

ਬਰੇਟਾ, 17 ਜੂਨ (ਸਾਰਾ ਯਹਾ )- ਕੇਂਦਰ ਵਿਚ ਚਾਰ ਸਾਲ ਪਹਿਲਾਂ ਬਣੀ ਮੋਦੀ ਦੀ ਅਗਵਾਈ ਹੇਠਲੀ ਭਾਜਪਾ ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜਗਾਰ ਦੇਣ ਦੇ ਕੀਤੇ ਗਏ ਵਾਅਦੇ ਚਾਰ ਸਾਲ ਬੀਤ ਜਾਣ ਤੇ ਵੀ ਪੂਰੇ ਨਹੀਂ ਕੀਤੇ ਗਏ ਹਨ। ਜਿਸ ਕਾਰਨ ਦੇਸ਼ ਦੇ ਨੌਜਵਾਨ ਨਸ਼ੇ ਦੀ ਦਲਦਲ ਵਿਚ ਫਸ ਕੇ ਆਪਣਾ ਜੀਵਨ ਬਰਬਾਦ ਕਰ ਰਹੇ ਹਨ। ਜਿਸ ਵੱਲ ਸਰਕਾਰ ਵਲੋਂ ਕੋਈ ਧਿਆਨ ਨਹੀਂ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਭਾਰਤੀ ਕਮਿਊਨਿਸਟ ਪਾਰਟੀ ਦੇ ਆਗੂ ਸ਼ੰਭੂ ਮੰਡੇਰ ਨੇ ਕਿਹਾ ਕਿ ਮੋਦੀ ਵਲੋਂ ਹਰ ਸਾਲ 2 ਕਰੋੜ ਬੇਰੁਜਗਾਰਾਂ ਨੂੰ ਰੁਜਗਾਰ ਦੇਣ ਦਾ ਵਾਅਦਾ ਕੀਤਾ ਗਿਆ ਸੀ ਜ਼ੋ ਕਿ ਝੂਠਾ ਸਾਬਤ ਹੁੰਦਾ ਜਾ ਰਿਹਾ ਹੈ। ਇਸ ਸਮੇਂ ਨੌਜਵਾਨ ਆਗੂ ਰਾਕੇਸ਼ ਗੱਗੂ, ਗੁਰਪਿਆਰ ਮੰਡੇਰ, ਜ਼ਸ਼ਵੀਰ ਸਰਮਾ, ਲਛਮਣ ਪੰਡਿਤ, ਹਰਕੇਸ਼ ਸ਼ਰਮਾ ਆਦਿ ਵੀ ਹਾਜ਼ਰ ਸਨ।
EDITED BY : SARA YAHA | | Last Updated :17 June 2018























