ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਆਦਰਸ਼ ਸਕੂਲ ਬੁਢਲਾਡਾ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ

0
24

ਮਾਨਸਾ, 24 ਜੁਲਾਈ (ਸਾਰਾ ਯਹਾ,(ਬਲਜੀਤ ਸ਼ਰਮਾ) : ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਆਦਰਸ਼ ਸਕੂਲ ਬੁਢਲਾਡਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਦੌਰਾਨ ਕਾਊਂਸਲਰ ਰਾਜਿੰਦਰ ਕੁਮਾਰ ਵਰਮਾ ਨੇ ਪੋਕਸੋ ਐਕਟ 2012 ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨਾਲ ਛੇੜਛਾੜ ਕਾਨੂੰਨੀ ਅਪਰਾਧ ਹੈ। ਉਨ੍ਹਾਂ ਕਿਹਾ ਕਿ ਜੋਕਰ ਕੋਈ ਵੀ ਬੱਚਾ ਅਜਿਹੀ ਕਿਸੇ ਸਮੱਸਿਆ ਦਾ ਸ਼ਿਕਾਰ ਹੁੰਦਾ ਹੈ ਤਾਂ ਇਸ ਦੀ ਜਾਣਕਾਰੀ ਵਿਸ਼ੇਸ਼ ਜੁਵੇਨਾਇਲ ਪੁਲਿਸ ਯੂਨਿਟ ਸਥਾਨਕ ਪੁਲਿਸ, ਚਾਈਲਡ ਹੈਲਪਲਾਈਨ 1098, ਬਾਲ ਭਲਾਈ ਕਮੇਟੀ ਨੂੰ ਦਿੱਤੀ ਜਾਵੇ।
    ਬਾਲ ਮਜ਼ਦੂਰੀ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਜੇਕਰ ਕੋਈ ਦੁਕਾਨਦਾਰ, ਫੈਕਟਰੀ ਮਾਲਕ ਜਾਂ ਹੋਟਲ ਢਾਬੇ ਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਕੰਮ ਕਰਵਾਉਂਦਾ ਹੈ ਤਾਂ ਉਹ ਬਾਲ ਮਜ਼ਦੂਰੀ ਕਾਨੂੰਨ ਦੀ ਉਲੰਘਣਾਂ ਹੈ। ਉਨ੍ਹਾਂ ਇਸ ਦੌਰਾਨ ਸਟਰੀਟ ਚਿਲਡਰਨ (ਭੀਖ ਮੰਗਣ, ਕੂੜਾ ਚੁੱਕਣ ਵਾਲੇ ਬੱਚੇ) ਅਤੇ ਖਤਰੇ ਦੇ ਪੱਧਰ ਹੇਠ ਆਉਂਦੇ ਪਰਿਵਾਰ ਦੇ ਬੱਚਿਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਬੱਚਿਆਂ ਦੇ ਅਧਿਕਾਰਾਂ ਅਤੇ ਆਨਾਥ ਤੇ ਦੁਰਕਾਰਲੇ ਬੱਚਿਆਂ ਲਈ ਸਰਦੂਲਗੜ੍ਹ ਵਿਖੇ ਲਗਾਏ ਪੰਘੂੜੇ ਬਾਰੇ ਜਾਣਕਾਰੀ ਦਿੱਤੀ।

LEAVE A REPLY

Please enter your comment!
Please enter your name here