ਵਿਜੀਲੈਂਸ ਨੇ ਸਤੰਬਰ ਮਹੀਨੇ 8 ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦੇ ਦਬੋਚਿਆ

0
45

ਚੰਡੀਗੜ੍ਹ,(ਸਾਰਾ ਯਹਾ,ਬਲਜੀਤ ਸ਼ਰਮਾ)20 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ  ਵਿਰੁੱਧ ਵਿੱਢੀ ਮੁਹਿੰਮ ਤਹਿਤ ਸਤੰਬਰ ਮਹੀਨੇ ਦੌਰਾਨ ਕੁੱਲ 8 ਛਾਪੇ ਮਾਰਕੇ 8 ਸਰਕਾਰੀ ਮੁਲਾਜ਼ਮਾਂ ਨੂੰ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨ੍ਹਾਂ ਵਿਚ ਪੁਲਿਸ ਵਿਭਾਗ ਦੇ 4 ਅਤੇ ਹੋਰਨਾਂ ਵਿਭਾਗਾਂ ਦੇ 4 ਮੁਲਾਜਮ ਸ਼ਾਮਲ ਹਨ।

                ਇਸ ਸਬੰਧੀ ਚੀਫ ਡਾਇਰੈਕਟਰ-ਕਮ-ਏ.ਡੀ.ਜੀ.ਪੀ ਵਿਜੀਲੈਂਸ ਬਿਓਰੋ ਪੰਜਾਬ ਬੀ.ਕੇ. ਉਪਲ ਨੇ ਕਿਹਾ ਕਿ ਇਸ ਦੌਰਾਨ ਬਿਓਰੋ ਨੇ ਜਨਤਕ ਸੇਵਾਵਾਂ ਅਤੇ ਹੋਰਨਾਂ ਖੇਤਰਾਂ ਵਿਚ ਭ੍ਰਿਸ਼ਟਾਚਾਰ ਨੂੰ ਰੋਕਣ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ। ਇਸ ਦਿਸ਼ਾ ਵਿਚ ਵਿਜੀਲੈਂਸ ਦੇ ਪੜਤਾਲੀਆ ਅਧਿਕਾਰੀਆਂ ਨੇ ਰਾਜ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਚਲਦੇ ਮੁਕੱਦਮਿਆਂ ਦੌਰਾਨ ਦੋਸ਼ੀਆਂ ਨੂੰ ਨਿਆਂਇਕ ਸਜ਼ਾਵਾਂ ਦਿਵਾਉਣ ਲਈ ਪੁਖਤਾ ਪੈਰਵੀ ਕੀਤੀ।

        ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਸਬੰਧੀ 9 ਕੇਸਾਂ ਦੇ ਚਲਾਣ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਵਿਚ ਪੇਸ਼ ਕੀਤੇ ਗਏ। ਇਸੇ ਮਹੀਨੇ ਸਰਕਾਰੀ ਕਰਮਚਾਰੀਆਂ ਖਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਹੋਰ ਡੂੰਘਾਈ ਨਾਲ ਪੜਤਾਲ ਕਰਨ ਲਈ ਵਿਜੀਲੈਂਸ ਵਲੋਂ 6 ਮੁਕੱਦਮੇ ਵੀ ਦਰਜ ਕੀਤੇ ਗਏ। ਇਸ ਤੋ ਇਲਾਵਾ ਵਿੱਤ ਤੋ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਇਕ ਕੇਸ ਦਰਜ ਕੀਤਾ ਗਿਆ ਹੈ।

                 ਹੋਰ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਵਿਜੀਲੈਂਸ ਵਲੋਂ ਦਰਜ ਕੀਤੇ ਕੇਸ ਦੀ ਸੁਣਵਾਈ ਦੌਰਾਨ ਪਿਛਲੇ ਮਹੀਨੇ ਵਿਸ਼ੇਸ਼ ਅਦਾਲਤ ਰੂਪਨਗਰ ਵਲੋ ਇਕ ਕੇਸ ਵਿਚ ਸਿਵਲ ਸਰਜਨ ਰੂਪਨਗਰ ਵਿਖੇ ਤਾਇਨਾਤ ਸਟੋਰ ਕੀਪਰ ਪ੍ਰੇਮ ਸਰਨ ਬਾਂਸਲ ਨੂੰ 3 ਸਾਲ ਦੀ ਕੈਦ ਅਤੇ ਦਸ ਹਜਾਰ ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

LEAVE A REPLY

Please enter your comment!
Please enter your name here