ਨਿਰਧਾਰਤ ਥਾਵਾਂ ‘ਤੇ ਪਟਾਕੇ ਵੇਚਣ ਲਈ ਆਰਜ਼ੀ ਲਾਇਸੰਸ ਕੀਤੇ ਜਾਰੀ

0
43

ਮਾਨਸਾ, 25 ਅਕਤੂਬਰ(ਸਾਰਾ ਯਹਾ,ਬਲਜੀਤ ਸ਼ਰਮਾ) : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਐਕਸਪਲੋਜ਼ਿਵ ਐਕਟ 2008 ਅਧੀਨ ਦੀਵਾਲੀ, ਗੁਰੂਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਦੇ ਮੌਕੇ ‘ਤੇ ਪਟਾਕੇ ਵੇਚਣ ਲਈ ਆਰਜ਼ੀ ਲਾਇਸੰਸ ਜਾਰੀ ਕਰਨ ਬਾਰੇ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਤਹਿਤ ਆਰਜ਼ੀ ਲਾਇਸੰਸ ਲੈਣ ਲਈ ਚਾਹਵਾਨ ਵਿਅਕਤੀਆਂ ਪਾਸੋਂ 14 ਅਕਤੂਬਰ 2019 ਨੂੰ ਸ਼ਾਮ 5 ਵਜੇ ਤੱਕ ਐਸ.ਡੀ.ਐਮਜ਼ ਰਾਹੀਂ ਦਰਖ਼ਾਸਤਾਂ ਪ੍ਰਾਪਤ ਕੀਤੀਆਂ ਗਈਆਂ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਪ੍ਰਾਪਤ ਹੋਈਆਂ ਦਰਖ਼ਾਸਤਾਂ ਵਿੱਚੋਂ ਆਰਜ਼ੀ ਲਾਇਸੰਸ ਜਾਰੀ ਕਰਨ ਲਈ ਇਸ ਦਫ਼ਤਰ ਵਿਖੇ 23 ਅਕਤੂਬਰ 2019 ਨੂੰ ਸਵੇਰੇ ਡਰਾਅ ਆਫ਼ ਲਾਟਸ ਦੀ ਮਿਤੀ ਨਿਰਧਾਰਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੌਕੇ ‘ਤੇ ਮੌਜੂਦ ਵਿਅਕਤੀਆਂ ਵੱਲੋਂ ਸਰਕਾਰ ਵੱਲੋਂ ਨਿਰਧਾਰਤ ਫੀਸ ਭਰਦੇ ਹੋਏ ਰਸੀਦਾਂ ਦੀ ਕਾਪੀ ਪੇਸ਼ ਕੀਤੀ ਗਈ, ਜਿਸ ਸਬੰਧੀ ਉਨ੍ਹਾਂ ਨੂੰ ਆਰਜ਼ੀ ਲਾਇਸੰਸ ਜਾਰੀ ਕੀਤੇ ਗਏ ਹਨ। ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਮੁਕੇਸ਼ ਕੁਮਾਰ ਵਾਸੀ ਵਾਰਡ ਨੰਬਰ 17-18 ਮਾਨਸਾ ਨੂੰ ਖਾਲਸਾ ਸਕੂਲ ਦਾ ਗਰਾਊਂਡ ਅਤੇ ਰਮਦਿੱਤੇ ਵਾਲਾ ਚੌਂਕ ਕੋਲ ਰੈਡ ਕਰਾਸ ਦੀ ਜਗ੍ਹਾ ਦਿੱਤੀ ਗਈ ਹੈ। ਇਸੇ ਤਰ੍ਹਾਂ ਗੋਪਾਲ ਦਾਸ ਵਾਸੀ ਵਾਰਡ ਨੰ. 3 ਸਰਦੂਲਗੜ੍ਹ, ਸਾਹਿਲ ਸਿੰਗਲਾ ਵਾਸੀ ਵਾਰਡ ਨੰਬਰ 9 ਸਰਦੂਲਗੜ੍ਹ, ਦਵਿੰਦਰ ਕੁਮਾਰ ਵਾਸੀ ਸਰਦੂਲਗੜ੍ਹ, ਜਗਦੀਸ਼ ਕੁਮਾਰ ਵਾਸੀ ਸਰਦੂਲਗੜ੍ਹ, ਵਿਜੇ ਕੁਮਾਰ ਵਾਸੀ ਵਾਰਡ ਨੰਬਰ 3 ਸਰਦੂਲਗੜ੍ਹ ਅਤੇ ਰਾਜੀਵ ਕੁਮਾਰ ਵਾਸੀ ਵਾਰਡ ਨੰਬਰ 7 ਸਰਦੂਲਗੜ੍ਹ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਰਦੂਲਗੜ੍ਹ ਲਈ ਆਰਜੀ ਲਾਇਸੰਸ ਜਾਰੀ ਕੀਤਾ ਗਿਆ ਹੈ।

LEAVE A REPLY

Please enter your comment!
Please enter your name here