ਸਿਹਤ ਮੰਤਰੀ ਵਲੋਂ ਟੀ.ਬੀ. ਸੁਪਰਵਾਇਜ਼ਰਾਂ ਨੂੰ 81 ਸਕੂਟਰ ਤਕਸੀਮ

0
10

ਚੰਡੀਗੜ/ਮੋਹਾਲੀ,(ਸਾਰਾ ਯਹਾ,(ਬਲਜੀਤ ਸ਼ਰਮਾ) 21 ਅਗਸਤ:   ਸਿਹਤ ਮੰਤਰੀ ਨੇ ਦੱਸਿਆ ਕਿ ਅੱਜ ਖਰੜ, ਬਠਿੰਡਾ ਅਤੇ ਵੇਰਕਾ ਵਿਖੇ ਤਿੰਨ ਥਾਈਂ ਸਮਾਗਮ ਹੋਏ ਹਨ ਜਿਥੇ ਸੀਨੀਅਰ ਟਰੀਟਮੈਂਟ ਸੁਪਰਵਾਈਜ਼ਰ ਅਤੇ ਸੀਨੀਅਰ ਟਰੀਟਮੈਂਟ ਲੈਬ ਸੁਪਰਵਾਇਜ਼ਰ (ਐਸ.ਟੀ.ਐਸ.ਅਤੇ ਐਸ.ਟੀ.ਐਲ.ਐਸ.) ਨੂੰ ਕੱੁਲ 81 ਸਕੂਟਰ ਦਿਤੇ ਗਏ ਹਨ ਜਿਨਾਂ ਵਿਚੋਂ ਖਰੜ, ਲੁਧਿਆਣਾ, ਪਟਿਆਲਾ, ਰੋਪੜ, ਨਵਾਂਸ਼ਹਿਰ ਅਤੇ ਫ਼ਤਿਹਗੜ ਸਾਹਿਬ ਦੇ 24 ਸੁਪਰਵਾਇਜ਼ਰਾਂ ਨੂੰ ਸਕੂਟਰਾਂ ਦੀ ਵੰਡ ਕੀਤੀ ਗਈ ਹੈ। ਇਸ ਤੋਂ ਇਲਾਵਾ ਬਠਿੰਡਾ ਵਿਖੇ 18 ਅਤੇ ਵੇਰਕਾ ਵਿਖੇ 39 ਸਕੂਟਰ ਵੰਡੇ ਗਏ ਹਨ। ਉਨਾਂ ਦੱਸਿਆ ਕਿ ਸਿਹਤ ਵਿਭਾਗ ਵਿਚ ਅਜਿਹੇ ਕੱੁਲ 215 ਸੁਪਰਵਾਈਜ਼ਰ ਹਨ ਜਿਨਾਂ ਵਿਚੋਂ 134 ਕੋਲ ਪਹਿਲਾਂ ਹੀ ਇਹ ਸਹੂਲਤ ਸੀ ਅਤੇ ਅੱਜ 81 ਹੋਰਾਂ ਨੂੰ ਇਹ ਸਹੂਲਤ ਦਿਤੇ ਜਾਣ ਨਾਲ ਹੁਣ ਸਾਰੇ 215 ਸੁਪਰਵਾਈਰਾਂ ਕੋਲ ਸਕੂਟਰ ਦੀ ਸਹੂਲਤ ਹੈ।

                ਸ. ਸਿੱਧੂ ਨੇ ਦਸਿਆ ਕਿ ਜਿਥੇ ਇਹ ਸੁਪਰਵਾਇਜ਼ਰ ਟੀ.ਬੀ. ਦੇ ਮਰੀਜ਼ਾਂ ਨੂੰ ਦਿਤੀ ਜਾ ਰਹੀ ਦਵਾਈ ਦੀ ਸਥਿਤੀ ਬਾਰੇ ਜਾਣਕਾਰੀ ਲੈਣਗੇ, ਉਥੇ ਇਹ ਵੇਖਣਗੇ ਕਿ ਉੁਸ ਦੇ ਘਰ ਜਾਂ ਆਲੇ-ਦੁਆਲੇ ਟੀ.ਬੀ. ਦਾ ਕੋਈ ਸ਼ੱਕੀ ਮਰੀਜ਼ ਤਾਂ ਨਹੀਂ। ਜੇ ਅਜਿਹਾ ਮਰੀਜ਼ ਮਿਲਦਾ ਹੈ ਤਾਂ ਉਸ ਦੇ ਜ਼ਰੂਰੀ ਟੈਸਟ ਕਰਵਾਉਣ ਲਈ ਨੇੜਲੀ ਸਰਕਾਰੀ ਸਿਹਤ ਸੰਸਥਾ ਵਿਚ ਉਸ ਨੂੰ ਭੇਜਿਆ ਜਾਵੇਗਾ। ਨਾਲ ਹੀ ਇਹ ਵਰਕਰ ਯਕੀਨੀ ਬਨਾਉਣਗੇ ਕਿ ਮਰੀਜ਼ ਨੂੰ ਦਵਾਈ ਲੈਣ ਵਿਚ ਕਿਸੇ ਵੀ ਤਰਾਂ ਦੀ ਦਿੱਕਤ ਨਾ ਹੋਵੇ।  ਇਸ ਤੋਂ ਇਲਾਵਾ, ਮਰੀਜ਼ ਨੂੰ ਮਿਲ ਰਹੀ ਮਾਲੀ ਇਮਦਾਦ ਬਾਰੇ ਵੀ ਜਾਣਕਾਰੀ ਲੈਣਗੇ। ਉਨਾਂ ਦੱਸਿਆ ਕਿ ਸਰਕਾਰ ਵਲੋਂ ਟੀ.ਬੀ. ਦੇ ਹਰ ਮਰੀਜ਼ ਨੂੰ ਹਰ ਮਹੀਨੇ ਪੰਜ ਸੌ ਰੁਪਏ ਦੀ ਮਾਲੀ ਇਮਦਾਦ ਦਿਤੀ ਜਾਂਦੀ ਹੈ ਤਾਕਿ ਉਹ ਚੰਗੀ ਤੇ ਪੌਸ਼ਟਿਕ ਖ਼ੁਰਾਕ ਦਾ ਸੇਵਨ ਕਰ ਸਕੇ।

        ਸ. ਬਲਬੀਰ ਸਿੰਘ ਸਿੱਧੂ ਨੇ ਇਸ ਮੌਕੇ ਅਹਿਮ ਐਲਾਨ ਕੀਤਾ ਕਿ ਖਰੜ ਦੇ ਸਰਕਾਰੀ ਹਸਪਤਾਲ ਵਿਚ ਵਖਰੇ ਜੱਚਾ-ਬੱਚਾ ਵਾਰਡ ਦੇ ਨਿਰਮਾਣ ਦਾ ਕੰਮ ਛੇਤੀ ਹੀ ਸ਼ੁਰੂ ਕੀਤਾ ਜਾਵੇਗਾ। ਉਨਾਂ ਦਸਿਆ ਕਿ 50ਬਿਸਤਰਿਆਂ ਵਾਲੇ ਇਸ ਵਾਰਡ ਵਿਚ ਤਮਾਮ ਆਧੁਨਿਕ ਸਹੂਲਤਾਂ ਹੋਣਗੀਆਂ ਤਾਂਕਿ ਸਬੰਧਤ ਮਰੀਜ਼ਾਂ ਨੂੰ ਮੋਹਾਲੀ ਜਾਂ ਚੰਡੀਗੜ ਵਿਖੇ ਜਾਣ ਦੀ ਲੋੜ ਹੀ ਨਾ ਪਵੇ। ਸਿਹਤ ਮੰਤਰੀ ਨੇ ਲੋਕਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਦੀ ਅਪੀਲ ਕਰਦਿਆਂ ਦੱਸਿਆ ਕਿ ਸੂਬਾ ਭਰ ਵਿਚ ਇਸ ਯੋਜਨਾ ਦੀ ਰਸਮੀ ਸ਼ੁਰੂਆਤ 20 ਅਗਸਤ ਤੋਂ ਕਰ ਦਿੱਤੀ ਗਈ ਹੈ, ਜਿਸ ਤਹਿਤ ਸੂਬੇ ਦੇ 46 ਲੱਖ ਪਰਿਵਾਰਾਂ ਦਾ ਪੰਜ-ਪੰਜ ਲੱਖ ਰੁਪਏ ਤਕ ਦਾ ਸਿਹਤ ਬੀਮਾ ਕੀਤਾ ਜਾਵੇਗਾ। ਲਾਭਪਾਤਰੀ ਪਰਿਵਾਰ ਸਰਕਾਰੀ ਅਤੇ ਨਿਜੀ ਹਸਪਤਾਲਾਂ ਵਿਚ ਆਪਣਾ ਇਲਾਜ ਕਰਵਾ ਸਕਣਗੇ ਜਿਥੇ ਈ-ਕਾਰਡ ਧਾਰਕ ਦਾਖ਼ਲ ਮਰੀਜ਼ ਦਾ ਪੰਜ ਲੱਖ ਰੁਪਏ ਤਕ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ।

             ਸਮਾਗਮ ਵਿਚ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਜਸਪਾਲ ਕੌਰ, ਡਾਇਰਕੈਟਰ ਈ.ਐਸ.ਆਈ. ਡਾ. ਜਗਪਾਲ ਬਾਸੀ, ਸਿਵਲ ਸਰਜਨ ਡਾ .ਮਨਜੀਤ ਸਿੰਘ, ਸਟੇਟ ਟੀ.ਬੀ. ਅਫ਼ਸਰ ਡਾ. ਜਸਤੇਜ ਸਿੰਘ ਕੁਲਾਰ, ਡਿਪਟੀ ਡਾਇਰੈਕਟਰ ਡਾ. ਸ਼ਿੰਗਾਰਾ ਸਿੰਘ, ਐਸ.ਐਮ.ਓ. ਡਾ. ਸੁਰਿੰਦਰ ਸਿੰਘ ਵੀ ਮੌਜੂਦ ਸਨ।

LEAVE A REPLY

Please enter your comment!
Please enter your name here