ਭਗਵੰਤ ਮਾਨ ਦੀ ਕਾਂਗਰਸ ‘ਚ ਸ਼ਮੂਲੀਅਤ ‘ਤੇ ਸਿਆਸੀ ਭੂਚਾਲ

0
26

ਚੰਡੀਗੜ੍ਹ (ਸਾਰਾ ਯਹਾਂ) : ਆਮ ਆਦਮੀ ਪਾਰਟੀ ਦੇ ਲੀਡਰ ਭਗਵੰਤ ਮਾਨ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਦੀ ਚਰਚਾ ਨਾਲ ਬਿਖੇੜਾ ਖੜ੍ਹਾ ਹੋ ਗਿਆ ਹੈ। ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਇਹ ਸੁਝਾਅ ਦੇਣ ਕਰਕੇ ਕਈ ਕਾਂਗਰਸੀ ਉਨ੍ਹਾਂ ਦੇ ਦੁਆਲੇ ਹੋ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਵੀ ਬਿੱਟੂ ਨੂੰ ਅਜਿਹਾ ਬਿਆ ਦੇਣ ਕਰਕੇ ਝਾੜਿਆ ਹੈ।

ਯਾਦ ਰਹੇ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਆਮ ਆਦਮੀ ਪਾਰਟੀ ਦੇ ਨੇਤਾ ਭਗਵੰਤ ਮਾਨ ਨੂੰ ਪੰਜਾਬ ਕਾਂਗਰਸ ਵਿੱਚ ਸ਼ਾਮਲ ਕਰਨ ਦਾ ਸੁਝਾਅ ਦਿੱਤਾ ਗਿਆ ਸੀ। ਬਿੱਟੂ ਦਾ ਸੁਝਾਅ ਉਸ ਵੇਲੇ ਆਇਆ ਹੈ ਜਦੋਂ ਅਕਾਲੀ ਸੰਸਦ ਮੈਂਬਰ ਹਰਸਿਮਰਤ ਕੌਰ ਦਾਅਵਾ ਕਰ ਰਹੇ ਹਨ ਕਿ ਭਗਵੰਤ ਮਾਨ ਕਾਂਗਰਸ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਇਸ ਨਾਲ ਕਾਂਗਰਸ ਦੇ ਕਈ ਲੀਡਰ ਕਾਫੀ ਔਖੇ ਨਜ਼ਰ ਆ ਰਹੇ ਹਨ।

ਉਧਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਲੀਡਰਾਂ ਨੂੰ ਜਨਤਕ ਬਿਆਨਬਾਜ਼ੀ ਕਰਨ ਤੋਂ ਗੁਰੇਜ਼ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਦੂਜੀਆਂ ਪਾਰਟੀਆਂ ਦੇ ਲੀਡਰਾਂ ਨੂੰ ਕਾਂਗਰਸ ਪਾਰਟੀ ਵਿੱਚ ਲਿਆਉਣ ਬਾਰੇ ਕੋਈ ਵੀ ਫੈਸਲਾ ਲੈਣਾ ਪਾਰਟੀ ਹਾਈ ਕਮਾਂਡ ਦੇ ਅਧਿਕਾਰ ਖੇਤਰ ਵਿੱਚ ਹੈ। ਪਾਰਟੀ ਦੇ ਮਸਲਿਆਂ ਨਾਲ ਸਬੰਧਤ ਵਿਚਾਰ-ਚਰਚਾ ਕਰਨ ਲਈ ਪਾਰਟੀ ਮੰਚ ਹੀ ਸਹੀ ਥਾਂ ਹੁੰਦੀ ਹੈ।

ਉਨ੍ਹਾਂ ਨੇ ਬਿੱਟੂ ਵੱਲੋਂ ਸਾਲ 2019 ਦੀਆਂ ਚੋਣਾਂ ਤੋਂ ਪਹਿਲਾਂ ਸੰਗਰੂਰ ਤੋਂ ‘ਆਪ’ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਬਾਰੇ ਦਿੱਤੇ ਬਿਆਨ ’ਤੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਲੁਧਿਆਣਾ ਦੇ ਸੰਸਦ ਮੈਂਬਰ ਨੂੰ ਆਪਣੇ ਵਿਚਾਰ ਜਾਂ ਤਾਂ ਪਾਰਟੀ ਦੇ ਜਨਰਲ ਸਕੱਤਰ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੋਲ ਜਾਂ ਫਿਰ ਉਨ੍ਹਾਂ (ਮੁੱਖ ਮੰਤਰੀ) ਕੋਲ ਜ਼ਾਹਰ ਕਰਨੇ ਚਾਹੀਦੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਜਮਹੂਰੀ ਸੰਸਥਾ ਹੋਣ ਦੇ ਨਾਤੇ ਕਾਂਗਰਸ ਪਾਰਟੀ ਬਿੱਟੂ ਦੀ ਸਲਾਹ ’ਤੇ ਅੰਦਰੂਨੀ ਪੱਧਰ ’ਤੇ ਵਿਚਾਰ ਸਕਦੀ ਹੈ ਤੇ ਅੰਤਮ ਫੈਸਲਾ ਪਾਰਟੀ ਹਾਈ ਕਮਾਂਡ ਦਾ ਹੋਵੇਗਾ।


EDITED BY : SARA YAHA | | Last Updated :੧੩ June 2018

LEAVE A REPLY

Please enter your comment!
Please enter your name here