ਗ਼ੈਰ ਕਾਨੂੰਨੀ ਇਮਾਰਤਾਂ ਨੂੰ ਕਾਨੂੰਨੀ ਜਾਮਾ ਪਹਿਨਾਏਗੀ ਕੈਪਟਨ ਸਰਕਾਰ

0
5

ਚੰਡੀਗੜ੍ਹ (ਸਾਰਾ ਯਹਾ) : ਪੰਜਾਬ ਵਿੱਚ ਗ਼ੈਰ ਕਾਨੂੰਨੀ ਬਿਲਡਿੰਗਾਂ ਨੂੰ ਯਕਮੁਸ਼ਤ ਨਿਬੇੜੇ ਤਹਿਤ ਛੇਤੀ ਹੀ ਕਨੂੰਨੀ ਜਾਮਾ ਪਹਿਨਾ ਦਿੱਤਾ ਜਾਵੇਗਾ। ਗ਼ੈਰ ਕਾਨੂੰਨੀ ਇਮਾਰਤਾਂ ਦੇ ਮਸਲੇ ਦੇ ਹੱਲ ਲਈ ਬਣੀ ਸਬ ਕਮੇਟੀ ਮੀਟਿੰਗ ਵਿੱਚ ਇੱਕਮੁਸ਼ਤ ਨਿਬੇੜਾ ਸਕੀਮ ਲਿਆਉਣ ਦਾ ਫੈਸਲਾ ਕੀਤਾ ਗਿਆ ਹੈ।

ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਗ਼ੈਰ ਕਾਨੂੰਨੀ ਇਮਾਰਤਾਂ ਦੇ ਨਕਸ਼ੇ ਪਾਸ ਕਰਨ ਵਾਲੇ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਗ਼ੈਰ ਕਾਨੂੰਨੀ ਬਿਲਡਿੰਗਾਂ ਦੇ ਮਾਲਕਾਂ ਖ਼ਿਲਾਫ਼ ਕਾਰਵਾਈ ਕੀਤੇ ਜਾਣ ਦੀ ਗੱਲ ਵੀ ਕਹੀ।

ਸਿੱਧੂ ਨੇ ਦੱਸਿਆ ਕਿ ਇਸ ਨੂੰ ਅਗਲੀ ਕੈਬਿਨਟ ਵਿੱਚ ਪਾਸ ਕਰ ਪੂਰੀ ਨਿਤੀ ਬਣਾ ਦਿੱਤਾ ਜਾਵੇਗਾ। ਪੰਜਾਬ ਵਿੱਚ ਗ਼ੈਰ ਕਾਨੂੰਨੀ ਇਮਾਰਤਾਂ ਦਾ ਮਸਲਾ ਕਾਫੀ ਚਿਰਾਂ ਤੋਂ ਲਟਕਿਆ ਪਿਆ ਹੈ। ਕਈ ਮਹੀਨੇ ਪਹਿਲਾਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਹੀ ਅੰਮ੍ਰਿਤਸਰ ਵਿੱਚ ਵਨ ਟਾਈਮ ਸੈਟਲਮੈਂਟ ਪਾਲਿਸੀ ਲਿਆਉਣ ਦਾ ਐਲਾਨ ਕੀਤਾ ਸੀ।


EDITED BY : SARA YAHA | | Last Updated :11 June 2018

LEAVE A REPLY

Please enter your comment!
Please enter your name here