

ਮਾਨਸਾ, 12 ਜੂਨ ( ਸਾਰਾ ਯਹਾ): 01 ਜੂਨ ਤੋਂ 30 ਜੂਨ ਤੱਕ ਸਵੈ ਇਛੁੱਕ ਖੂਨਦਾਨ ਨੂੰ ਕੈਂਪਾਂ ਰਾਹੀਂ 100 ਪ੍ਰਤੀਸ਼ਤ ਪ੍ਰਮੋਟ ਕਰਨ ਲਈ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਬਾਅਦ ਦੁਪਹਿਰ ਬੱਚਤ ਭਵਨ ਵਿਖੇ ਮੀਟਿੰਗ ਕੀਤੀ।
ਇਸ ਮੌਕੇ ਤੇ ਮੌਜੂਦ ਐਨ.ਜੀ.ਓ, ਯੂਥ ਕਲੱਬ, ਲੋਕ ਭਲਾਈ ਦੇ ਕੰਮ ਕਰਨ ਵਾਲੀਆਂ ਸੰਸਥਾਵਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਧਾਲੀਵਾਲ ਨੇ ਕਿਹਾ ਕਿ ਲੋਕਾਂ ਨੂੰ ਖੂਨਦਾਨ ਕਰਨ ਲਈ ਵੱਧ ਤੋਂ ਵੱਧ ਪ੍ਰੇਰਿਆ ਜਾਵੇ ਤਾਂ ਜ਼ੋ ਲੋੜ ਪੈਣ ਤੇ ਕਿਸੇ ਲੋੜਵੰਦ ਦੀ ਜਾਨ ਬਚਾਈ ਜਾ ਸਕੇ।
ਇਸ ਮੌਕੇ ਬਲੱਡ ਟਰਾਂਸਫਿਊਜ਼ਨ ਅਫ਼ਸਰ ਡਾ. ਸ਼ੁਸ਼ਮਾ ਨੇ ਦੱਸਿਆ ਕਿ ਇਹ ਮੁਹਿੰਮ ਜੋ ਕਿ
01 ਜੂਨ ਤੋਂ 30 ਜੂਨ ਤੱਕ ਮਨਾਈ ਜਾ ਰਹੀ ਹੈ, ਵਿਚ ਲਗਭਗ 530 ਯੂਨਿਟ ਖੂਨ ਇਕੱਤਰ ਕਰਨ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਜਿਲ੍ਹਾ ਪੱਧਰੀ ਸਮਾਗਮ ਝੁਨੀਰ ਵਿਖੇ ਮਨਾਇਆ ਜਾਵੇਗਾ ਅਤੇ ਇਸ ਦੌਰਾਨ ਤਕਰੀਬਨ 70 ਐਨ.ਜੀ.ਓਜ਼ ਜ਼ੋ ਖੂਨਦਾਨ ਵਿਚ ਆਪਣਾ ਸਹਿਯੋਗ ਦੇ ਰਹੇ ਹਨ ਨੂੰ ਸਨਮਾਨਿਤ ਕੀਤਾ ਜਾਵੇਗਾ।
ਇਸ ਮੌਕੇ ਜੀ.ਏ. ਓਮ ਪ੍ਰਕਾਸ਼, ਡਿਪਟੀ ਡਾਇਰੈਕਟਰ ਯੂਥ ਸੇਵਾਵਾਂ ਰਘਬੀਰ ਸਿੰਘ ਤੋਂ ਇਲਾਵਾ ਵੱਖ-ਵੱਖ ਐਨ.ਜੀ.ਓਜ਼ ਅਤੇ ਲੋਕ ਭਲਾਈ ਸੰਸਥਾਵਾਂ ਦੇ ਨੁਮਾਇੰਦੇ ਮੌਜੂਦ ਸਨ।
EDITED BY : SARA YAHA | | Last Updated :12 June 2018






















