-8 ਅਗਸਤ ਨੂੰ ਮਨਾਇਆ ਜਾਵੇਗਾ ਡੀ-ਵਾਰਮਿੰਗ ਡੇ

0
27

ਮਾਨਸਾ, 29 ਜੁਲਾਈ (ਸਾਰਾ ਯਹਾ,(ਬਲਜੀਤ ਸ਼ਰਮਾ) : ਡਾਇਰੈਕਟਰ ਸਿਹਤ ਸੇਵਾਵਾਂ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 8 ਅਗਸਤ 2019 ਨੂੰ ਡੀ-ਵਾਰਮਿੰਗ ਡੇ ਅਤੇ 16 ਅਗਸਤ 2019 ਨੂੰ ਮੋਪਅੱਪ ਡੇ ਮਨਾਇਆ ਜਾ ਰਿਹਾ ਹੈੇ। ਇਸ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜਦੀਪ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ 1 ਤੋਂ 19 ਸਾਲ ਤੱਕ ਦੇ ਸਾਰੇ ਬੱਚਿਆਂ ਦੇ ਪੇਟ ਦੇ ਕੀੜਿਆਂ ਨੂੰ ਦੇ ਖ਼ਾਤਮੇ ਲਈ ਡੀ-ਵਾਰਮਿੰਗ ਡੇ ਮਨਾਇਆ ਜਾ ਰਿਹਾ ਹੈ ਜਿਸ ਵਿਚ ਆਂਗਣਵਾੜੀ ਅਤੇ ਸਰਕਾਰੀ ਸਕੂਲਾਂ ਤੋਂ ਇਲਾਵਾ ਪ੍ਰਾਈਵੇਟ ਸਕੂਲਾਂ ਦੇ ਬੱਚੇ ਵੀ ਕਵਰ ਕੀਤੇ ਜਾਣੇ ਹਨ।
    ਸਿਵਲ ਸਰਜਨ ਡਾ.ਲਾਲ ਚੰਦ ਠਕਰਾਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਸਿਹਤ ਵਿਭਾਗ ਵੱਲੋੋਂ ਸਿੱਖਿਆ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਦਾਖ਼ਲ ਬੱਚਿਆਂ ਤੋਂ ਇਲਾਵਾ ਸਕੂਲੋੋਂ ਵਿਰਵੇ ਕਿਸ਼ੋਰ ਕਿਸ਼ੋਰੀਆਂ ਨੂੰ ਅਲਬੈਂਡਾਂਜੋਲ ਦੀ ਗੋਲੀ ਦਿੱਤੀ ਜਾਵੇਗੀ।
    ਜ਼ਿਲ੍ਹਾ ਨੋਡਲ ਅਫ਼ਸਰ ਡਾ.ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਕਵਰ ਕੀਤੇ ਜਾਣ ਵਾਲੇ ਬੱਚਿਆਂ ਦੀ ਕੁੱਲ ਗਿਣਤੀ ਲਗਭਗ 2 ਲੱਖ 1837 ਹੈ ਇਸ ਕਾਰਜ ਨੂੰ ਸਿਹਤ ਸਿੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੁਆਰਾ ਆਪਸੀ ਤਾਲਮੇਲ ਨਾਲ ਨੇਪਰੇ ਚਾੜ੍ਹਿਆ ਜਾਣਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ 1 ਤੋਂ 2 ਸਾਲ ਤੱਕ ਦੇ ਬੱਚਿਆਂ ਨੂੰ 5 ਮਿਲੀਗਰਾਮ ਸਿਰਪ ਅਤੇ 2 ਤੋਂ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਐਲਬੈਂਡਾਜੋਲ ਦੀ ਗੋਲੀ ਦਿਤੀ ਜਾਣੀ ਹੈ। ਉਨਾਂ ਕਿਹਾ ਕਿ ਐਲਬੈਂਡਾਜੋਲ ਦੀ ਗੋਲੀ ਖਾਣਾ ਖਾਣ ਬਾਅਦ ਹੀ ਦਿੱਤੀ ਜਾਵੇ। ਕਿਸੇ ਵੀ ਬੱਚੇ ਨੂੰ ਗੋਲੀ ਖਾਲੀ ਪੇਟ ਨਾ ਦਿੱਤੀ ਜਾਵੇ ਕਿਉਂ ਕਿ ਅਜਿਹਾ ਕਰਨ ਨਾਲ ਬੱਚੇ ਨੂੰ ਉਲਟੀਆਂ ਅਤੇ ਪੇਟ ਦਰਦ ਦੀ ਸ਼ਿਕਾਇਤ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਲਈ ਐਲਬੈਂਡਾਜੋਲ ਦਵਾਈ ਦੀ ਖੁਰਾਕ ਪੇਟ ਦੇ ਕੀੜਿਆਂ ਨੂੰ ਖਤਮ ਕਰਨ ਲਈ ਅਤਿ ਜਰੂਰੀ ਹੈ। ਜਿਸ ਕਰਾਨ ਅਨੀਮੀਆਂ, ਸਰੀਰਕ ਵਾਧਾ ਰੁਕਣਾ ਸਮੇਤ ਬੱਚੇ ਅਨੇਕਾਂ ਬਿਮਾਰੀਆਂ ਦੇ ਸ਼ਿਕਾਰ ਹੋੋ ਜਾਦੇ ਹਨ। ਉਨਾਂ ਕਿਹਾ ਕਿ ਇਸ ਦਵਾਈ ਨਾਲ ਬੱਚੇ ਦੀ ਸਿਹਤ ਠੀਕ ਰਹਿੰਦੀ ਹੈ। ਇਸ ਤੋਂ ਇਲਾਵਾ ਉਨਾਂ ਦੱਸਿਆ ਕਿ ਆਰ.ਬੀ.ਐਸ.ਕੇ ਤਹਿਤ 30 ਵੱਖ-ਵੱਖ ਬਿਮਾਰੀਆਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਹੁਣ ਤੱਕ ਰਾਜ ਦੇ ਵੱਡੇ ਹਸਪਤਾਲਾਂ ਵਿੱਚ ਦਿਲ ਦੀਆਂ ਬਿਮਾਰੀਆ ਤੋਂ ਪੀੜਤ ਕੁੱਲ 306 ਬੱਚੇ ਰੈਫਰ ਕੀਤੇ ਗਏ ਜਿਨਾਂ ਵਿੱਚ 142 ਮਰੀਜ਼ਾ ਦੀ ਸਰਜਰੀ ਅਤੇ 125 ਬੱਚਿਆਂ ਦਾ ਮੈਡੀਕਲ ਇਲਾਜ ਚੱਲ ਰਿਹਾ ਹੈ। 
    ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਤੋੋਂ ਇਲਾਵਾ ਸਮੂਹ ਸੀਨੀਅਰ ਮੈਡੀਕਲ ਅਫ਼ਸਰ, ਸਿੱਖਿਆ ਵਿਭਾਗ ਅਤੇ ਆਈ.ਸੀ.ਡੀ.ਐਸ. ਵਿਭਾਗ ਦੇ ਅਧਿਕਾਰੀ ਸ਼ਾਮਿਲ ਸਨ।

LEAVE A REPLY

Please enter your comment!
Please enter your name here