ਖੇਤੀ ਸੈਕਟਰ ਲਈ ਬਿਜਲੀ ਸਪਲਾਈ ਤੁਰੰਤ ਚਾਲੂ ਕਰਨ ਦੀ ਮੰਗ : ਮਾਨਸਾ

0
4

ਮਾਨਸਾ 11,ਜੂਨ (ਸਾਰਾ ਯਹਾ) : ਝੋਨੇ ਦੀ ਫਸਲ ਦੀ ਲਵਾਈ ਨੂੰ ਧਿਆਨ ਵਿਚ ਰੱਖਦਿਆਂ ਖੇਤੀ ਸੈਕਟਰ ਲਈ ਬਿਜਲੀ ਸਪਲਾਈ ਤੁਰੰਤ ਚਾਲੂ ਕਰਨ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਐਕਸੀਅਨ ਦਫਤਰ ਅੱਗੇ ਦਿਨ ਰਾਤ ਦੇ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ ਕਰਕੇ ਸਰਕਾਰ ਅਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਖਿਲਾਫ ਮੁਰਦਾਬਾਦ ਕੀਤੀ। ਉਥੇ ਹੀ ਖੇਤੀਬਾੜੀ ਵਿਭਾਗ ਵਲੋਂ 20 ਜੂਨ ਤੱਕ ਪਾਬੰਦੀ ਦੇ ਬਾਵਜੂਦ ਮਾਨਸਾ ਜ਼ਿਲੇ ਦੇ ਕਈ ਪਿੰਡਾਂ ਵਿਚ ਕਿਸਾਨਾਂ ਨੇ ਝੋਨੇ ਦੀ ਲਵਾਈ ਦਾ ਕੰਮ ਬੜੇ ਜੋਰਾਂ ਸ਼ੋਰਾਂ ਨਾਲ ਸ਼ੁਰੂ ਕਰ ਦਿੱਤਾ ਹੈ।


EDITED BY : SARA YAHA | | Last Updated :11 June 2018

LEAVE A REPLY

Please enter your comment!
Please enter your name here