ਮਾਨਸਾ, 17 ਸਤੰਬਰ (ਸਾਰਾ ਯਹਾ,(ਬਲਜੀਤ ਸ਼ਰਮਾ) : ਚੋਣ ਵਿਭਾਗ ਦੁਆਰਾ ਸਰਕਾਰੀ ਮੁਲਾਜ਼ਮਾਂ ਦੀ ਵੋਟ ਪੜਤਾਲ ਸ਼ੁਰੂ ਕੀਤੀ ਗਈ ਹੈ ਜਿਸ ਵਿਚ ਸਮੂਹ ਸਰਕਾਰੀ ਮੁਲਾਜ਼ਮਾਂ ਦੀ ਵੋਟ ਪੜਤਾਲ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਜਿਲ੍ਹਾ ਚੋਣ ਦਫ਼ਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਵਾਟਰ ਸਪਲਾਈ ਤੇ ਸੈਨੀਟੇਸ਼ਨ ਮੰਡਲ-1, ਵਾਟਰ ਸਪਲਾਈ ਤੇ ਸੀਵਰੇਜ ਬੋਰਡ ਮਾਨਸਾ ਅਤੇ ਵਾਟਰ ਸਪਲਾਈ ਜਵਾਹਰਕੇ ਵਿਖੇ ਵੋਟਰ ਪੜਤਾਲ ਜਾਗਰੂਕਤਾ ਮੁਹਿੰਮ ਤਹਿਤ ਦੌਰਾ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਚੋਣ ਤਹਿਸੀਲਦਾਰ ਸ੍ਰੀ ਗੁਰਚਰਨ ਸਿੰਘ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 1 ਜਨਵਰੀ 2020 ਤੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਕੀਤੀ ਜਾ ਰਹੀ ਹੈ, ਜਿਸ ਲਈ ਵੋਟਰਾਂ ਦੀ ਤਸਦੀਕ ਦਾ ਪ੍ਰੋਗਰਾਮ 1 ਸਤੰਬਰ ਤੋਂ ਸ਼ੁਰੂ ਕੀਤਾ ਜਾ ਚੁੱਕਾ ਹੈ। ਚੋਣ ਕਾਨੂੰਗੋ ਸ੍ਰੀ ਭੂਸ਼ਣ ਕੁਮਾਰ ਦੁਆਰਾ ਵੋਟਾਂ ਦੀ ਤਸਦੀਕ ਕੀਤੀ ਗਈ ਅਤੇ ਵੋਟਰਾਂ ਨੂੰ ਆਪਣੀ ਵੋਟ ਦੀ ਪੜਤਾਲ ਕਰਨ ਬਾਰੇ ਜਾਣੂ ਕਰਵਾਇਆ ਗਿਆ।
ਉਨ੍ਹਾਂ ਦੱਸਿਆ ਕਿ www.nvsp.in ਪੋਰਟਲ ’ਤੇ ਲਾਗ ਇਨ ਕਰਕੇ ਕੋਈ ਵੀ ਆਪਣੇ ਵੋਟਰ ਕਾਰਡ ਦੇ ਵੇਰਵਿਆਂ ਵਿਚ ਤਬਦੀਲੀਆਂ ਕਰ ਸਕਦਾ ਹੈ। ਇਕ ਵਾਰ ਤਬਦੀਲੀਆਂ ਸਬੂਤ ਸਮੇਤ ਪੋਰਟਲ ਤੇ ਦਰਜ ਕਰ ਦਿੱਤੀਆਂ ਜਾਂਦੀਆਂ ਹਨ ਤਾਂ ਏਰੀਆ ਬੂਥ ਪੱਧਰ ਦਾ ਅਧਿਕਾਰੀ ਸਬੰਧਤ ਵੋਟਰ ਦਾ ਦੌਰਾ ਕਰਦਾ ਹੈ ਅਤੇ ਕੀਤੀਆਂ ਤਬਦੀਲੀਆਂ ਦੀ ਪੁਸ਼ਟੀ ਕਰਦਾ ਹੈ।
ਮਾਨਸਾ, 17 ਸਤੰਬਰ ( ): ਚੋਣ ਵਿਭਾਗ ਦੁਆਰਾ ਸਰਕਾਰੀ ਮੁਲਾਜ਼ਮਾਂ ਦੀ ਵੋਟ ਪੜਤਾਲ ਸ਼ੁਰੂ ਕੀਤੀ ਗਈ ਹੈ ਜਿਸ ਵਿਚ ਸਮੂਹ ਸਰਕਾਰੀ ਮੁਲਾਜ਼ਮਾਂ ਦੀ ਵੋਟ ਪੜਤਾਲ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਜਿਲ੍ਹਾ ਚੋਣ ਦਫ਼ਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਵਾਟਰ ਸਪਲਾਈ ਤੇ ਸੈਨੀਟੇਸ਼ਨ ਮੰਡਲ-1, ਵਾਟਰ ਸਪਲਾਈ ਤੇ ਸੀਵਰੇਜ ਬੋਰਡ ਮਾਨਸਾ ਅਤੇ ਵਾਟਰ ਸਪਲਾਈ ਜਵਾਹਰਕੇ ਵਿਖੇ ਵੋਟਰ ਪੜਤਾਲ ਜਾਗਰੂਕਤਾ ਮੁਹਿੰਮ ਤਹਿਤ ਦੌਰਾ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਚੋਣ ਤਹਿਸੀਲਦਾਰ ਸ੍ਰੀ ਗੁਰਚਰਨ ਸਿੰਘ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 1 ਜਨਵਰੀ 2020 ਤੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਕੀਤੀ ਜਾ ਰਹੀ ਹੈ, ਜਿਸ ਲਈ ਵੋਟਰਾਂ ਦੀ ਤਸਦੀਕ ਦਾ ਪ੍ਰੋਗਰਾਮ 1 ਸਤੰਬਰ ਤੋਂ ਸ਼ੁਰੂ ਕੀਤਾ ਜਾ ਚੁੱਕਾ ਹੈ। ਚੋਣ ਕਾਨੂੰਗੋ ਸ੍ਰੀ ਭੂਸ਼ਣ ਕੁਮਾਰ ਦੁਆਰਾ ਵੋਟਾਂ ਦੀ ਤਸਦੀਕ ਕੀਤੀ ਗਈ ਅਤੇ ਵੋਟਰਾਂ ਨੂੰ ਆਪਣੀ ਵੋਟ ਦੀ ਪੜਤਾਲ ਕਰਨ ਬਾਰੇ ਜਾਣੂ ਕਰਵਾਇਆ ਗਿਆ।
ਉਨ੍ਹਾਂ ਦੱਸਿਆ ਕਿ www.nvsp.in ਪੋਰਟਲ ’ਤੇ ਲਾਗ ਇਨ ਕਰਕੇ ਕੋਈ ਵੀ ਆਪਣੇ ਵੋਟਰ ਕਾਰਡ ਦੇ ਵੇਰਵਿਆਂ ਵਿਚ ਤਬਦੀਲੀਆਂ ਕਰ ਸਕਦਾ ਹੈ। ਇਕ ਵਾਰ ਤਬਦੀਲੀਆਂ ਸਬੂਤ ਸਮੇਤ ਪੋਰਟਲ ਤੇ ਦਰਜ ਕਰ ਦਿੱਤੀਆਂ ਜਾਂਦੀਆਂ ਹਨ ਤਾਂ ਏਰੀਆ ਬੂਥ ਪੱਧਰ ਦਾ ਅਧਿਕਾਰੀ ਸਬੰਧਤ ਵੋਟਰ ਦਾ ਦੌਰਾ ਕਰਦਾ ਹੈ ਅਤੇ ਕੀਤੀਆਂ ਤਬਦੀਲੀਆਂ ਦੀ ਪੁਸ਼ਟੀ ਕਰਦਾ ਹੈ।
: ਚੋਣ ਵਿਭਾਗ ਦੁਆਰਾ ਸਰਕਾਰੀ ਮੁਲਾਜ਼ਮਾਂ ਦੀ ਵੋਟ ਪੜਤਾਲ ਸ਼ੁਰੂ ਕੀਤੀ ਗਈ ਹੈ ਜਿਸ ਵਿਚ ਸਮੂਹ ਸਰਕਾਰੀ ਮੁਲਾਜ਼ਮਾਂ ਦੀ ਵੋਟ ਪੜਤਾਲ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਜਿਲ੍ਹਾ ਚੋਣ ਦਫ਼ਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਵਾਟਰ ਸਪਲਾਈ ਤੇ ਸੈਨੀਟੇਸ਼ਨ ਮੰਡਲ-1, ਵਾਟਰ ਸਪਲਾਈ ਤੇ ਸੀਵਰੇਜ ਬੋਰਡ ਮਾਨਸਾ ਅਤੇ ਵਾਟਰ ਸਪਲਾਈ ਜਵਾਹਰਕੇ ਵਿਖੇ ਵੋਟਰ ਪੜਤਾਲ ਜਾਗਰੂਕਤਾ ਮੁਹਿੰਮ ਤਹਿਤ ਦੌਰਾ ਕੀਤਾ ਗਿਆ।