

ਮਾਨਸਾ, 04 ਜੁਲਾਈ (ਸਾਰਾ ਯਹਾ,ਬਲਜੀਤ ਸ਼ਰਮਾ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਦੀਆਂ ਹਦਾਇਤਾਂ ‘ਤੇ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਬੰਦ ਕਰਨ ਲਈ ਵਿੱਢੀ ਮੁਹਿੰਮ ਤਹਿਤ ਕਾਰਜ ਸਾਧਕ ਅਫ਼ਸਰ ਸਰਦੂਲਗੜ੍ਹ ਸ਼੍ਰੀ ਵਿਸ਼ਾਲਦੀਪ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਗਰ ਪੰਚਾਇਤ ਸਰਦੂਲਗੜ੍ਹ ਦੀ ਟੀਮ ਵੱਲੋਂ ਵੱਖ-ਵੱਖ ਦੁਕਾਨਾਂ ‘ਤੇ ਛਾਪੇਮਾਰੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜ ਸਾਧਕ ਅਫ਼ਸਰ ਸਰਦੂਲਗੜ੍ਹ ਸ਼ੀ੍ਰ ਵਿਸ਼ਾਲਦੀਪ ਬਾਂਸਲ ਨੇ ਦੱਸਿਆ ਕਿ ਟੀਮ ਵੱਲੋਂ ਛਾਪੇਮਾਰੀ ਦੌਰਾਨ 8 ਦੁਕਾਨਾਂ ਤੋਂ ਕਰੀਬ 20 ਕਿਲੋ ਲਿਫਾਫ਼ੇ ਜਬਤ ਕੀਤੇ ਗਏ, ਜਿਸ ਲਈ ਦੁਕਾਨਦਾਰਾਂ ਨੂੰ ਜ਼ੁਰਮਾਨਾ ਵੀ ਕੀਤਾ ਗਿਆ ਅਤੇ ਮੁੜ ਤੋਂ ਪਲਾਸਟਿਕ ਦੇ ਲਿਫਾਫੇ ਨਾ ਵਰਤਣ ਸਬੰਧੀ ਹਦਾਇਤ ਵੀ ਕੀਤੀ।























