ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਤਹਿਤ ਵਿਦਿਆਰਥੀਆਂ ਨੇ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

0
6

ਮਾਨਸਾ, 31 ਅਕਤੂਬਰ (ਸਾਰਾ ਯਹਾ,ਬਲਜੀਤ ਸ਼ਰਮਾ) : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਸਾਫ਼-ਸੁਥਰਾ ਵਾਤਾਵਰਣ ਸਿਰਜਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਇਸ ਦੇ ਧੂੰਏ ਤੋਂ ਹੋਣ ਵਾਲੇ ਮਾੜੇ ਪ੍ਰਭਾਵਾਂ ਤੋਂ ਕਿਸਾਨਾਂ ਵਿਚ ਜਾਗਰੂਕਤਾ ਫੈਲਾਉਣ ਲਈ ਸਕੂਲੀ ਵਿਦਿਆਰਥੀਆਂ ਵੱਲੋਂ ਰੈਲੀਆਂ ਗਈਆਂ। ਡਿਪਟੀ ਕਮਿਸ਼ਨਰ ਸ਼੍ਰੀਮਤੀ ਰਿਆਤ ਨੇ ਦੱਸਿਆ ਕਿ ਸਕੂਲੀ ਵਿਦਿਆਰਥੀਆਂ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਤਹਿਤ ਪਰਾਲੀ ਨਾ ਸਾੜਨ ਦਾ ਸੁਨੇਹਾ ਦੇਣ ਦੀ ਅਪੀਲ ਕਰਦਿਆਂ ਪਿੰਡਾਂ ਵਿਚ ਰੈਲੀਆਂ ਕੱਢੀਆਂ ਗਈ, ਜਿਸ ਦੌਰਾਨ ਉਨ੍ਹਾਂ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਧਰਤੀ ਹੇਠਲੇ ਮਿੱਤਰ ਕੀੜਿਆਂ ਨੂੰ ਬਚਾਉਣ ਸਬੰਧੀ ਜਾਗਰੂਕ ਕੀਤਾ।   ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ

ਅਪਨੀਤ ਰਿਆਤ ਨੇ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਨੂੰ ਨਾ ਸਾੜਨ ਅਤੇ ਉਸ ਦਾ ਖਾਦ ਵਜੋਂ ਇਸਤੇਮਾਲ ਕਰਨ ਲਈ ਸਿੱਖਿਆ ਵਿਭਾਗ, ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਇਲਾਵਾ ਹੋਰ ਵਿਭਾਗਾਂ ਵੱਲੋਂ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਨੇ ਪਰਾਲੀ ਨਾ ਸਾੜਨ ਲਈ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਈ ਹੈ।  ਉਨ੍ਹਾਂ ਦੱਸਿਆ ਕਿ ਸਾਨੂੰ ਸਾਰਿਆਂ ਨੂੰ ਵਾਤਾਵਰਣ ਨੂੰ ਸਵੱਛ ਅਤੇ ਸਾਫ਼-ਸੁਥਰਾ ਰੱਖਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪਰਾਲੀ ਨੂੰ ਅੱਗ ਨਾ ਲਾਉਣ ਦਾ ਸੁਨੇਹਾ ਦਿੰਦੇ ਹੋਏ ਸਲੋਗਨ ਹੱਥ ਵਿੱਚ ਫੜ ਕੇ ਕਿਸਾਨਾਂ ਨੂੰ ਪਰਾਲੀ ਦੇ ਧੂੰਏ ਤੋਂ ਹੋਣ ਵਾਲੇ ਮਾੜੇ ਪ੍ਰਭਾਵਾਂ ਅਤੇ ਪਰਾਲੀ ਨੂੰ ਜ਼ਮੀਨ ਵਿਚ  ਵਾਹ ਕੇ ਖਾਦ ਦੇ ਰੂਪ ਵਿੱਚ ਇਸ ਦੀ ਵਰਤੋਂ ਕਰਨ ਨਾਲ ਹੋਣ ਵਾਲੇ ਫਾਇਦਿਆਂ ਬਾਰੇ ਜਾਣੂ ਕਰਵਾਇਆ ਗਿਆ। 

LEAVE A REPLY

Please enter your comment!
Please enter your name here