ਏਡਜ਼ ਅਤੇ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਕੱਢੀ ਜਾਗਰੂਕਤਾ ਰੈਲੀ

0
15

ਮਾਨਸਾ, 25 ਨਵੰਬਰ (ਸਾਰਾ ਯਹਾ,ਬਲਜੀਤ ਸ਼ਰਮਾ): ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਦੀ ਅਗਵਾਈ ਵਿੱਚ ਯੁਵਕ ਸੇਵਾਵਾਂ ਵਿਭਾਗ, ਸਮੂਹ ਰੈੱਡ ਰਿਬਨ ਕਲੱਬ ਅਤੇ ਐਨ.ਐਸ.ਐਸ. ਯੂਨਿਟਾਂ ਦੇ ਸਹਿਯੋਗ ਨਾਲ ਲਾ-ਇਲਾਜ ਬਿਮਾਰੀ ਏਡਜ ਅਤੇ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਜਾਗਰੂਕਤਾ ਰੈਲੀ ਕੱਢੀ ਗਈ, ਜਿਸਨੂੰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿੱਧੂ ਨੇ ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈਕੇ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਰੈਲੀ ਪਿੰਡ ਫਫੜੇ ਭਾਈਕੇ ਤੋਂ ਹਸਨਪੁਰ, ਗੁਰਨੇਖੁਰਦ, ਗੁਰਨੇਕਲਾਂ ਅਤੇ ਪਿੰਡ ਬੋੜਾਵਾਲ ਹੁੰਦੀ ਹੋਈ ਭੀਖੀ ਵਿਖੇ ਪਹੁੰਚੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸਿੱਧੂ ਨੇ ਕਿਹਾ ਕਿ ਏਡਜ਼ ਬਾਰੇ ਸਹੀ ਜਾਣਕਾਰੀ ਹੀ ਬਚਾਅ ਹੈ।  ਸਹਾਇਕ ਡਾਇਰੈਕਟਰ ਸ੍ਰੀ ਰਘੁਬੀਰ ਮਾਨ ਨੇ ਦੱਸਿਆ ਕਿ ਵਿਦਿਆਰਥੀ ਨਸ਼ਿਆਂ ਪ੍ਰਤੀ ਜਾਗਰੂਕ ਹੋ ਕੇ ਆਪਣੇ ਪਰਿਵਾਰ ਅਤੇ ਸਮਾਜ ਨੂੰ ਬਚਾਉਣ ਲਈ ਅੱਗੇ ਆ ਸਕਦੇ ਹਨ ਅਤੇ ਇਸ ਜਾਗਰੂਕਤਾ ਅਭਿਆਨ ਵਿੱਚ ਨੌਜਵਾਨ ਮੋਹਰੀ ਰੋਲ ਅਦਾ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਰੈਲੀ ਵਿੱਚ ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈਕੇ, ਆਯੂਰਵੈਦਿਕ ਕਾਲਜ ਭੀਖੀ, ਕ੍ਰਿਸ਼ਨਾ ਕਾਲਜ ਰੱਲੀ, ਦਾ ਰੋਇਲ ਗਰੁੱਪ ਆਫ ਕਾਲਜਿਜ ਬੋੜਾਵਾਲ, ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈਕੇ, ਭਾਈ ਬਹਿਲੋ ਸਰਕਾਰੀ ਸਕੂਲ(ਲੜਕੇ) ਫਫੜੇ ਭਾਈਕੇ, ਮਾਈ ਭਾਗੋ ਕਾਲਜ ਰੱਲਾ, ਐਸ.ਡੀ ਕਾਲਜ ਮਾਨਸਾ ਤੋਂ ਵਿਦਿਆਰਥੀਆਂ ਨੇ ਭਾਗ ਲਿਆ। ਰੈਲੀ ਦੌਰਾਨ ਕਾਲਜ ਦੇ ਪ੍ਰਿੰਸੀਪਲ ਡਾ. ਸੁਖਦੇਵ ਸਿੰਘ ਨੇ ਇਸ ਰੈਲੀ ਲਈ ਕਾਲਜ ਵਿੱਚ ਪਹੁੰਚੇ ਵੱਖ-ਵੱਖ ਮਹਿਮਾਨਾਂ, ਰੈੱਡ ਰਿਬਨ ਕਲੱਬਾਂ ਦੇ ਕੋਆਰਡੀਨੇਟਰ, ਐਨ.ਐਸ.ਐਸ. ਦੇ ਪ੍ਰੋਗਰਾਮ ਅਫ਼ਸਰਾਂ ਅਤੇ ਵੱਖ-ਵੱਖ ਵਿੱਦਿਅਕ ਸੰਸਥਾਵਾਂ ਤੋਂ ਰੈਲੀ ਵਿੱਚ ਹਿੱਸਾ ਲੈਣ ਪਹੁੰਚੇ ਵਿਦਿਆਰਥੀਆਂ ਨੂੰ ਜੀ ਆਇਆਂ ਕਿਹਾ। ਇਸ ਮੌਕੇ ਡਾ. ਵੀਰ ਵੰਤੀ ਕੌਰ ਮਾਨ, ਮੈਡਮ ਸ਼ੁਸ਼ਮਾ, ਪ੍ਰੋਗਰਾਮ ਅਫ਼ਸਰ ਮਾਸਟਰ ਚਮਕੌਰ ਸਿੰਘ, ਸ਼੍ਰੀ ਯਾਦਵਿੰਦਰ ਸਿੰਘ ਸਿੱਧੂ, ਮੈਡਮ ਜੋਤੀ ਬਾਲਾ, ਸ਼੍ਰੀ ਜਸਬੀਰ ਕੁਮਾਰ, ਸ਼੍ਰੀ ਹਰਵਿੰਦਰ ਸਿੰਘ ਅਤੇ ਸ਼੍ਰੀ ਗੁਰਵਿੰਦਰ ਸਿੰਘ ਨੇ ਰੈਲੀ ਵਿੱਚ ਸ਼ਮੂਲੀਅਤ ਕੀਤੀ।

LEAVE A REPLY

Please enter your comment!
Please enter your name here