ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਕੀਤੀ ਚੈਕਿੰਗ

0
27

ਮਾਨਸਾ, 01 ਨਵੰਬਰ (ਸਾਰਾ ਯਹਾ,ਬਲਜੀਤ ਸ਼ਰਮਾ): ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਹਦਾਇਤਾਂ ਤਹਿਤ ਬੱਚਿਆਂ ਨਾਲ ਸਕੂਲ ਬੱਸਾਂ ਵਿਚ ਸਫਰ ਦੌਰਾਨ ਹੋਣ ਵਾਲੀਆਂ ਮੰਦਭਾਗੀਆਂ ਘਟਨਾਵਾਂ, ਹਾਦਸਿਆਂ ਤੇ ਨਕੇਲ ਪਾਉਣ ਦੇ ਮੰਤਵ ਨਾਲ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਮਾਨਸਾ ਵੱਲੋਂ ਟਾਸਕ ਫੋਰਸ ਟੀਮ ਦੇ ਸਹਿਯੋਗ ਨਾਲ ਸੇਫ ਸਕੂਲ ਵਾਹਨ ਪਾਲਿਸੀ ਨੂੰ ਮੁੱਖ ਰੱਖਦਿਆਂ ਸ਼ਹਿਰ ਦੀਆਂ ਵੱਖ-ਵੱਖ ਸਕੂਲ ਵੈਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਜਿੰਨ੍ਹਾਂ ਸਕੂਲ ਵਾਹਨਾਂ ‘ਚ ਸੀ.ਸੀ.ਟੀ.ਵੀ. ਕੈਮਰਾ, ਸਪੀਡ ਗਵਰਨਰ ਅਤੇ ਫਸਟ ਏਡ ਬਾਕਸ ਨਹੀਂ ਸਨ ਉਨ੍ਹਾਂ 5 ਸਕੂਲ ਵਾਹਨਾਂ ਦੇ ਚਲਾਣ ਕੀਤੇ ਗਏ। ਇਸ ਦੌਰਾਨ ਟਾਸਕ ਫੋਰਸ ਟੀਮ ਮੈਂਬਰਾਂ ਦੁਆਰਾ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਦੱਸਿਆ ਗਿਆ ਕਿ ਸਕੂਲ ਵਾਹਨਾਂ ਦੀ ਸੁਰੱਖਿਆ ਲਈ ਸਕੂਲ ਪ੍ਰਬੰਧਕ ਬਰਾਬਰ ਦੇ ਜਿੰਮੇਵਾਰ ਹਨ ਇਸ ਦੌਰਾਨ ਟੀਮ ਵੱਲੋਂ ਸਕੂਲ ਪ੍ਰਬੰਧਕਾਂ ਨੂੰ ਵਾਹਨਾਂ ਦੀ ਚੈਕਿੰਗ, ਡਰਾਇਵਰਾਂ ਨੂੰ ਵਾਹਨਾਂ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੁਚੇਤ ਰੂਪ ਵਿਚ ਊਦਮ ਕਰਨ ਲਈ ਕਿਹਾ ਗਿਆ। ਬੱਚਿਆਂ ਦੇ ਚੰਗੇਰੇ ਭਵਿੱਖ ਅਤੇ ਸੁਰੱਖਿਆ ਦੇ ਮੱਦੇਨਜ਼ਰ ਨਿਯਮਾਂ ਦੀ ਪਾਲਣਾ ਕਰਨੀ ਲਾਜ਼ਮੀ ਕਰਨ ਲਈ ਟਾਸਕ ਫੋਰਸ ਟੀਮ ਵੱਲੋਂ ਸਕੂਲ ਪ੍ਰਬੰਧਕਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਸ਼ੋਸ਼ਲ ਵਰਕਰ ਸ੍ਰੀ ਭੂਸ਼ਣ ਸਿੰਗਲਾ, ਟਰੈਫਿਕ ਇੰਚਾਰਜ ਐਜੂਕੇਸ਼ਨ ਸੈੱਲ ਏ.ਐਸ.ਆਈ. ਸ੍ਰੀ ਸੁਰੇਸ਼ ਕੁਮਾਰ ਅਤੇ ਜ਼ਿਲ੍ਹਾ ਵੁਕੇਸ਼ਨਲ ਕੋਆਰਡੀਨੇਟਰ ਸ੍ਰੀ ਨਵਦੀਪ ਕੁਮਾਰ ਮੌਜੂਦ ਸਨ।

LEAVE A REPLY

Please enter your comment!
Please enter your name here