

ਮਾਨਸਾ 20 ਜੁਲਾਈ ((ਸਾਰਾ ਯਹਾ,BPS ): ਮਹਾਤਮਾਂ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਅੱਜ ਡੇਰਾ ਬਾਬਾ ਧਿਆਨ ਦਾਸ ਝੁਨੀਰ ਵਿਖੇ ਜਿਲ੍ਹਾ ਪੱਧਰੀ ਕੈਂਪ ਲਗਾਇਆ ਗਿਆ ।ਕੈੰਪ ਦਾ ਉਦਘਾਟਨ ਏਡੀਸੀ ਵਿਕਾਸ ਗੁਰਮੀਤ ਸਿੰਘ ਸਿੱਧੂ ਨੇ ਕੀਤਾ। ਉਨ੍ਹਾਂ ਇਸ ਮੌਕੇ ਬੋਲਦਿਆਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲੋੜਵੰਦ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਪੰਚਾਂ ਸਰਪੰਚਾਂ ਕਲੱਬਾਂ ਅਤੇ ਹੋਰ ਮੋਹਤਵਾਰ ਵਿਅਕਤੀਆਂ ਨੂੰ ਕਿਹਾ ਕਿ ਉਹ ਸਰਕਾਰੀ ਸਕੀਮਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਤਾਂ ਕਿ ਉਹ ਸਰਕਾਰੀ ਸਕੀਮਾਂ ਦਾ ਜ਼ਿਆਦਾ ਤੋਂ ਜ਼ਿਆਦਾ ਲਾਭ ਲੈ ਸਕਣ।ਇਸ ਮੌਕੇ ਐਸਡੀਐਮ ਸਰਦੂਲਗੜ੍ਹ ਲਤੀਫ ਅਹਿਮਦ ਨੇ ਵਿਸ਼ੇਸ਼ ਤੌਰ ਤੇ ਕੈੰਪ ਚ ਪਹੁੰਚਕੇ ਵੱਖ ਵੱਖ ਵਿਭਾਗਾਂ ਵੱਲੋਂ ਜਾਣਕਾਰੀ ਦੇਣ ਅਤੇ ਫਾਰਮ ਭਰਾਉਣ ਲਈ ਲਗਾਈਆਂ ਗਈਆਂ ਵਿਸ਼ੇਸ਼ ਸਟਾਲਾਂ ਦਾ ਜਾਇਜ਼ਾ ਲਿਆ। ਕੈੰਪ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਬਿਕਰਮ ਮੋਫਰ ਸਾਬਕਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਨੇ ਇਸ ਮੌਕੇ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਦੱਸਦਿਆਂ ਇਨ੍ਹਾਂ ਦਾ ਜ਼ਿਆਦਾ ਤੋਂ ਜ਼ਿਆਦਾ ਲਾਭ ਲੈਣ ਲਈ ਕਿਹਾ ਉਨ੍ਹਾਂ ਨੇ ਸਰਕਾਰੀ ਸਕੀਮਾਂ ਅਧੀਨ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਅਤੇ ਲੋੜਵੰਦ ਵਿਅਕਤੀਆਂ ਨੂੰ ਰਿਕਸ਼ਾ ਰੇਹੜੀਆਂ ਦੀ ਵੰਡੀਆਂ। ਇਸ ਮੌਕੇ ਜਲ ਸ਼ਕਤੀ ਅਭਿਆਨ ਤਹਿਤ ਪੰਚਾਇਤੀ ਰਾਜ ਦੇ ਚੁਣੇਂ ਹੋਏ ਨੁਮਾਇੰਦਿਆਂ ਦੀ ਜਿਲ੍ਹਾ ਪੱਧਰੀ ਇੱਕਤਰਤਾ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਬਲਾਕ ਕੋਆਰਡੀਨੇਟਰ ਚਰਨਜੀਤ ਸਿੰਘ ਨੇ ਮੀਂਹ ਦੇ ਪਾਣੀਂ ਨੂੰ ਰੇਨ ਹਰਵੈਸਟਿੰਗ ਦੇ ਢੰਗ ਤਰੀਕਿਆਂ ਰਾਹੀਂ ਧਰਤੀ ਵਿੱਚ ਭੇਜ ਕੇ ਰੀਚਾਰਜ ਕਰਨ ਦੀ ਲੋੜ ਤੇ ਜੋਰ ਦਿੱਤਾ। ਇਸ ਤਰ੍ਹਾਂ ਕਰਨ ਨਾਲ਼ ਮੀਂਹ ਦਾ ਸ਼ੁੱਧ ਪਾਣੀਂ ਧਰਤੀ ਹੇਠਲੇ ਪਾਣੀਂ ਨੂੰ ਪੀਣਯੋਗ ਬਣਾਏਗਾ ਤੇ ਉਸ ਦਾ ਪੱਧਰ ਵੀ ਉੱਚਾ ਹੋਵੇਗਾ।ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸਤਪਾਲ ਵਰਮਾ, ਪਵਨ ਕੁਮਾਰ ਸੁਪਰਡੈਂਟ ਜ਼ਿਲ੍ਹਾ ਪ੍ਰੀਸ਼ਦ ਮਾਨਸਾ, ਬਲਾਕ ਪੰਚਾਇਤ ਅਫ਼ਸਰ ਝੁਨੀਰ ਰਾਜਵਿੰਦਰ ਸਿੰਘ, ਬਲਾਕ ਪੰਚਾਇਤ ਅਫ਼ਸਰ ਬੁਢਲਾਡਾ ਮੇਜਰ ਸਿੰਘ, ਸੈਕਟਰੀ ਬੇਅੰਤ ਸਿੰਘ ਧਾਲੀਵਾਲ, ਹਰਦੇਵ ਸਿੰਘ, ਗੁਰਜੰਟ ਸਿੰਘ ਬਹਿਣੀਵਾਲ, ਕੁਲਵਿੰਦਰ ਸਿੰਘ ਸਰਪੰਚ ਰਾਏਪੁਰ, ਪਰਮਜੀਤ ਸਿੰਘ ਸਰਪੰਚ ਰਾਏਪੁਰ, ਪੋਲੋਜੀਤ ਸਿੰਘ ਸਰਪੰਚ ਬਾਜੇਵਾਲਾ, ਸਰਜੀਵਨ ਸਿੰਘ ਝੰਡੂਕੇ, ਸਰਪੰਚ ਅਮਨਗੁਰਬੀਰ ਸਿੰਘ ਲਾਡੀ ਝੁਨੀਰ, ਸਰਬਜੀਤ ਕੌਰ, ਪਰਮਜੀਤ ਕੌਰ, ਹਰਪ੍ਰੀਤ ਕੌਰ ਆਦਿ ਹਾਜ਼ਰ ਸਨ।























