਼ਾਫਿਆਂ ਦੇ ਨੁਕਸਾਨਾਂ ਤੋਂ ਜਾਣੂ ਕਰਵਾਉਂਦਿਆਂ ਲਿਫਾਫ਼ੇ ਨਾ ਵੇਚਣ ਸਬੰਧੀ ਹਦਾਇਤ ਕੀਤੀ ਗਈ, ਜਿਸ ‘ਤੇ ਦੁਕਾਨਦਾਰਾਂ ਨੇ ਭਰੋਸਾ ਦਿਵਾਇਆ ਕਿ ਉਹ ਮੁੜ ਤੋਂ ਪਲਾਸਟਿਕ ਦੇ ਲਿਫਾਫਿਆਂ ਨੂੰ ਨਹੀਂ ਵੇਚਣਗੇ।























