ਡਿਪਟੀ ਕਮਿਸ਼ਨਰ ਨੇ ਮਿਊਂਸਪਲ ਅਧਿਕਾਰੀਆਂ ਨੂੰ ਸ਼ਹਿਰਾਂ ਦੀ 100 ਫ਼ੀਸਦੀ ਸਫ਼ਾਈ ਯਕੀਨੀ ਬਣਾਉਣ ਲਈ ਦਿੱਤੇ ਨਿਰਦੇਸ਼

0
45

ਮਾਨਸਾ, 03 ਦਸੰਬਰ ( ( ਸਾਰਾ ਯਹਾ, ਬਲਜੀਤ ਸ਼ਰਮਾ) ): ਮੌਜੂਦਾ ਵਾਧੂ ਚਾਰਜ ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਰਾਜਦੀਪ ਸਿੰਘ ਬਰਾੜ ਨੇ ਮਿਊਂਸਪਲ ਅਧਿਕਾਰੀਆਂ ਨੂੰ 100 ਫੀਸਦੀ ਕੂੜਾ ਇਕੱਠਾ ਕਰਨ ਲਈ ਕਰਮਚਾਰੀਆਂ ਦੀਆਂ ਸੁਚੱਜੀਆਂ ਸੇਵਾਵਾਂ ਦੇਣ ਲਈ ਕਿਹਾ ਗਿਆ ਤਾਂ ਜੋ ਸ਼ਹਿਰ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਜਾ ਸਕੇ।
    ਅੱਜ ਹੋਈ ਸਮੂਹ ਵਿਭਾਗਾਂ ਦੀ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਜ਼ਿਲ੍ਹਾ ਮਾਨਸਾ ਦੀਆਂ ਵੱਖ-ਵੱਖ ਨਗਰ ਕੌਂਸਲਾਂ ਨੂੰ ਹਦਾਇਤ ਕੀਤੀ ਕਿ ਉਹ ਆਪੋ ਆਪਣੇ ਖੇਤਰਾਂ ਦੇ ਸਾਰੇ ਜਨਤਕ ਥਾਵਾਂ ਤੇ ਪਏ ਕੂੜੇਦਾਨਾਂ ਨੂੰ ਸਮੇਂ ਸਿਰ ਸਾਫ ਕਰਵਾਉਣ ਅਤੇ ਕੂੜਾ ਚੁੱਕੇ ਜਾਣ ਨੂੰ ਯਕੀਨੀ ਬਣਾਉਣ। ਉਨ੍ਹਾਂ ਲੋਕਾਂ ਨੂੰ ਉਪਭੋਗਤਾ ਖਰਚੇ ਭਰਨ ਦੀ ਅਪੀਲ ਵੀ ਕੀਤੀ ਤਾਂ ਜੋ ਇਕੱਠੀ ਕੀਤੀ ਗਈ ਰਕਮ ਖੇਤਰਾਂ ਦੀ ਬਿਹਤਰੀ ਲਈ ਵਰਤੀ ਜਾ ਸਕੇ।
    ਉਨ੍ਹਾਂ ਸਥਾਨਕ ਸੰਸਥਾਵਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਇਲਾਕਿਆਂ ਵਿਚ ਪਲਾਸਟਿਕ ਦੀ ਵਰਤੋਂ ਤੇ ਪੂਰੀ ਤਰਾਂ ਪਾਬੰਦੀ ਨੂੰ ਯਕੀਨੀ ਬਣਾਇਆ ਜਾਵੇ ਅਤੇ ਇੱਥੋਂ ਤੱਕ ਕਿ ਇਕ ਵੀ ਦੁਕਾਨ ਜਾਂ ਰੇਹੜੀਵਾਲਾ ਆਪਣੇ ਉਤਪਾਦਾਂ ਨੂੰ ਪਲਾਸਟਿਕ ਬੈਗਾਂ ਵਿਚ ਨਹੀਂ ਵੇਚੇਗਾ। ਉਨ੍ਹਾਂ ਕਿਹਾ ਕਿ ਸਖਤ ਨਿਗਰਾਨੀ ਨਾ ਸਿਰਫ ਸਰਕਾਰੀ ਹੁਕਮਾਂ ਵਜੋਂ ਕੀਤੀ ਜਾਣੀ ਚਾਹੀਦੀ ਹੈ ਬਲਕਿ ਵਾਤਾਵਰਣ ਪ੍ਰਤੀ ਉਨ੍ਹਾਂ ਦੀ ਨੈਤਿਕ ਜਿੰਮੇਵਾਰੀ ਵੀ ਹੋਣੀ ਚਾਹੀਦੀ ਹੈ।
    ਇਸ ਤੋਂ ਪਹਿਲਾਂ ਉਨ੍ਹਾਂ ਮਾਲ ਅਧਿਕਾਰੀਆਂ ਦੇ ਕੰਮਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਰਿਕਾਰਡ ਵਿਚ ਲੋੜੀਂਦੀਆਂ ਐਂਟਰੀਆਂ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਲੋਕਾਂ ਨੂੰ ਮਾਲੀਆ ਰਿਕਾਰਡਾਂ ਸਬੰਧੀ ਆਪਣੇ ਕੰਮ ਕਰਵਾਉਂਦੇ ਹੋਏ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਪੰਜਾਬ ਲੈਂਡ ਰੈਵਨਿਊ ਸੁਸਾਇਟੀ (ਪੀ.ਐਲ.ਆਰ.ਐਸ.) ਦੀ ਪੈਡੰਸੀ ਅਤੇ ਸੇਵਾ ਕੇਂਦਰਾਂ ਨਾਲ ਸਬੰਧਤ ਕੰਮਾ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ।
    ਸੜਕ ਸੁਰੱਖਿਆ ਦੇ ਮੁੱਦੇ ਤੇ ਵਿਚਾਰ ਵਟਾਂਦਰੇ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਬਿਨ੍ਹਾਂ ਲਾਇਸੰਸ ਵਾਲੇ ਡਰਾਇਵਰਾਂ, ਖਾਸ ਕਰਕੇ ਸਕੂਲ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਸੜਕਾਂ ਤੇ ਚੱਲਣ ਦੀ ਆਗਿਆ ਨਾ ਦਿੱਤੀ ਜਾਵੇ। ਪਲਿਸ ਨੂੰ ਨਿਰਦੇਸ਼ ਦਿੱਤੇ ਗਏ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਨਾਬਾਲਿਗ ਡਰਾਇਵਰਾਂ ਨੂੰ ਡਰਾਇਵਿੰਗ ਕਰਨ ਤੋਂ ਰੋਕਿਆ ਜਾਵੇ ਅਤੇ ਅਜਿਹੀ ਸੂਰਤ ਵਿਚ ਚਲਾਣ ਕੀਤੇ ਜਾਣ।
    ਵਿਕਾਸ ਕੰਮਾਂ ਸਬੰਧੀ ਮੀਟਿੰਗ ਕਰਦਿਆਂ ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਨੂੰ ਕੀਤੇ ਕੰਮਾਂ ਬਾਰੇ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਉਣੇ ਚਾਹੀਦੇੇ ਹਨ। ਸਿਵਲ ਅਤੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਹਦਾਇਤ ਕੀਤੀ ਕਿ ਸਾਰੇ ਕੰਮ ਪਾਰਦਰਸ਼ੀ ਢੰਗ ਨਾਲ ਕਰਵਾਏ ਜਾਣੇ ਚਾਹੀਦੇ ਹਨ ਅਤੇ ਇਨ੍ਹਾਂ ਕੰਮਾਂ ਵਿਚ ਵਧੀਆ ਕੁਆਲਿਟੀ ਦੇ ਸਾਮਾਨ ਦੀ ਵਰਤੋਂ ਕਰਨੀ ਯਕੀਨੀ ਬਣਾਉਣੀ ਚਾਹੀਦੀ ਹੈ।
    ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਮੀਤ ਸਿੰਘ ਸਿੱਧੂ, ਐਸ.ਡੀ.ਐਮ. ਮਾਨਸਾ (ਮੌਜੂਦਾ ਚਾਰਜ) ਸ੍ਰੀ ਨਵਦੀਪ ਕੁਮਾਰ, ਐਸ.ਡੀ.ਐਮ. ਬੁਢਲਾਡਾ ਸ੍ਰੀ ਆਦਿੱਤਯ ਡੇਚਲਵਾਲ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਰਾਜਪਾਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਦਿਨੇਸ਼ ਵਸ਼ਿਸ਼ਟ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਅਵਿਨਾਸ਼ ਕੌਰ ਵਾਲੀਆ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਲਵਲੀਨ ਬੜਿੰਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

LEAVE A REPLY

Please enter your comment!
Please enter your name here