ਸਿੱਖਿਆ ਮੰਤਰੀ ਦੀ ਕੋਠੀ ਘੇਰਨ ਗਏ ਬੇਰੁਜ਼ਗਾਰ ਅਧਿਆਪਕਾਂ ‘ਤੇ ਚੱਲਿਆ ਪੁਲਿਸ ਦਾ ਡੰਡਾ

0
123

ਸੰਗਰੂਰ: ਈਟੀਟੀ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਅੱਜ ਸੰਗਰੂਰ ਵਿੱਚ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਉ ਕਰਨ ਪਹੁੰਚੇ ਪਰ ਇੱਥੇ ਉਨ੍ਹਾਂ ਨੂੰ ਪੁਲਿਸ ਦੇ ਲਾਠੀਚਾਰਜ ਦਾ ਸਾਹਮਣਾ ਕਰਨਾ ਪਿਆ।

ਸਿੱਖਿਆ ਮੰਤਰੀ ਦੀ ਕੋਠੀ ਘੇਰਨ ਗਏ ਬੇਰੁਜ਼ਗਾਰ ਅਧਿਆਪਕਾਂ 'ਤੇ ਚੱਲਿਆ ਪੁਲਿਸ ਦਾ ਡੰਡਾ

2

ਪੁਲਿਸ ਨੇ ਅਧਿਆਪਕਾਂ ‘ਤੇ ਪਾਣੀ ਦੀਆਂ ਬੁਛਾੜਾਂ ਵੀ ਕੀਤੀਆਂ। ਇਹ ਅਧਿਆਪਕ ਪਿਛਲੇ ਲੰਮੇ ਸਮੇਂ ਤੋਂ ਪਾਣੀ ਦੀ ਟੈਂਕੀ ‘ਤੇ ਚੜ੍ਹ ਕੇ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਨੇ ਸਰਕਾਰ ਤੋਂ ਨੌਕਰੀ ਦੀ ਮੰਗ ਕੀਤੀ ਹੈ।

ਸਿੱਖਿਆ ਮੰਤਰੀ ਦੀ ਕੋਠੀ ਘੇਰਨ ਗਏ ਬੇਰੁਜ਼ਗਾਰ ਅਧਿਆਪਕਾਂ 'ਤੇ ਚੱਲਿਆ ਪੁਲਿਸ ਦਾ ਡੰਡਾ

3

ਪਿਛਲੇ ਕਈ ਹਫ਼ਤਿਆਂ ਤੋਂ ਸੰਗਰੂਰ ਵਿੱਚ ਨੌਕਰੀ ਦੀ ਮੰਗ ਕਰ ਰਹੇ ਅਧਿਆਪਕ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਕੇ ਲਗਾਤਾਰ ਵਿਰੋਧ ਪ੍ਰਦਰਸ਼ਨਕਰ ਰਹੇ ਸੀ।

ਸਿੱਖਿਆ ਮੰਤਰੀ ਦੀ ਕੋਠੀ ਘੇਰਨ ਗਏ ਬੇਰੁਜ਼ਗਾਰ ਅਧਿਆਪਕਾਂ 'ਤੇ ਚੱਲਿਆ ਪੁਲਿਸ ਦਾ ਡੰਡਾ

4

ਅੱਜ ਉਨ੍ਹਾਂ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਉ ਕਰਨ ਦਾ ਐਲਾਨ ਕੀਤਾ ਸੀ। ਜਦੋਂ ਅਧਿਆਪਕ ਘਿਰਾਉ ਕਰਨ ਪਹੁੰਚੇ ਤਾਂ ਅੱਗੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਹੋਇਆ ਸੀ। ਅਧਿਆਪਕਾਂ ਤੇ ਪੁਲਿਸ ਮੁਲਾਜ਼ਮਾਂ ਵਿੱਚ ਕਾਫੀ ਹੱਥੋਪਾਈ ਹੋਈ।

ਸਿੱਖਿਆ ਮੰਤਰੀ ਦੀ ਕੋਠੀ ਘੇਰਨ ਗਏ ਬੇਰੁਜ਼ਗਾਰ ਅਧਿਆਪਕਾਂ 'ਤੇ ਚੱਲਿਆ ਪੁਲਿਸ ਦਾ ਡੰਡਾ

5

ਗੱਲ ਇੱਥੋਂ ਤਕ ਵਧ ਗਈ ਕਿ ਪੁਲਿਸ ਨੂੰ ਪ੍ਰਦਰਸ਼ਨ ਕਰ ਰਹੇ ਅਪਾਹਜ ਅਧਿਆਪਕਾਂ ‘ਤੇ ਵੀ ਲਾਠੀਚਾਰਜ ਕਰਨਾ ਪਿਆ। ਪਾਣੀ ਦੀਆਂ ਬੁਛਾੜਾਂ ਨਾਲ ਕਈ ਅਧਿਆਪਕ ਜ਼ਖ਼ਮੀ ਹੋਏ।

ਸਿੱਖਿਆ ਮੰਤਰੀ ਦੀ ਕੋਠੀ ਘੇਰਨ ਗਏ ਬੇਰੁਜ਼ਗਾਰ ਅਧਿਆਪਕਾਂ 'ਤੇ ਚੱਲਿਆ ਪੁਲਿਸ ਦਾ ਡੰਡਾ

6

ਅਧਿਆਪਕਾਂ ਨੇ ਦੱਸਿਆ ਕਿ ਉਹ ਪਿਛਲੇ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿੱਚ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਭਾਵੇਂ ਇੱਥੇ ਮਰ ਜਾਣਗੇ ਪਰ ਨੌਕਰੀ ਦਾ ਜੌਇੰਨਿੰਗ ਲੈਟਰ ਨਾਲ ਹੀ ਲੈ ਕੇ ਜਾਣਗੇ।

ਸਿੱਖਿਆ ਮੰਤਰੀ ਦੀ ਕੋਠੀ ਘੇਰਨ ਗਏ ਬੇਰੁਜ਼ਗਾਰ ਅਧਿਆਪਕਾਂ 'ਤੇ ਚੱਲਿਆ ਪੁਲਿਸ ਦਾ ਡੰਡਾ

7

ਅਧਿਆਪਕਾਂ ਮੁਤਾਬਕ 8 ਤੋਂ 9 ਅਧਿਆਪਕ ਗੰਭੀਰ ਜ਼ਖ਼ਮੀ ਹੋਏ ਹਨ।

LEAVE A REPLY

Please enter your comment!
Please enter your name here