ਜ਼ਿਲਾ ਕਾਂਗਰਸ ਪ੍ਰਧਾਨ ਬਠਿੰਡਾ ਦਾ ਆਪਣੇ ਪਿੰਡ ਪਹੁੰਚਣ ਤੇ ਭਰਵਾਂ ਸਵਾਗਤ

0
59

ਮਾਨਸਾ 12 ਦਸੰਬਰ (ਬਪਸ):ਜ਼ਿਲਾ ਕਾਂਗਰਸ ਪ੍ਰਧਾਨ ਬਠਿੰਡਾ ਚੁਣੇ ਜਾਣ ਤੋਂ ਬਾਅਦ ਆਪਣੇ ਜੱਦੀ ਪਿੰਡ ਫੱਤਾ ਮਾਲੋਕਾ ਪਹੁੰਚਣ ਤੇ ਲਖਵਿੰਦਰ ਸਿੰਘ ਲੱਖੀ ਦਾ ਗ੍ਰਾਮ ਪੰਚਾਇਤ ਫੱਤਾ ਮਾਲੋਕਾ ਅਤੇ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਇਸ ਖੁਸ਼ੀ ਭਰੇ ਮੌਕੇ ਤੇ ਸਮੂਹ ਪਿੰਡ ਵਾਸੀਆਂ ਤੇ ਗ੍ਰਾਮ ਪੰਚਾਇਤ ਵੱਲੋ ਲਖਵਿੰਦਰ ਸਿੰਘ ਲੱਖੀ ਦੇ ਗਲ ਚ ਫੁੱਲਾਂ ਦੇ ਹਾਰ ਪਾਕੇ ਤੇ ਲੱਡੂ ਵੰਡ ਕੇ ਖੁਸ਼ੀ ਮਨਾਉਂਦਿਆਂ ਭਰਵਾਂ ਸਵਾਗਤ ਕੀਤਾ।ਜਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਦੇ ਵਿੱਚ ਜ਼ਿਲ੍ਹਾ ਬਠਿੰਡਾ ਤੋਂ ਜਿੱਤ ਹਾਸਲ ਕਰਨ ਵਾਲੇ  ਪਿੰਡ ਫੱਤਾ ਮਾਲੋਕਾ ਦੇ ਜੰਮਪਲ  ਹਨ   ਪਰ ਉਹ ਪਿਛਲੇ ਦਸ ਗਿਆਰਾਂ ਸਾਲਾਂ ਤੋਂ ਬਠਿੰਡਾ ਵਿਖੇ ਰਹਿ ਰਹੇ ਹਨ। ਜਿੱਥੇ ਉਨ੍ਹਾਂ ਨੇ ਕਾਂਗਰਸ ਪਾਰਟੀ ਦੀ ਲਈ ਮਿਹਨਤ ਕਰਨੀ ਸ਼ੁਰੂ ਕੀਤੀ ਅਤੇ ਖੁਸ਼ਬਾਜ ਸਿੰਘ ਜਟਾਣਾ ਜ਼ਿਲ੍ਹਾ  ਪ੍ਰਧਾਨ ਜ਼ਿਲ੍ਹਾ ਕਾਂਗਰਸ ਬਠਿੰਡਾ ਦੇ ਨਜ਼ਦੀਕੀ ਸਾਥੀਆਂ ਵੱਲੋਂ ਜਾਣੇ ਜਾਂਦੇ ਹਨ। ਲਖਵਿੰਦਰ ਸਿੰਘ ਲੱਖੀ ਇਸ ਤੋਂ ਪਹਿਲਾਂ ਐੱਨ.ਆਈ.ਯੂ. ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।ਇਸ  ਮੌਕੇ ਗੁਰਸੇਵਕ ਸਿੰਘ ਸਰਪੰਚ, ਨੇਕ ਸਿੰਘ, ਗੁਰਚਰਨ ਸਿੰਘ, ਬਹਾਦਰ ਸਿੰਘ, ਨਿਰਮਲ ਸਿੰਘ ਨਿਮਾਂ, ਸੁਰਜੀਤ ਸਿੰਘ ਹਲਵਾਈ ਸਮੂਹ ਪਿੰਡ ਵਾਸੀ ਤੇ ਗ੍ਰਾਮ ਪੰਚਾਇਤ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here