

ਮਾਨਸਾ 3 ਅਗਸਤ(ਬਪਸ):ਕਾਰਗਿਲ ਸ਼ਹੀਦ ਰਸ਼ਵਿੰਦਰ ਸਿੰਘ ਮੈਮੋਰੀਅਲ ਸਕੂਲ ਘੁਰਕਣੀ ਵਿਖੇ ਤੀਆਂ ਦਾ ਤਿਉਹਰ ਮਨਾਇਆ ਗਿਆ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਰੁਚੀ ਗੋਇਲ ਨੇ ਦੱਸਿਆ ਕਿ ਸਕੂਲ ਵਿੱਚ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ ਉਨ੍ਹਾਂ ਕਿਹਾ ਕਿ ਸਾਵਣ ਦੇ ਮਹੀਨੇ ਕੁੜੀਆਂ ਦਾ ਤਿਉਹਾਰ ਤੀਆਂ ਪੂਰੇ ਪੰਜਾਬ ਵਿੱਚ ਧੂਮਧਾਮ ਨਾਲ ਮਨਾਇਆ ਜਾਂਦਾ ਸੀ ਪਰ ਪੱਛਮੀ ਸੱਭਿਆਚਾਰ ਅਤੇ ਆਧੁਨਿਕਤਾ ਨੇ ਸਾਡੇ ਰੀਤੀ ਰਿਵਾਜਾਂ ਅਤੇ ਤਿਉਹਾਰਾਂ ਨੂੰ ਫਿੱਕਾ ਕਰ ਦਿੱਤਾ ਹੈ। ਫਿਰ ਵੀ ਸਕੂਲ, ਕਾਲਜ ਤੇ ਕੁਝ ਸੰਸਥਾਵਾਂ ਅਜਿਹੀਆਂ ਹਨ ਜੋ ਸਾਡੇ ਤਿਉਹਾਰਾਂ ਤੇ ਰੀਤੀ-ਰਿਵਾਜ਼ਾਂ ਨੂੰ ਜਿਊਂਦੇ ਰੱਖ ਰਹੇ ਹਨ। ਅੱਜ ਸਕੂਲ ਦੇ ਵਿਹੜੇ ਵਿੱਚ ਸਕੂਲ ਦੀਆਂ ਕੁੜੀਆਂ ਨ ਤੀਆਂ ਦਾ ਤਿਉਹਾਰ ਮਨਾਇਆ। ਜਿਸ ਵਿੱਚ ਲੜਕੀਆਂ ਨੇ ਗਿੱਧਾ, ਭੰਗੜਾ, ਪੰਜਾਬੀ ਲੋਕ ਗੀਤ ਅਤੇ ਲੋਕ ਬੋਲੀਆਂ ਪਾ ਕੇ ਖੂਬ ਧਮਾਲਾਂ ਪਾਈਆਂ। ਇਸ ਮੌਕੇ ਲੜਕੀਆਂ ਨੇ ਪੀਂਘਾਂ ਝੂਟੀਆਂ ਅਤੇ ਤੀਆਂ ਨਾਲ ਸਬੰਧਿਤ ਬੋਲੀਆਂ ਪਾਈਆਂ। ਇਸ ਮੌਕੇ ਬੋਲਦਿਆਂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੁਰਜੀਤ ਸਿੰਘ ਨੇ ਕਿਹਾ ਕਿ ਸਾਨੂੰ ਆਪਣੇ ਸੱਭਿਆਚਾਰ ਅਤੇ ਰੀਤੀ ਰਿਵਾਜਾਂ ਨਾਲ ਜੁੜ ਕੇ ਰਹਿਣਾ ਚਾਹੀਦਾ ਹੈ । ਇਸ ਮੌਕੇ ਇਕਬਾਲ ਸਿੰਘ, ਗੁਰਪਿੰਦਰ ਸਿੰਘ, ਜਗਵਿੰਦਰ ਸਿੰਘ, ਰਾਜਨਦੀਪ ਕੌਰ, ਰੀਤੂ ਰਾਣੀ, ਅਮਨਦੀਪ ਕੌਰ, ਖੁਸ਼ਦੀਪ ਕੌਰ, ਖੁਸ਼ਪ੍ਰੀਤ ਕੌਰ ਸਮੂਹ ਸਟਾਫ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।























