ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਪੀ.ਪੀ.ਐਸ.ਸੀ ਦੇ ਚੇਅਰਮੈਨ ਅਤੇ ਦੋ ਮੈਂਬਰਾਂ ਨੂੰ ਹਲਫ਼ ਦਿਵਾਇਆ

0
25

ਚੰਡੀਗੜ,(ਸਾਰਾ ਯਹਾ,(ਬਲਜੀਤ ਸ਼ਰਮਾ) 20 ਅਗਸਤ: ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ ਸਿੰਘ ਬਦਨੌਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ) ਦੇ ਨਵ-ਨਿਯੁਕਤ ਚੇਅਰਮੈਨ ਅਤੇ ਦੋ ਮੈਂਬਰਾਂ ਨੂੰ ਅਹੁਦੇ ਦਾ ਭੇਤ ਗੁਪਤ ਰੱਖਣ ਦਾ ਹਲਫ਼ ਦਿਵਾਇਆ।
ਲੈਫਟੀਨੈਂਟ ਜਨਰਲ (ਸੇਵਾ-ਮੁਕਤ) ਸੁਰਿੰਦਰ ਸਿੰਘ ਨੇ ਪੀ.ਪੀ.ਐਸ.ਸੀ ਦੇ ਚੇਅਰਮੈਨ ਵਜੋਂ ਸਹੁੰ ਚੁੱਕੀ ਜਦਕਿ ਮੋਹਾਲੀ ਦੇ ਵਧੀਕ ਜ਼ਿਲਾ ਤੇ ਸੈਸ਼ਨ ਜੱਜ ਸ਼ਵਿੰਦਰ ਸਿੰਘ ਮਾਨ ਨੇ ਅਧਿਕਾਰਤ ਮੈਂਬਰ ਅਤੇ ਉੱਘੀ ਲੇਖਿਕਾ ਅਤੇ ਕਾਲਮ ਨਵੀਸ ਹਰਮੋਹਨ ਕੌਰ ਸੰਧੂ (ਬੱਬੂ ਤੀਰ) ਨੇ ਗ਼ੈਰ-ਅਧਿਕਾਰਤ ਮੈਂਬਰ ਵਜੋਂ ਹਲਫ਼ ਲਿਆ।
ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨੇ ਸਹੁੰ ਚੁੁੱਕ ਸਮਾਗਮ ਦੀ ਕਾਰਵਾਈ ਚਲਾਈ। 


ਲੈਫਟੀਨੈਂਟ ਜਨਰਲ (ਸੇਵਾ-ਮੁਕਤ) ਸੁਰਿੰਦਰ ਸਿੰਘ ਭਾਰਤੀ ਫੌਜ ਦੀ ਪੱਛਮੀ ਕਮਾਂਡ ਤੋਂ ਜਨਰਲ ਅਫ਼ਸਰ ਕਮਾਂਡਿੰਗ-ਇਨ-ਚੀਫ ਵਜੋਂ ਸੇਵਾ-ਮੁਕਤ ਹੋਏ ਹਨ। ਮੋਹਾਲੀ ਦੇ ਵਧੀਕ ਜ਼ਿਲਾ ਤੇ ਸੈਸ਼ਨ ਜੱਜ ਸ਼ਵਿੰਦਰ ਸਿੰਘ ਮਾਨ ਨੇ ਪੰਜਾਬ ਦੀ ਸੀ.ਬੀ.ਆਈ. ਅਦਾਲਤ ਦੇ ਵਿਸ਼ੇਸ਼ ਜੱਜ ਅਤੇ ਇੰਡਸਟ੍ਰੀਅਲ ਟਿ੍ਰਬਿਊਨਲ-ਕਮ-ਲੇਬਰ ਕੋਰਟ ਚੰਡੀਗੜ ਦੇ ਪ੍ਰੀਜ਼ਾਈਡਿੰਗ ਅਫ਼ਸਰ ਵਜੋਂ ਵੀ ਸੇਵਾ ਨਿਭਾਈ। ਪ੍ਰਸਿੱਧ ਲੇਖਿਕਾ ਬੱਬੂ ਤੀਰ ਚਾਚਾ ਚੰਡੀਗੜੀਆ ਵਜੋਂ ਜਾਣੇ ਜਾਂਦੇ ਸਵਰਗੀ ਡਾ. ਗੁਰਨਾਮ ਸਿੰਘ ਤੀਰ ਦੀ ਪੁੱਤਰੀ ਹੈ।


ਿੲਸ ਮੌਕੇ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ, ਵਿਸ਼ੇਸ਼ ਪ੍ਰਮੁੱਖ ਸਕੱਤਰ ਮਾਲ ਕੇ.ਬੀ.ਐਸ. ਸਿੱਧੂ, ਵਧੀਕ ਮੁੱਖ ਸਕੱਤਰ (ਗ੍ਰਹਿ) ਸਤੀਸ਼ ਚੰਦਰਾ, ਰਾਜਪਾਲ ਦੇ ਪ੍ਰਮੁੱਖ ਸਕੱਤਰ ਜੇ.ਐਮ ਬਾਲਾਮੁਰਗਮ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕਿ੍ਰਪਾਲ ਸਿੰਘ ਅਤੇ ਪ੍ਰਸੋਨਲ ਵਿਭਾਗ ਦੇ ਸਕੱਤਰ ਏ.ਐਸ ਮਿਗਲਾਨੀ ਸਮੇਤ ਨਵ-ਨਿਯੁਕਤ ਮੈਂਬਰਾਂ ਦੇ ਪਰਿਵਾਰਕ ਮੈਂਬਰ ਅਤੇ ਸ਼ੁਭਚਿੰਤਕ ਮੌਜੂਦ ਸਨ।
ਇਸ ਮੌਕੇ ਪੰਜਾਬ ਪੁਲਿਸ ਬੈਂਡ ਵੱਲੋਂ ਰਾਸ਼ਟਰੀ ਗੀਤ ਦੀ ਧੁਨ ਵਜਾਈ ਗਈ ।

LEAVE A REPLY

Please enter your comment!
Please enter your name here