

ਸਰਦੂਲਗੜ੍ਹ 15 ਅਕਤੂਬਰ (ਬਪਸ):ਗੁਆਂਢੀ ਸੂਬੇ ਹਰਿਆਣੇ ਵਿੱਚ ਵਿਧਾਨ ਸਭਾ ਚੋਣਾਂ ਦਾ ਅਖਾੜਾ ਪੂਰਾ ਭਖ ਚੁੱਕਿਆ ਹੈ ਪੰਜਾਬ ਨਾਲ ਲੱਗਦੇ ਗੁਆਂਢੀ ਹਲਕਿਆਂ ਵਿੱਚ ਪੰਜਾਬ ਦੇ ਲੋਕ ਅਤੇ ਆਗੂ ਆਪੋ ਆਪਣੀਆਂ ਪਾਰਟੀਆਂ ਦੇ ਉਮੀਦਵਾਰਾਂ ਦੇ ਸਮਰਥਕਾਂ ਵਜੋਂ ਚੋਣ ਪ੍ਰਚਾਰ ਕਰਨ ਲਈ ਰਹਿਣਾ ਪੁੱਜੇ ਹੋਏ। ਲੋਕ ਸਭਾ ਹਲਕਾ ਬਠਿੰਡਾ ਤੋਂ ਯੂਥ ਪ੍ਰਧਾਨ ਜਗਸੀਰ ਸਿੰਘ ਜੱਗਾ ਮੀਰਪੁਰ ਕਾਂਗਰਸ ਦੇ ਹਲਕਾ ਕਾਲਾਂਵਾਲੀ ਤੋਂ ਉਮੀਦਵਾਰ ਸ਼ੀਸ਼ਪਾਲ ਕੇਹਰਵਾਲਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਵੱਖ ਵੱਖ ਪਿੰਡਾਂ ਚ ਪਹੁੰਚੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜਗਸੀਰ ਸਿੰਘ ਮੀਰਪੁਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਸ਼ੀਸ਼ਪਾਲ ਕੇਹਰਵਾਲਾ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਅੱਜ ਉਨ੍ਹਾਂ ਪਿੰਡ ਰੋੜੀ ਸੂਰਤੀਆ ਭੀਮਾ ਮੱਲੜੀ ਆਦਿ ਪਿੰਡਾਂ ਵਿੱਚ ਕਾਂਗਰਸੀ ਉਮੀਦਵਾਰ ਦੇ ਸਮਰਥਨ ਵਿੱਚ ਵੋਟਾਂ ਮੰਗੀਆਂ ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੇ ਭਰਵੇਂ ਸਮਰਥਨ ਅਤੇ ਪਿਆਰ ਤੋਂ ਕਾਂਗਰਸੀ ਉਮੀਦਵਾਰ ਸ਼ੀਸ਼ਪਾਲ ਕੇਹਰਵਾਲਾ ਦੀ ਜਿੱਤ ਯਕੀਨੀ ਬਣਦੀ ਜਾ ਰਹੀ ਹੈ ਹਰਿਆਣੇ ਦੇ ਲੋਕ ਭਾਜਪਾ ਦੀਆਂ ਗਲਤ ਨੀਤੀਆਂ ਤੋਂ ਅੱਕ ਚੁੱਕੇ ਹਨ ਤੇ ਉਹ ਸੂਬੇ ਵਿੱਚ ਇਸ ਵਾਰ ਬਦਲਾਅ ਚਾਹੁੰਦੇ ਹਨ ਇਸ ਮੌਕੇ ਉਨ੍ਹਾਂ ਨਾਲ ਭੋਲਾ ਸਿੰਘ ਬਹਿਣੀਵਾਲ ਗੁਰਲਾਲ ਸੋਨੀ ਕੰਤਾ ਸਿੰਘ ਦੀਪ ਸਿੰਘ ਰਜਿਤ ਕੁਮਾਰ ਅਤੇ ਗੋਗੀ ਸੰਧੂ ਆਦਿ ਹਾਜ਼ਰ ਸਨ ।























