

ਮਾਨਸਾ 12 ਅਗਸਤ (ਬਪਸ):ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਕੀਤੇ ਗਏ ਬਿਜਲੀ ਅੰਦੋਲਨ ਨੂੰ ਮੁੱਖ ਰੱਖਦਿਆਂ 22 ਅਗਸਤ ਨੂੰ ਮਾਨਸਾ ਜ਼ਿਲ੍ਹੇ ਵਿੱਚ ਇੱਕ ਭਾਰੀ ਅੰਦੋਲਨ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪਾਰਟੀ ਵਰਕਰਾਂ ਤੇ ਆਗੂਆਂ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਅਜਿਹੀ ਹੀ ਇੱਕ ਮੀਟਿੰਗ ਹਲਕਾ ਸਰਦੂਲਗੜ੍ਹ ਦੇ ਪਿੰਡ ਮੀਆਂ ਵਿਖੇ ਬਲਾਕ ਪ੍ਰਧਾਨ ਹਰਦੇਵ ਸਿੰਘ ਉਲਕ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਉਨ੍ਹਾਂ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਏ ਦਿਨ ਬਿਜਲੀ ਦਰਾਂ ਵਧਾਈਆਂ ਜਾ ਰਹੀਆਂ ਹਨ। ਦੇਸ਼ ਭਰ ਵਿੱਚੋ ਪੰਜਾਬ ਵਿੱਚ ਸਭ ਤੋਂ ਜ਼ਿਆਦਾ ਮਹਿੰਗੀ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁਫ਼ਤ ਸਿਹਤ ਸਹੂਲਤਾਂ ਅਤੇ ਬਿਜਲੀ ਦਿੱਤੀ ਜਾ ਰਹੀ ਹੈ। ਦੂਸਰੇ ਪਾਸੇ ਪੰਜਾਬ ਦੇ ਲੋਕਾਂ ਨੂੰ ਸਰਕਾਰ ਵੱਲੋਂ ਲੁੱਟਿਆ ਜਾ ਰਿਹਾ ਹੈ। ਆਏ ਦਿਨ ਨਵੇਂ-ਨਵੇਂ ਟੈਕਸ ਲਗਾ ਕੇ ਮੱਧ ਵਰਗੀ ਪਰਿਵਾਰਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ ਉਨ੍ਹਾਂ ਕਿਹਾ ਕਿ ਬਿਜਲੀ ਅੰਦੋਲਨ ਵਿੱਚ ਵੱਧ ਤੋਂ ਵੱਧ ਭਾਗ ਲੈ ਕੇ ਸੁੱਤੀ ਪਈ ਸਰਕਾਰ ਨੂੰ ਜਗਾਇਆ ਜਾਵੇ। ਇਸ ਮੌਕੇ ਗੁਰਸੇਵਕ ਸਿੰਘ, ਦਰਸਨ ਸਿੰਘ, ਬੋਗਾ ਸਿੰਘ, ਗੋਗੀ ਸਿੰਘ,ਨਾਜਰ ਸਿੰਘ, ਸਤਨਾਮ ਸਿੰਘ, ਕੁਲਬੀਰ ਸਿੰਘ ਉੱਲਕ ਅਤੇ ਮਲਕੀਤ ਸਿੰਘ ਆਦਿ ਹਾਜ਼ਰ ਸਨ ।ਕੈਪਸ਼ਨ: ਸਰਦੂਲਗੜ੍ਹ ਦੇ ਪਿੰਡ ਮੀਆਂ ਵਿਖੇ ਮੀਟਿੰਗ ਦੌਰਾਨ ਆਬਾਦੀ ਪਾਰਟੀ ਦੇ ਆਗੂ ਤੇ ਵਰਕਰ। Attachments area























