ਪੁਲਸ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲਾ ਗਿਰੋਹ ਕਾਬੂ

0
3

ਭੀਖੀ, 9 ਜੂਨ (ਸਾਰਾ ਯਹਾ)- ਭੀਖੀ ਪੁਲਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਭੀਖੀ ਅੰਗਰੇਜ ਸਿੰਘ ਹੁੰਦਲ ਨੇ ਦੱਸਿਆ ਕਿ ਏ.ਐੱਸ.ਆਈ. ਰਾਜਪਾਲ ਸਿੰਘ ਨੇ ਮੁਖਬਰੀ ਦੇ ਅਧਾਰ ‘ਤੇ ਬੋੜਾਵਾਲ ਡਰੇਨ ਦੇ ਪੁਲ ‘ਤੇ ਨਾਕਾਬੰਦੀ ਕਰ ਮੋਟਰਸਾਇਕਲ ਸਵਾਰ ਦੋ ਵਿਅਕਤੀਆਂ ਲਵਇਸ਼ਮੀਤ ਸਿੰਘ ਉਰਫ ਲੱਡੂ ਪੁੱਤਰ ਸਵਰਨ ਸਿੰਘ ਵਾਸੀ ਧੀਰ ਵਾਲੀ ਗਲੀ ਮਾਨਸਾ ਅਤੇ ਹਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਵਾਰਡ ਨੰ:17 ਮੌੜ ਮੰਡੀ ਨੂੰ ਕਾਬੂ ਕੀਤਾ। ਤਲਾਸ਼ੀ ਲੈਣ ‘ਤੇ ਉਕਤ ਵਿਅਕਤੀਆਂ ਪਾਸੋਂ ਇੱਕ ਪਿਸਤੌਲ 32 ਬੋਰ ਦੇਸੀ ਸਮੇਤ ਇੱਕ ਜਿੰਦਾ ਕਾਰਤੂਸ, ਇੱਕ ਚੋਰੀ ਦਾ ਮੋਟਰਸਾਇਕਲ ਬਰਾਮਦ ਹੋਏ। ਜਦ ਉਕਤ ਵਿਅਕਤੀਆਂ ਪਾਸੋਂ ਹੋਰ-ਪੁੱਛ ਗਿੱਛ ਕੀਤੀ ਗਈ ਤਾਂ ਉਨ੍ਹਾਂ ਪਾਸੋਂ ਕੁੱਝ ਦਿਨ ਪਹਿਲਾਂ ਸ਼ਹਿਰ ਦੇ ਰਾਮਲੀਲ੍ਹਾ ਗਰਾਊਂਡ ਕੋਲੋਂ ਸਰਬਜੀਤ ਕੌਰ ਪਤਨੀ ਲਖਵੀਰ ਸਿੰਘ ਵਾਸੀ ਧਲੇਵਾਂ ਪਾਸੋਂ ਲੁੱਟੀਆਂ ਹੋਈਆਂ ਕੰਨਾਂ ਦੀਆ ਵਾਲੀਆਂ ਵੀ ਬਰਾਮਦ ਕਰਵਾ ਲਈਆਂ ਗਈਆਂ। ਭੀਖੀ ਪੁਲਸ ਨੇ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਮਾਣਯੋਗ ਅਦਾਲਤ ਵਿੱਚ ਪੇਸ਼ ਕਰ ਇੱਕ ਦਿਨ ਦਾ ਪੁਲਸ ਰਿਮਾਂਡ ਹਾਸਿਲ ਕਰ ਲਿਆ ਹੈ ਅਤੇ ਹੋਰ-ਪੁੱਛ ਕੀਤੀ ਜਾ ਰਹੀ ਹੈ।


EDITED BY : SARA YAHA | | Last Updated :9 June 2018

LEAVE A REPLY

Please enter your comment!
Please enter your name here