ਬਕਾਇਆ ਦੀ ਵਸੂਲੀ ਵਿੱਚ ਹੋਰ ਤੇਜ਼ੀ ਲਿਆਉਣ ਮਾਲ ਅਧਿਕਾਰੀ : ਡਿਪਟੀ ਕਮਿਸ਼ਨਰ

0
34

ਮਾਨਸਾ, 16 ਜੁਲਾਈ (ਸਾਰਾ ਯਹਾ,(ਬਲਜੀਤ ਸ਼ਰਮਾ)   : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਦੀ ਪ੍ਰਧਾਨਗੀ ਹੇਠ ਅੱਜ ਸਥਾਨਕ ਬੱਚਤ ਭਵਨ ਵਿਖੇ ਮਹੀਨਾ ਜੂਨ ਦੌਰਾਨ ਵੱਖ-ਵੱਖ ਮੱਦਾ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਹੋਈ। ਇਸ ਮੌਕੇ ਉਨ੍ਹਾਂ ਮਾਲ ਵਿਭਾਗ ਨਾਲ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਵੱਖ-ਵੱਖ ਮੱਦਾਂ ਅਧੀਨ ਪਏ ਬਕਾਇਆਂ ਦੀ ਵਸੂਲੀ ਵਿੱਚ ਢਿੱਲਮੱਠ ਨਾ ਵਰਤੀ ਜਾਵੇ ਅਤੇ ਬਕਾਇਆ ਦੀ ਵਸੂਲੀ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਨਾਲ ਹੀ ਕਿਹਾ ਕਿ ਇੰਤਕਾਲਾਂ, ਤਕਸੀਮਾਂ, ਪੈਨਸ਼ਨਾਂ ਆਦਿ ਦੇ ਕੇਸਾਂ ਦਾ ਨਿਪਟਾਰਾ ਮਿੱਥੇ ਸਮੇਂ ਦੌਰਾਨ ਕੀਤਾ ਜਾਵੇ। ਉਨ੍ਹਾਂ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਬਕਾਇਆ ਦੀ ਵਸੂਲੀ ਸਬੰਧੀ ਉਹ ਸਬ-ਡਵੀਜ਼ਨ ਪੱਧਰ ‘ਤੇ ਮਾਲ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਰਿਪੋਰਟ ਭੇਜਣ।

ਉਨ੍ਹਾਂ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਨਾਲ ਸਬੰਧਤ ਮੀਟਿੰਗ ਦੌਰਾਨ ਕਿਹਾ ਕਿ ਰਜਿਸਟਰੀ ਸਮੇਂ ਲਾਭਪਾਤਰੀ ਦਾ ਮੋਬਾਇਲ ਨੰਬਰ ਪਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸੇਵਾ ਕੇਂਦਰਾਂ ਦੀ ਮੀਟਿੰਗ ਦੌਰਾਨ ਹਦਾਇਤ ਕੀਤੀ ਕਿ ਲੋਕਾਂ ਨੂੰ ਸਮੇਂ ਸੀਮਾਂ ਅੰਦਰ ਹੀ ਸੇਵਾਵਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਨਾਲ ਹੀ ਅਧਿਕਾਰੀਆਂ ਨੂੰ ਆਫ਼-ਲਾਈਨ ਅਤੇ ਆਨ-ਲਾਈਨ ਸ਼ਿਕਾਇਤਾਂ ਦਾ ਨਿਪਟਾਰਾ ਵੀ ਨਿਸ਼ਚਿਤ ਸਮੇਂ ਸੀਮਾਂ ਅੰਦਰ ਕਰਨ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਸ਼੍ਰੀਮਤੀ ਰਿਆਤ ਨੇ ਕਿਹਾ ਕਿ ਜ਼ਿਲ੍ਹਾ ਮਾਨਸਾ ਅੰਦਰ ਆਇਲਾਈਟਸ ਕੋਚਿੰਗ, ਇੰਮੀਗਰੇਸ਼ਨ ਕੰਸਲਟੈਂਸੀ, ਟਰੈਵਲ ਏਜੰਟ, ਟਿਕਟ ਏਜੰਟ ਜੋ ਅਣ-ਅਧਿਕਾਰਤ ਤੌਰ ‘ਤੇ ਬਿਨ੍ਹਾਂ ਲਾਇਸੈਂਸ ਦੇ ਕੰਮ ਕਰ ਰਹੇ ਹਨ, ਉਨ੍ਹਾਂ ਦੀ ਸੂਚੀ ਤਿਆਰ ਕੀਤੀ ਜਾਵੇ ਅਤੇ ਚੈਕਿੰਗ ਕਰਨੀ ਯਕੀਨੀ ਬਣਾਈ ਜਾਵੈ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਜ਼ਿਲ੍ਹੇ ਅੰਦਰ ਪਲਾਸਟਿਕ ਦੇ ਲਿਫ਼ਾਫਿਆਂ ਦੀ ਵਰਤੋਂ ਕਰਨ ਵਾਲੀਆਂ ਰੇਹੜੀਆਂ ਅਤੇ ਦੁਕਾਨਾਂ ਦੀ ਲਗਾਤਾਰ ਚੈਕਿੰਗ ਯਕੀਨੀ ਬਣਾਈ ਜਾਵੇ ਅਤੇ ਲਿਫਾਫ਼ੇ ਫੜੇ ਜਾਣ ਦੀ ਸੂਰਤ ਵਿੱਚ ਉਨ੍ਹਾਂ ਦਾ ਚਲਾਨ ਕੱਟਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਾਰਜ ਸਾਧਕ ਅਫ਼ਸਰ ਨੂੰ ਭੀਖੀ ਵਿਖੇ ਜਲਦ ਤੋਂ ਜਲਦ ਐਮ.ਆਰ.ਐਫ. ਸੈਂਟਰ ਖੋਲ੍ਹਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਜੋ ਕੰਮ ਪੂਰੇ ਹੋ ਚੁੱਕੇ ਹਨ, ਉਨ੍ਹਾਂ ਸਬੰਧੀ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾ ਕਰਵਾਇਆ ਜਾਵੇ।   ਅੱਜ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜਿਲ੍ਹਾ ਸੜਕ ਸੁਰੱਖਿਆ ਕਮੇਟੀ, ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ, ਜ਼ਿਲ੍ਹਾ ਸਿਹਤ ਸੁਸਾਇਟੀ, ਮਿਡ ਡੇਅ ਮੀਲ, ਵੱਖ-ਵੱਖ ਪੈਨਸ਼ਨ ਸਕੀਮਾਂ, ਨਜਾਇਜ਼ ਕਬਜ਼ਿਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਦਾ ਮਾਰਗ ਦਰਸ਼ਨ ਕੀਤਾ। ਇਸ ਮੌਕੇ ਐਸ.ਪੀ.(ਐਚ) ਸ਼੍ਰੀ ਮੇਜਰ ਸਿੰਘ, ਐਸ.ਡੀ.ਐਮ. ਮਾਨਸਾ ਸ਼੍ਰੀ ਅਭੀਜੀਤ ਕਪਲਿਸ਼, ਐਸ.ਡੀ.ਐਮ. ਬੁਢਲਾਡਾ ਸ਼੍ਰੀ ਆਦਿਤਯ ਡੇਚਲਵਾਲ, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਲਤੀਫ਼ ਅਹਿਮਦ, ਸਹਾਇਕ ਕਮਿਸ਼ਨਰ (ਜ) ਸ਼੍ਰੀ ਨਵਦੀਪ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਦਿਨੇਸ਼ ਵਸਿਸ਼ਟ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। 

LEAVE A REPLY

Please enter your comment!
Please enter your name here