

ਫਿਰੋਜ਼ਪੁਰ (ਸਾਰਾ ਯਹਾ) : ਪੰਜਾਬ ਸਰਕਾਰ ਵੱਲੋਂ ਝੋਨਾ ਲਾਉਣ ਲਈ 20 ਜੂਨ ਦਾ ਸਮਾਂ ਤੈਅ ਕੀਤਾ ਗਿਆ ਹੈ ਪਰ ਬਹੁਤੇ ਜ਼ਿਲ੍ਹਿਆਂ ‘ਚ ਕਿਸਾਨ ਯੂਨੀਅਨਾਂ ਦੇ ਐਲਾਨ ਤੋਂ ਬਾਅਦ ਕਿਸਾਨਾਂ ਨੇ 20 ਜੂਨ ਦੀ ਬਜਾਏ 10 ਜੂਨ ਨੂੰ ਹੀ ਝੋਨਾ ਲਾਉਣਾ ਸ਼ੁਰੂ ਕਰ ਦਿੱਤਾ ਹੈ। ਦੂਜੇ ਪਾਸੇ ਸਰਕਾਰੀ ਨਿਯਮਾਂ ਦਾ ਉਲੰਘਣਾ ਕਰਦਿਆਂ ਤੈਅ ਸਮੇਂ ਤੋਂ ਪਹਿਲਾਂ ਝੋਨਾ ਲਾਉਣ ਵਾਲਿਆਂ ਵਿਰੁੱਧ ਪ੍ਰਸ਼ਾਸਨ ਨੇ ਸਖਤੀ ਵਰਤਦਿਆਂ 5 ਕਿਸਾਨਾਂ ਖਿਲਾਫ ਪੁਲਿਸ ਕੋਲ ਪਰਚਾ ਦਰਜ ਕਰਵਾ ਦਿੱਤਾ ਹੈ।
ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਸਾਨਾਂ ਵਿਰੁੱਧ ਦਰਜ ਕੀਤੇ ਮੁਕੱਦਮੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਤੋੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇੱਕ ਪਾਸੇ ਕਿਸਾਨਾਂ ਤੇ ਦਰਜ ਹੋਏ ਮੁਕੱਦਮਿਆਂ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਸਰਕਾਰ ਤੇ ਪ੍ਰਸ਼ਾਸਨ ਵਿਰੁੱਧ ਡਟਣ ਦੀ ਤਿਆਰੀ ਕੀਤੀ ਜਾ ਰਹੀ ਹੈ, ਉਥੇ ਹੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਪੁਲਿਸ ਕਾਰਵਾਈ ਤੋਂ ਬਚਣ ਲਈ ਕਿਸਾਨਾਂ ਨੂੰ ਤੈਅ ਸਮੇਂ ਤੋਂ ਪਹਿਲਾਂ ਝੋਨਾ ਨਾ ਲਾਉਣ ਦੀ ਤਾਕੀਦ ਕਰ ਰਹੇ ਹਨ।
EDITED BY : SARA YAHA | | Last Updated :12 June 2018























