

ਕੇਂਦਰੀ ਫੂਡ ਪ੍ਰੋਸੇਸਿੰਗ ਇੰਡਟਰੀਜ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਅੱਜ ਸੁਲਤਾਨਪੁਰ ਲੋਧੀ ਰੇਲਵੇ ਸ਼ਟੇਸ਼ਨ ਦਾ ਦੌਰਾ ਕੀਤਾ ਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ । ਇਸ ਸਮੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ , ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ , ਬਲਵਿੰਦਰ ਸਿੰਘ ਭੂੰਦੜ , ਸੰਤ ਬਲਬੀਰ ਸਿੰਘ ਸੀਚੇਵਾਲ , ਰੇਲਵੇ ਵਿਭਾਗ ਦੇ ਅਧਿਕਾਰੀ ਟੀ ਪੀ ਸਿੰਘ ,ਤੇ ਹੋਰਨਾਂ ਸ਼ਿਰਕਤ ਕੀਤੀ । ਇਸ ਸਮੇ ਵਰਦੇ ਮੀਂਹ ਵਿੱਚ ਕੇਦਰੀ ਮੰਤਰੀ ਨੇ ਰੇਲਵੇ ਵਿਭਾਗ ਦੇ ਚਲਦੇ ਕਾਰਜਾਂ ਦੀ ਜਾਣਕਾਰੀ ਹਾਸਲ ਕੀਤੀ ਉਹਨਾਂ ਕਿਹਾ ਕਿ ਜਿਵੇਂ ਸ੍ਰੀ ਅਨੰਦਪੁਰ ਸਾਹਿਬ ਨੂੰ ਵਾਈਟ ਸਿਟੀ ਬਣਾ ਦਿੱਤਾ ਗਿਆ ਸੀ, ਇਸ ਵਾਰ ਸੁਲਤਾਨਪੁਰ ਲੋਧੀ ਨੂੰ ਵੀ ਸਫੇਦ ਪੇਂਟ ਕਰਨਾ ਹੈ। ਕੇਂਦਰੀ ਮੰਤਰੀ ਨੇ ਦੱਸਿਆ ਕਿ ਰੇਲਵੀ ਸਟੇਸ਼ਨ ਦੀ ਨਵੀਨੀਕਰਨ ਦਾ ਪਹਿਲੇ ਫੇਸ ਦਾ ਕੰਮ ਸਤੰਬਰ ਅਤੇ ਪੂਰਾ ਕੰਮ ਪੂਰਾ 25 ਅਕਤੂਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ। ਕੇਂਦਰੀ ਮੰਤਰੀ ਨੇ ਕਿਹਾ ਕਿ ਆਓ ਸਾਰੇ ਇਕਜੁੱਟ ਹੋ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ‘ਚ ਆਪਣਾ ਹਿੱਸਾ ਪਾਈਏ।ਜ਼ਿਕਰਯੋਗ ਹੈ ਕਿ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਸੁਲਤਾਨਪੁਰ ਲੋਧੀ ‘ਚ ਤਿਆਰੀਆਂ ਜ਼ੋਰਾਂ ਸੋਰਾਂ ‘ਤੇ ਚੱਲ ਰਹੀਆਂ ਹਨ। ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਦੀ ਧਰਤੀ ‘ਤੇ ਵੱਡੇ ਸਮਾਗਮ ਕਰਵਾਏ ਜਾਣਗੇ, ਜਿਨ੍ਹਾਂ ਨੂੰ ਲੈ ਸ਼੍ਰੋਮਣੀ ਕਮੇਟੀ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਇਥੇ ਪਹੁੰਚਣ ਵਾਲੀ ਸੰਗਤ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ।























