ਉਪ ਮੰਡਲ ਮੈਜਿਸਟ੍ਰੇਟ ਬੁਢਲਾਡਾ ਨੇ ਕੀਤੇ ਪਾਬੰਦੀ ਦੇ ਹੁਕਮ

0
54

ਮਾਨਸਾ/ਬੁਢਲਾਡਾ, 01 ਅਗਸਤ (ਸਾਰਾ ਯਹਾ,(ਬਲਜੀਤ ਸ਼ਰਮਾ) : ਉਪ ਮੰਡਲ  ਮੈਜਿਸਟ੍ਰੇਟ ਬੁਢਲਾਡਾ ਸ਼੍ਰੀ ਆਦਿੱਤਿਆ ਡੇਚਲਵਾਲ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਬ ਡਵੀਜ਼ਨ ਹਸਪਤਾਲ ਬੁਢਲਾਡਾ ਅਤੇ ਸਰਕਾਰੀ ਹਸਪਤਾਲ ਬਰੇਟਾ/ਬੋਹਾ  ਅਤੇ ਜਨਤਕ ਥਾਵਾਂ ਜਿਵੇਂ ਬੱਸ ਸਟੈਂਡ, ਰੇਲਵੇ ਸਟੇਸ਼ਨ, ਮੇਨ ਸੜਕਾਂ ਆਦਿ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਣ ਕਰਨ ਅਤੇ ਧਰਨਾ ਆਦਿ ‘ਤੇ ਬੈਠਣ ‘ਤੇ ਪਾਬੰਦੀ ਲਗਾਈ ਹੈ। ਹੁਕਮ ਵਿੱਚ ਉਪ ਮੰਡਲ ਮੈਜਿਸਟ੍ਰੇਟ ਨੇ ਕਿਹਾ ਕਿ ਸਬ-ਡਵੀਜ਼ਨ ਹਸਪਤਾਲ ਬੁਢਲਾਡਾ/ਬਰੇਟਾ/ਬੋਹਾ ਅਤੇ ਜਨਤਕ ਥਾਵਾਂ ਜਿਵੇਂ ਬੱਸ ਸਟੈਂਡ/ ਸਟੇਸ਼ਨ ਮੇਨ ਸੜਕਾਂ ਆਦਿ ਵਿੱਚ ਹਰ ਰੋਜ਼ ਕੋਈ ਨਾ ਕੋਈ ਜੱਥੇਬੰਦੀ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਜਲੂਸ/ਧਰਨਾ ਆਦਿ ਲਗਾ ਕੇ ਭਾਸ਼ਨ ਦਿੰਦੇ ਹਨ ਜਾਂ ਧਰਨਾ ਲਗਾ ਕੇ ਬੈਠ ਜਾਂਦੇ ਹਨ, ਜਿਸ ਨਾਲ ਅਮਨ ਅਤੇ ਸ਼ਾਤੀ ਵਿੱਚ ਵਿਘਨ ਪੈਂਦਾ ਹੈ ਅਤੇ ਹਸਪਤਾਲ ਵਿੱਚ ਆਉਣ ਜਾਣ ਵਾਲੇ ਮਰੀਜ਼ਾਂ ਨੂੰ ਅਤੇ ਕੰਮ ਕਾਜ ਲਈ ਆਉਣ ਵਾਲੇ ਲੋਕਾਂ ਨੂੰ ਅਸੁਵਿਧਾ ਹੁੰਦੀ ਹੈ ਅਤੇ ਕੰਮ ਵਿੱਚ ਰੁਕਾਵਟ ਪੈਦਾ ਹੁੰਦੀ ਹੈ।

LEAVE A REPLY

Please enter your comment!
Please enter your name here