ਫਿਰ ਦਾਗਦਾਰ ਹੋਈ ਵਰਦੀ, ਹੈਰੋਇਨ ਨਾਲ ਫੜਿਆ ਗਿਆ ਪੁਲਿਸ ਦਾ ਆਪਣਾ ਮੁਲਾਜ਼ਮ

0
38

ਫਾਜ਼ਿਲਕਾ: ਪੁਲਿਸ ਨੇ ਨਾਕੇਬੰਦੀ ਦੌਰਾਨ ਇੱਕ ਪੁਲਿਸ ਮੁਲਾਜ਼ਮ ਨੂੰ ਹੀ ਗ੍ਰਿਫ਼ਤਾਰ ਕਰ ਲਿਆ ਜੋ ਆਪਣੇ ਸਾਥੀ ਨਾਲ ਮੋਟਰ ਸਾਈਕਲ ‘ਤੇ ਸਵਾਰ ਹੋ ਕੇ ਹੈਰਾਇਨ ਲੈ ਕੇ ਜਾ ਰਿਹਾ ਸੀ। ਪੁਲਿਸ ਮੁਲਾਜ਼ਮ ਤੂਫ਼ਾਨ ਸਿੰਘ ਕੋਲੋਂ 10 ਗ੍ਰਾਮ ਹੈਰੋਇਨ ਫੜੀ ਗਈ। ਇਹ ਜ਼ਿਲ੍ਹਾ ਫ਼ਾਜਿਲਕਾ ਦੇ ਥਾਣਾ ਅਰਨੀਵਾਲਾ ਵਿੱਚ ਤਾਇਨਾਤ ਸੀ ਤੇ ਆਪਣੇ ਸਾਥੀ ਨਾਲ ਫਾਜ਼ਿਲਕਾ ਵੱਲ ਆ ਰਿਹਾ ਸੀ।

ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸਐਚਓ ਨਵਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਨਸ਼ਾ ਮੁਹਿੰਮ ਦੇ ਤਹਿਤ ਸ਼ਹਿਰ ਦੇ ਬਾਹਰ ਨਾਕਾਬੰਦੀ ਕੀਤੀ ਗਈ ਸੀ। ਮਲੋਟ ਰੋਡ ਤੋਂ ਇੱਕ ਮੋਟਰਸਾਈਕਲ ‘ਤੇ ਸਵਾਰ ਦੋ ਆਦਮੀ ਆ ਰਹੇ ਸੀ। ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ।

ਦੋਵਾਂ ਮੁਲਜ਼ਮਾਂ ਵਿੱਚੋਂ ਇੱਕ ਸਿਵਲ ਦਾ ਆਦਮੀ ਹੈ ਤੇ ਦੂਜਾ ਪੰਜਾਬ ਪੁਲਿਸ ਦਾ ਕਾਂਸਟੇਬਰ ਹੈ। ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਹੈਰੋਇਨ ਕਿੱਥੋਂ ਲੈ ਕੇ ਆਏ ਤੇ ਅੱਗੇ ਕੀ ਕਰਨਾ ਸੀ?

LEAVE A REPLY

Please enter your comment!
Please enter your name here