ਬੋੜਾਵਾਲ ਸਰਕਾਰੀ ਸਕੂਲ ਵਿਖੇ ਬੱਚਿਆਂ ਨੂੰ ਦਿੱਤੀ ਬਾਲ ਜਿਣਤੀ ਸੋਸ਼ਣ ਐਕਟ 2012 ਸਬੰਧੀ ਜਾਣਕਾਰੀ

0
13

ਮਾਨਸਾ, 12 ਜੁਲਾਈ ((ਸਾਰਾ ਯਹਾ,(ਹੀਰਾ ਮਿੱਤਲ) : ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਮਾਨਸਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਬੋੜਾਵਾਲ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੇ ਕਾਊਂਸਲਰ ਸ਼੍ਰੀ ਰਜਿੰਦਰ ਕੁਮਾਰ ਵੱਲੋਂ ਬੱਚਿਆਂ ਨੂੰ ਬਾਲ ਜਿਣਸੀ ਸੋਸ਼ਣ ਐਕਟ 2012 ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਸ਼੍ਰੀ ਰਜਿੰਦਰ ਕੁਮਾਰ ਨੇ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨਾਲ ਛੇੜਛਾੜ ਕਰਨਾ ਕਾਨੂੰਨੀ ਅਪਰਾਧ ਹੈ, ਜਿਸ ਬਾਰੇ ਬੱਚਿਆਂ ਦੇ ਮਾਪਿਆਂ ਨੂੰ ਵੀ ਜਾਣੂ ਕਰਵਾਉਣ ਬਹੁਤ ਲਾਜ਼ਮੀ ਹੈ। ਉਨ੍ਹਾਂ ਬਾਲ ਮਜ਼ਦੂਰੀ ਸਬੰਧੀ ਕਿਹਾ ਕਿ ਜੇਕਰ ਕੋਈ ਦੁਕਾਨਦਾਰ, ਫੈਕਟਰੀ ਮਾਲਕ ਜਾਂ ਹੋਟਲ-ਢਾਬਾ ਮਾਲਕ 14 ਸਾਲ ਤੋਂ ਘੱਟ ਉਮਰ ਦੇ ਬੱਚੇ ਤੋਂ ਕੰਮ ਕਰਵਾਉਂਦਾ ਹੈ, ਤਾਂ ਉਹ ਬਾਲ ਮਜ਼ਦੂਰੀ ਕਾਨੂੰਨ ਦੇ ਅਧਿਕਾਰਾਂ ਦੀ ਉਲੰਘਣਾਂ ਕਰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਨੂੰ ਜ਼ੁਰਮਾਨਾ ਜਾ ਸਜ਼ਾ ਵੀ ਹੋ ਸਕਦੀ ਹੈ। ਕੈਂਪ ਦੌਰਾਨ ਸ਼ੀ੍ਰ ਰਜਿੰਦਰ ਕੁਮਾਰ ਨੇ ਗਲੀਆਂ ‘ਚ ਬਿਨ੍ਹਾਂ ਮਾਤਾ-ਪਿਤਾ ਦੇ ਫਿਰਦੇ ਖ਼ਤਰੇ ਦੇ ਪੱਧਰ ਹੇਠ ਆਉਂਦੇ ਪਰਿਵਾਰਾਂ ਦੇ ਬੱਚਿਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਬੱਚਿਆਂ ਨੂੰ ਉਨ੍ਹਾਂ ਦੀ ਭਲਾਈ ਲਈ ਬਣੀ ਚਾਇਲਡ ਹੈਲਪ ਲਾਈਨ 1098, ਬਾਲ ਵਿਆਹ, ਸਿੱਖਿਆ, ਸੁਰੱਖਿਆ ਸਮਾਨਤਾ ਅਤੇ ਸਨਮਾਨ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਮਨਦੀਪ ਕੌਰ, ਦਰਸ਼ਨ ਸਿੰਘ, ਰਕੇਸ਼ ਕੁਮਾਰ, ਲਾਭ ਕੌਰ, ਜਸਬੀਰ ਕੌਰ, ਨੀਰਜ ਰਾਣੀ, ਕਰਮਜੀਤ ਕੌਰ, ਮਨਜੀਤ ਕੌਰ ਤੋਂ ਇਲਾਵਾ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

LEAVE A REPLY

Please enter your comment!
Please enter your name here