ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਡਿਜ਼ੀਟਲ ਲਾਈਟ ਐਂਡ ਸਾਊਂਡ ਸ਼ੋਅ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ: ਡਿਪਟੀ ਕਮਿਸ਼ਨਰ

0
37

ਮਾਨਸਾ, 23 ਦਸੰਬਰ (ਸਾਰਾ ਯਹਾ, ਬਲਜੀਤ ਸ਼ਰਮਾ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੀ ਪੇਸ਼ਕਸ਼ ਡਿਜ਼ੀਟਲ ਅਜਾਇਬ ਘਰ ਦੇ ਅੱਜ ਪਹਿਲੇ ਦਿਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਅਤੇ ਫਲਸਫੇ ਨੂੰ ਜਾਣਿਆ।
    ਅੱਜ ਡਿਜ਼ੀਟਲ ਮਿਊਜ਼ੀਅਮ ਦੇ ਉਦਘਾਟਨ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਉਨ੍ਹਾਂ ਲਾਈਟ ਅਤੇ ਸਾਊਂਡ ਨਾਲ ਲੈਸ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਦਾਸੀਆਂ ਨੂੰ ਦਰਸਾਉਂਦੀਆਂ ਝਲਕੀਆਂ ਵੇਖੀਆਂ ਅਤੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਪਰਿਵਾਰ ਸਮੇਤ ਇਸ ਪੇਸ਼ਕਸ਼ ਦਾ ਆਨੰਦ ਮਾਨਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਡਿਜ਼ੀਟਲ ਮਿਊਜ਼ੀਅਮ ਦਾ ਅੱਜ ਉਦਘਾਟਨ ਕਰ ਦਿੱਤਾ ਗਿਆ ਹੈ, ਇਸ ਤੋਂ ਇਲਾਵਾ ਲਾਈਟ ਐਂਡ ਸਾਊਂਡ ਸ਼ੋਅ 24 ਅਤੇ 25 ਦਸੰਬਰ ਨੂੰ ਸ਼ਾਮ 6 ਵਜੇ ਤੋਂ 6:45 ਅਤੇ 7:30 ਵਜੇ ਤੋਂ 8:15 ਵਜੇ ਤੱਕ ਦੋ ਸ਼ੋਅ ਵੀ ਹੋਣਗੇ। ਉਨ੍ਹਾਂ ਕਿਹਾ ਕਿ ਅਜਿਹੀਆਂ ਆਲੌਕਿਕ ਪੇਸ਼ਕਾਰੀਆਂ ਵੇਖਣ ਦਾ ਮੌਕਾ ਬਹੁਤ ਹੀ ਘੱਟ ਮਿਲਦਾ ਹੈ। ਉਨ੍ਹਾਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਫਾਇਦਾ ਉਠਾਉਂਦੇ ਹੋਏ ਸਾਰਿਆਂ ਨੂੰ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਲਗਾਏ ਗਏ ਡਿਜ਼ੀਟਲ ਮਿਊਜ਼ੀਅਮ ਵਿਚ ਜ਼ਰੂਰ ਸ਼ਿਰਕਤ ਕਰਨੀ ਚਾਹੀਦੀ ਹੈ।


    ਅੱਜ ਪਹਿਲੇ ਦਿਨ ਵੱਡੀ ਗਿਣਤੀ ਵਿਚ ਆਮ ਲੋਕਾਂ ਅਤੇ ਸਕੂਲੀ ਬੱਚਿਆਂ ਦੁਆਰਾ ਸ਼ਿਰਕਤ ਕੀਤੀ ਗਈ ਅਤੇ ਪੰਜਾਬ ਸਰਕਾਰ ਦੀ ਇਸ ਪੇਸ਼ਕਾਰੀ ਨੂੰ ਸਰ੍ਹਾਹਿਆ ਗਿਆ। ਪੰਜਾਬ ਸਰਕਾਰ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਇਹ ਸ਼ੋਅ ਸਾਰੇ ਜ਼ਿਲਿ੍ਹਆਂ ਵਿਚ ਕਰਾਏ ਜਾ ਰਹੇ ਹਨ ਜਿਸ ਵਿਚ ਅੱਜ ਦੀ ਨੌਜਵਾਨ ਪੀੜ੍ਹੀ ਲਈ ਵਿਸ਼ੇਸ਼ ਸੰਦੇਸ਼ ਹਨ। ਡਿਜ਼ੀਟਲ ਅਜਾਇਬ ਘਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਨਾਲ ਸਬੰਧਤ ਵੱਖ-ਵੱਖ ਸਾਖੀਆਂ ਨੂੰ ਵਿਸ਼ੇਸ਼ ਤਕਨੀਕ ਰਾਹੀਂ ਵੱਡੀਆਂ ਸਕਰੀਨਾਂ ਤੇ ਉਜਾਗਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਏਕ ਓਂਕਾਰ ਤੋਂ ਸ਼ੁਰੂਆਤ ਕਰਕੇ ਸਿੱਖ ਧਰਮ ਦੀ ਨੀਂਹ ਰੱਖਣ ਤੱਕ ਦਰਸਾਉਂਦਾ ਸ਼ੋਅ ਵੀ ਇਸ ਦਾ ਹਿੱਸਾ ਹੈ।
    ਇਸ ਤੋਂ ਇਲਾਵਾ ਲਾਹੌਰ ਵਿਖੇ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਜਿੱਥੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ ਸੀ ਉਸ ਦਾ ਦਿਲਕਸ਼ ਮਾਡਲ ਬਣਾਇਆ ਗਿਆ ਹੈ। ਜਿਸ ਨੂੰ ਲੈ ਕੇ ਸੰਗਤਾਂ ਵਿਚ ਉਤਸ਼ਾਹ ਵੇਖਣ ਨੂੰ ਮਿਲਿਆ।


    ਐਸ.ਡੀ.ਐਮ. ਮਾਨਸਾ ਸ੍ਰੀਮਤੀ ਸਰਬਜੀਤ ਕੌਰ ਵੀ ਵਿਸ਼ੇਸ਼ ਤੌਰ ਤੇ ਇਸ ਸਮਾਗਮ ਦਾ ਹਿੱਸਾ ਬਣੇ।
    24 ਦਸੰਬਰ ਨੂੰ ਹੋ ਰਹੇ ਰਾਤ ਦੇ ਲਾਈਤਟ ਐਂਡ ਸਾਊਂਡ ਦੇ ਪਹਿਲੇ ਸ਼ੋਅ ਦਾ ਉਦਘਾਟਨ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਬਿਕਰਮ ਮੋਫ਼ਰ ਕਰਨਗੇ ਅਤੇ ਦੂਜੇ ਸ਼ੋਅ ਦਾ ਉਦਘਾਟਨ ਜ਼ਿਲ੍ਹਾ ਕਾਂਗਰਸ ਪ੍ਰਧਾਨ ਡਾ. ਮੰਜੂ ਬਾਲਾ ਵੱਲੋਂ ਕੀਤਾ ਜਾਵੇਗਾ। 25 ਦਸੰਬਰ ਦੇ ਰਾਤ ਦੇ ਲਾਈਟ ਐਂਡ ਸਾਊਂਡ ਸ਼ੋਅ ਦਾ ਉਦਘਾਟਨ ਐਮ.ਐਲ.ਏ. ਨਾਜਰ ਸਿੰਘ ਮਾਨਸ਼ਾਹੀਆ ਵੱਲੋਂ ਕੀਤਾ ਜਾਵੇਗਾ। 

LEAVE A REPLY

Please enter your comment!
Please enter your name here